ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਜ਼ਦੂਰ ਯੂਨੀਅਨ ਵੱਲੋਂ ਬੀਡੀਪੀਓ ਦਫ਼ਤਰ ਅੱਗੇ ਧਰਨਾ

07:23 AM Jun 12, 2024 IST
ਬੀਡੀਪੀਓ ਦਫ਼ਤਰ ਭਵਾਨੀਗੜ੍ਹ ਅੱਗੇ ਨਾਅਰੇਬਾਜ਼ੀ ਕਰਦੇ ਹੋਏ ਮਜ਼ਦੂਰ।

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 11 ਜੂਨ
ਇੱਥੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵੱਲੋਂ ਅੱਜ ਪਿੰਡ ਰਾਇ ਸਿੰਘ ਵਾਲਾ ਵਿੱਚ ਮਨਰੇਗਾ ਕੰਮਾਂ ਲਈ ਤਾਇਨਾਤ ਮੇਟ ਸਹਿਨਾਜ਼ ਨੂੰ ਬਦਲਣ ਦੀ ਮੰਗ ਸਬੰਧੀ ਬੀਡੀਪੀਓ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਮਜ਼ਦੂਰ ਯੂਨੀਅਨ ਦੇ ਕੌਮੀ ਮੀਤ ਪ੍ਰਧਾਨ ਭੂਪ ਚੰਦ ਚੰਨੋਂ, ਸੀਪੀਆਈ ਐੱਮ ਦੇ ਜ਼ਿਲ੍ਹਾ ਸਕੱਤਰ ਚਮਕੌਰ ਸਿੰਘ ਖੇੜੀ ਅਤੇ ਗੁਰਮੀਤ ਸਿੰਘ ਛੱਜੂ ਭੱਟ ਨੇ ਕਿਹਾ ਕਿ ਨੇੜਲੇ ਪਿੰਡ ਰਾਏ ਸਿੰਘ ਵਾਲਾ ਵਿੱਚ ਤਾਇਨਾਤ ਮੇਟ ਸਹਿਨਾਜ਼ ਪੱਖਪਾਤ ਢੰਗ ਨਾਲ ਮਨਰੇਗਾ ਕਾਰਡਧਾਰਕਾਂ ਨੂੰ ਕੰਮ ਦੇਣ ਦੀ ਥਾਂ ਆਪਣੇ ਚਹੇਤਿਆਂ ਦੀ ਘਰ ਬੈਠਿਆਂ ਹੀ ਹਾਜ਼ਰੀ ਲਗਵਾ ਰਹੀ ਹੈ। ਉਨ੍ਹਾਂ ਕਿਹਾ ਕਿ ਕੁਝ ਮਨਰੇਗਾ ਮਜ਼ਦੂਰਾਂ ਦੇ ਕਾਰਡ ਪੱਕੇ ਤੌਰ ’ਤੇ ਹੀ ਕੱਟ ਦਿੱਤੇ ਗਏ ਜੋ ਮਨਰੇਗਾ ਕਾਨੂੰਨ ਦੇ ਖਿਲਾਫ ਹੈ। ਬਾਅਦ ਵਿੱਚ ਉਨ੍ਹਾਂ ਵੱਲੋਂ ਮੇਟ ਸਹਿਨਾਜ਼ ਨੂੰ ਤੁਰੰਤ ਬਦਲਣ ਲਈ ਪੰਚਾਇਤ ਅਧਿਕਾਰੀ ਨੂੰ ਮੰਗ ਪੱਤਰ ਦਿੱਤਾ ਗਿਆ। ਧਰਨੇ ਵਿੱਚ ਹਰਬੰਸ ਸਿੰਘ, ਕਰਮਜੀਤ ਸਿੰਘ ਘਰਾਚੋਂ, ਕਾਕਾ ਸਿੰਘ, ਜੋਗਿੰਦਰ ਸਿੰਘ, ਹਰਮੇਸ਼ ਕੌਰ, ਰਜਨੀ ਕੌਰ, ਸਤਵਿੰਦਰ ਕੌਰ, ਕਰਨੈਲ ਸਿੰਘ, ਸੁਖਚੈਨ ਸਿੰਘ, ਹਰਜੀਤ ਕੌਰ, ਜਸਬੀਰ ਕੌਰ, ਪ੍ਰਿਤਪਾਲ ਸਿੰਘ, ਫਕੀਰੀਆ ਸਿੰਘ, ਸੁਲੇਮਾਨ ਅਤੇ ਜਗਰੂਪ ਸਿੰਘ ਆਦਿ ਹਾਜ਼ਰ ਸਨ।

Advertisement

Advertisement