For the best experience, open
https://m.punjabitribuneonline.com
on your mobile browser.
Advertisement

ਮਗਨਰੇਗਾ ਮਜ਼ਦੂਰਾਂ ਵੱਲੋਂ ਬੀਡੀਪੀਓ ਦਫ਼ਤਰ ਅੱਗੇ ਧਰਨਾ

10:22 AM Sep 10, 2024 IST
ਮਗਨਰੇਗਾ ਮਜ਼ਦੂਰਾਂ ਵੱਲੋਂ ਬੀਡੀਪੀਓ ਦਫ਼ਤਰ ਅੱਗੇ ਧਰਨਾ
ਬੀਡੀਪੀਓ ਦਫ਼ਤਰ ਅੱਗੇ ਨਾਅਰੇਬਾਜ਼ੀ ਕਰਦੇ ਹੋਏ ਮਨਰੇਗਾ ਮਜ਼ਦੂਰ।
Advertisement

ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 9 ਸਤੰਬਰ
ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੀ ਅਗਵਾਈ ਹੇਠ ਪਿੰਡ ਖਡਿਆਲ ਦੇ ਮਗਨਰੇਗਾ ਕਾਮਿਆਂ ਵੱਲੋਂ ਇੱਥੇ ਬੀਡੀਪੀਓ ਦਫਤਰ ਅੱਗੇ ਧਰਨਾ ਲਾਇਆ ਗਿਆ। ਧਰਨਾਕਾਰੀਆਂ ਦਾ ਕਹਿਣਾ ਸੀ ਕਿ ਕਥਿਤ ਤੌਰ ’ਤੇ ਮਿਲੀਭੁਗਤ ਨਾਲ ਮਨਰੇਗਾ ਕਾਮਿਆਂ ਨੂੰ ਕੰਮ ਨਹੀਂ ਮਿਲ ਰਿਹਾ ਅਤੇ ਨਾ ਹੀ ਨਵੇਂ ਜੌਬ ਕਾਰਡ ਬਣਾਏ ਜਾ ਰਹੇ ਹਨ। ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਨਮੋਲ, ਜ਼ਿਲ੍ਹਾ ਆਗੂ ਜਰਨੈਲ ਸਿੰਘ ਅਤੇ ਜੱਗੀ ਸਿੰਘ ਨੇ ਕਿਹਾ ਕਿ ਸੌ ਦਿਨ ਦੇ ਰੁਜ਼ਗਾਰ ਦੇਣ ਸਬੰਧੀ ਗਾਰੰਟੀ ਸ਼ੁਦਾ ਕਾਨੂੰਨ ਹੋਣ ਦੇ ਬਾਵਜੂਦ ਮਜ਼ਦੂਰਾਂ ਨੂੰ ਕੰਮ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਪਿੰਡ ਖਡਿਆਲ ਦੇ ਕੁੱਝ ਮਗਨਰੇਗਾ ਮਜ਼ਦੂਰਾਂ ਨੂੰ ਪਿਛਲੇ 3-4 ਸਾਲਾਂ ਤੋਂ ਕੰਮ ਹੀ ਨਹੀਂ ਦਿੱਤਾ ਗਿਆ। ਇਸ ਦੌਰਾਨ ਧਰਨਾਕਾਰੀਆਂ ਨੇ ਆਪਣੀਆਂ ਮੰਗਾਂ ਸਬੰਧੀ ਬੀਡੀਪੀਓ ਨੂੰ ਮੰਗ ਪੱਤਰ ਵੀ ਸੌਂਪਿਆ। ਮੰਗ ਪੱਤਰ ਸੌਂਪ ਕੇ ਆਏ ਮਜ਼ਦੂਰ ਆਗੂਆਂ ਨੇ ਦੱਸਿਆ ਕਿ ਬੀਡੀਪੀਓ ਸੰਜੀਵ ਕੁਮਾਰ ਨੇ ਭਰੋਸਾ ਦਿੱਤਾ ਕਿ ਕਿ 10 ਦਿਨ ਦੇ ਅੰਦਰ-ਅੰਦਰ ਮਸਲੇ ਦੀ ਗੰਭੀਰਤਾ ਨਾਲ ਜਾਂਚ-ਪੜਤਾਲ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

Advertisement
Advertisement
Author Image

Advertisement