ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਨਰੇਗਾ ਮਜ਼ਦੂਰਾਂ ਵੱਲੋਂ ਬੀਡੀਪੀਓ ਦਫ਼ਤਰ ਅੱਗੇ ਧਰਨਾ

09:53 AM May 29, 2024 IST
ਬੀਡੀਪੀਓ ਦਫ਼ਤਰ ਮਹਿਲ ਕਲਾਂ ਅੱਗੇ ਧਰਨਾ ਦਿੰਦੇ ਹੋਏ ਮਨਰੇਗਾ ਮਜ਼ਦੂਰ।

ਨਵਕਿਰਨ ਸਿੰਘ
ਮਹਿਲ ਕਲਾਂ, 28 ਮਈ
ਮਨਰੇਗਾ ਤਹਿਤ ਕੰਮ ਦੀ ਮੰਗ ਲਈ ਦੋ ਮਜ਼ਦੂਰ ਜਥੇਬੰਦੀਆਂ ਵੱਲੋਂ ਬੀਡੀਪੀਓ ਦਫ਼ਤਰ ਮਹਿਲ ਕਲਾਂ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮਜ਼ਦੂਰਾਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਤੇ ਸੂਬੇ ਦੀ ‘ਆਪ’ ਸਰਕਾਰ ਮਨਰੇਗਾ ਨੂੰ ਸਹੀ ਢੰਗ ਨਾਲ ਲਾਗੂ ਕਰਨ ਤੋਂ ਭੱਜ ਰਹੀਆਂ ਹਨ।
ਇਸ ਮੌਕੇ ਮਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਰਾਜ ਸਿੰਘ ਰਾਮਾ, ਸਕੱਤਰ ਕਾਮਰੇਡ ਖੁਸ਼ੀਆਂ ਸਿੰਘ ਬਰਨਾਲਾ, ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਭੋਲਾ ਸਿੰਘ ਕਲਾਲ ਮਾਜਰਾ ਅਤੇ ਆਰਐੱਮਪੀਆਈ ਦੇ ਆਗੂ ਅਮਰਜੀਤ ਸਿੰਘ ਕੁੱਕੂ ਨੇ ਕਿਹਾ ਕਿ ਬਲਾਕ ਦੇ ਵੱਖ-ਵੱਖ ਪਿੰਡਾਂ ’ਚ ਮਨਰੇਗਾ ਤਹਿਤ ਕੰਮ ਦੀ ਮੰਗ ਲਈ ਬੀਡੀਪੀਓ ਦਫ਼ਤਰ ਦੇ ਅਧਿਕਾਰੀਆਂ ਨੂੰ ਲਿਸਟਾਂ ਦਿੱਤੀਆਂ ਹੋਈਆਂ ਹਨ ਪਰ ਵਿਭਾਗ ਮਾਸਟਰੋਲ ਕੱਢ ਕੇ ਕੰਮ ਦੇਣ ਤੋਂ ਭੱਜ ਰਿਹਾ ਹੈ।
ਉਨ੍ਹਾਂ ਕਿਹਾ ਕਿ ਛੀਨੀਵਾਲ ਖੁਰਦ, ਚੁਹਾਣਕੇ ਖੁਰਦ, ਵਜੀਦਕੇ ਕਲਾਂ, ਬੀਹਲਾ ਅਤੇ ਅਮਲਾ ਸਿੰਘ ਵਾਲਾ ਦੇ ਮਨਰੇਗਾ ਮਜ਼ਦੂਰਾਂ ਵੱਲੋਂ ਵਾਰ-ਵਾਰ ਕੰਮ ਦੀ ਮੰਗ ਕਰਨ ਦੇ ਬਾਵਜੂਦ ਵਿਭਾਗ ਉਨ੍ਹਾਂ ਨੂੰ ਕੰਮ ਨਹੀਂ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਮਨਰੇਗਾ ਨੂੰ ਲਾਗੂ ਨਹੀਂ ਕਰ ਰਹੀਆਂ ਹਨ ਜਿਸ ਕਾਰਨ ਮਜ਼ਦੂਰ ਇਨ੍ਹਾਂ ਪਾਰਟੀਆਂ ਨੂੰ ਮੂੰਹ ਨਹੀਂ ਲਗਾਉਣਗੇ।
ਇਸ ਮੌਕੇ ਬੀਡੀਪੀਓ ਦਫ਼ਤਰ ਦੇ ਅਧਿਕਾਰੀਆਂ ਨੇ ਵਿਸ਼ਵਾਸ ਦਿਵਾਇਆ ਕਿ ਜਲਦ ਤੋਂ ਜਲਦ ਮਾਸਟਰੋਲ ਕਢਵਾ ਕੇ ਮਜ਼ਦੂਰਾਂ ਨੂੰ ਕੰਮ ਦਿੱਤਾ ਜਾਵੇਗਾ।
ਇਸ ਮੌਕੇ ਅਮਰਜੀਤ ਸਿੰਘ ਮਹਿਲ ਕਲਾਂ, ਕੌਰ ਸਿੰਘ ਕਲਾਲ ਮਾਜਰਾ, ਬਲਦੇਵ ਸਿੰਘ ਛੀਨੀਵਾਲ, ਪ੍ਰੀਤਮ ਸਿੰਘ ਆਦਿ ਹਾਜ਼ਰ ਸਨ।

Advertisement

Advertisement
Advertisement