ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਨਰੇਗਾ ਮਜ਼ਦੂਰਾਂ ਵੱਲੋਂ ਬੀਡੀਪੀਓ ਦਫ਼ਤਰ ਅੱਗੇ ਧਰਨਾ

06:56 AM Jun 19, 2024 IST

ਪੱਤਰ ਪ੍ਰੇਰਕ
ਮਹਿਲ ਕਲਾਂ, 18 ਜੂਨ
ਮਨਰੇਗਾ ਮਜ਼ਦੂਰਾਂ ਵੱਲੋਂ ਅੱਜ ਕਹਿਰ ਦੀ ਗਰਮੀ ਵਿੱਚ ਰੁਜ਼ਗਾਰ ਦੀ ਮੰਗ ਸਮੇਤ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਬੀਡੀਪੀਓ ਦਫ਼ਤਰ ਮਹਿਲ ਕਲਾਂ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਦਿਹਾਤੀ ਮਜਦੂਰ ਸਭਾ ਦੇ ਜਨਰਲ ਸਕੱਤਰ ਭੋਲਾ ਸਿੰਘ ਕਲਾਲ ਮਾਜਰਾ, ਨਰੇਗਾ ਰੁਜ਼ਗਾਰ ਪ੍ਰਾਪਤ ਮਜਦੂਰ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਖੁਸ਼ੀਆ ਸਿੰਘ ਬਰਨਾਲਾ, (ਡਕੌਦਾ) ਦੇ ਬਲਾਕ ਪ੍ਰਧਾਨ ਅਮਰਜੀਤ ਸਿੰਘ ਮਹਿਲ ਖੁਰਦ ਨੇ ਕਿਹਾ ਕਿ ਖੇਤੀ ਖੇਤਰ ਵਿੱਚ ਹੋਏ ਮਸ਼ੀਨੀਕਰਨ ਕਾਰਨ ਮਨਰੇਗਾ ਹੀ ਜ਼ਿਆਦਾਤਰ ਮਜ਼ਦੂਰਾਂ ਦੇ ਰੁਜ਼ਗਾਰ ਦਾ ਇਕ ਮਾਤਰ ਸਾਧਨ ਹੈ ਪਰ ਕੇਂਦਰ ਤੇ ਰਾਜ ਸਰਕਾਰਾਂ ਵੱਲੋਂ ਮਨਰੇਗਾ ਨੂੰ ਸਹੀ ਢੰਗ ਨਾਲ ਲਾਗੂ ਕਰਨ ਦੀ ਬਜਾਏ ਮਜਦੂਰਾਂ ਨੂੰ ਖੱਜਲ ਖੁਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਨੂੰ ਬਲਾਕ ਅਧਿਕਾਰੀਆਂ ਵੱਲੋਂ ਕੰਮ ਦੇਣ ਵਿੱਚ ਟਾਲ ਮਟੋਲ ਕੀਤੀ ਜਾ ਰਹੀ ਹੈ। ਇਸ ਮੌਕੇ ਬੀਡੀਪੀਓ ਬਬਲਜੀਤ ਕੌਰ, ਏਪੀਓ ਗਗਨਦੀਪ ਸਿੰਘ ਵੱਲੋਂ ਮਜ਼ਦੂਰ ਆਗੂਆਂ ਨੂੰ ਮੰਗਾਂ ਦਾ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ।

Advertisement

Advertisement
Advertisement