For the best experience, open
https://m.punjabitribuneonline.com
on your mobile browser.
Advertisement

ਮਨਰੇਗਾ ਮਜ਼ਦੂਰਾਂ ਵੱਲੋਂ ਬੀਡੀਪੀਓ ਦਫ਼ਤਰ ਅੱਗੇ ਧਰਨਾ

06:35 AM Aug 03, 2024 IST
ਮਨਰੇਗਾ ਮਜ਼ਦੂਰਾਂ ਵੱਲੋਂ ਬੀਡੀਪੀਓ ਦਫ਼ਤਰ ਅੱਗੇ ਧਰਨਾ
ਬੀਡੀਪੀਓ ਦਫ਼ਤਰ ਅੱਗੇ ਧਰਨਾ ਦਿੰਦੇ ਹੋਏ ਮਨਰੇਗਾ ਮਜ਼ਦੂਰ। -ਫੋਟੋ: ਰਿਸ਼ੀ
Advertisement

ਪੱਤਰ ਪ੍ਰੇਰਕ
ਸ਼ੇਰਪੁਰ, 2 ਅਗਸਤ
ਮਗਨਰੇਗਾ ਮਜ਼ਦੂਰ ਯੂਨੀਅਨ ਪੰਜਾਬ (ਸੀਟੂ) ਦੇ ਪ੍ਰਧਾਨ ਸ਼ੇਰ ਸਿੰਘ ਫਰਵਾਹੀ ਦੀ ਅਗਵਾਈ ਹੇਠ ਬੀਡੀਪੀਓ ਦਫ਼ਤਰ ਸ਼ੇਰਪੁਰ ਵਿੱਚ ਮੰਗਾਂ ਮੰਨਵਾਉਣ ਲਈ ਲਗਪਗ ਚਾਰ ਘੰਟੇ ਤੱਕ ਮਜ਼ਦੂਰਾਂ ਨੇ ਧਰਨਾ ਦੇ ਕੇ ਅਫ਼ਸਰਸ਼ਾਹੀ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਜਥੇਬੰਦੀ ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਫਰਵਾਹੀ ਅਤੇ ਲਾਲ ਝੰਡਾ ਵਰਕਰਜ਼ ਭੱਠਾ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਬੱਗਾ ਨੇ ਕਿਹਾ ਕਿ ਪਿੰਡ ਖੇੜੀ ਕਲਾਂ ਵਿੱਚ ਮਗਨਰੇਗਾ ਮਜ਼ਦੂਰਾਂ ਦਾ ਮਸਟਰੋਲ ਕੱਢਣ ਦੇ ਮਾਮਲੇ ਵਿੱਚ ਵਿਭਾਗ ਦੇ ਅਧਿਕਾਰੀ ਹੁਕਮਰਾਨ ਧਿਰ ਦੇ ਨੁਮਾਇੰਦਿਆਂ ਵਜੋਂ ਵਿਚਰ ਰਹੇ ਹਨ। ਆਗੂਆਂ ਅਨੁਸਾਰ ਆਪਣੇ ਪੱਧਰ ’ਤੇ ਪਹਿਲੀ ਮੇਟ ਰਾਣੀ ਕੌਰ ਨੂੰ ਬਦਲਕੇ ਨਵਾਂ ਮੇਟ ਲਗਾ ਦਿੱਤਾ ਜਿਹੜੇ ਮਜ਼ਦੂਰਾਂ ਨੇ ਕੰਮ ਲਈ ਅਰਜ਼ੀਆਂ ਦਿੱਤੀਆਂ ਹੋਈਆਂ ਹਨ ਉਨ੍ਹਾਂ ਦੀ ਸੁਣਵਾਈ ਨਹੀਂ ਸਗੋਂ ਹੁਕਮਰਾਨ ਧਿਰ ਦੇ ਆਗੂਆਂ ਦੇ ਚਹੇਤਿਆਂ ਨੂੰ ਕੰਮ ਦੇ ਕੇ ਨਿਵਾਜਿਆ ਜਾ ਰਿਹਾ ਹੈ। ਸ਼ੇਰਪੁਰ ਦਾ ਵਾਧੂ ਕੰਮ ਵੇਖ ਰਹੇ ਬੀਡੀਪੀਓ ਸ਼ੇਰਪੁਰ ਭੂਸ਼ਨ ਕੁਮਾਰ ਨੇ ਮਜ਼ਦੂਰਾਂ ਨੂੰ ਮੰਗਾਂ ਮੰਨਣ ਦਾ ਭਰੋਸਾ ਦੇ ਕੇ ਧਰਨਾ ਚੁਕਵਾਇਆ। ਮਗਨਰੇਗਾ ਏਪੀਓ ਅਰਵਿੰਦਰਪਾਲ ਸਿੰਘ ਨੇ ਦੋਸ਼ ਨਕਾਰਦਿਆਂ ਕਿਹਾ ਕਿ ਜਿਹੜੇ ਮਜ਼ਦੂਰਾਂ ਨੂੰ ਕੰਮ ਮਿਲਿਆ ਹੋਇਆ ਹੈ ਉਹ ਸੋਮਵਾਰ ਨੂੰ ਖਤਮ ਹੋ ਜਾਵੇਗਾ ਅਤੇ ਮੰਗਲਵਾਰ ਤੋਂ ਦੂਜੇ ਮਜ਼ਦੂਰਾਂ ਨੂੰ ਕੰਮ ਦਾ ਮਸਟਰੋਲ ਕੱਢ ਦਿੱਤਾ ਜਾਵੇਗਾ।

Advertisement

Advertisement
Author Image

sukhwinder singh

View all posts

Advertisement
Advertisement
×