ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਨਰੇਗਾ ਮਜ਼ਦੂਰਾਂ ਵੱਲੋਂ ਬੀਡੀਪੀਓ ਦਫ਼ਤਰ ਅੱਗੇ ਧਰਨਾ

10:40 AM Sep 11, 2024 IST
ਮਜ਼ਦੂਰ ਮੁਕਤੀ ਮੋਰਚਾ ਦੇ ਕਾਰਕੁਨ ਬੀਡੀਪੀਓ ਦਫ਼ਤਰ ਅੱਗੇ ਧਰਨਾ ਦਿੰਦੇ ਹੋਏ।

ਪੱਤਰ ਪ੍ਰੇਰਕ
ਲਹਿਰਾਗਾਗਾ, 10 ਸਤੰਬਰ
ਪਿੰਡ ਖੋਖਰ ਕਲਾਂ ਦੇ ਮਨਰੇਗਾ ਮਜ਼ਦੂਰਾਂ ਵੱਲੋਂ ਮਨਰੇਗਾ ਮਜ਼ਦੂਰਾਂ ਦੀਆਂ ਸਮੱਸਿਆਵਾਂ ਹੱਲ ਕਰਵਾਉਣ ਲਈ ਬੀਡੀਪੀਓ ਲਹਿਰਾਗਾਗਾ ਦੇ ਦਫਤਰ ਅੱਗੇ 11 ਵਜੇ ਤੋਂ 2 ਵਜੇ ਤੱਕ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦੇ ਹੋਏ ਸੀਪੀਆਈ ਲਿਬਰੇਸ਼ਨ ਦੇ ਜ਼ਿਲ੍ਹਾ ਆਗੂ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਗੋਬਿੰਦ ਸਿੰਘ ਛਾਜਲੀ ਅਤੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਬਿੱਟੂ ਸਿੰਘ ਖੋਖਰ ਨੇ ਕਿਹਾ ਕਿ ਮਨਰੇਗਾ ਕਾਨੂੰਨ ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਪਿੰਡਾਂ ਦੇ ਸਰਪੰਚਾਂ ਦੀ ਦਖਲਅੰਦਾਜ਼ੀ ਬੰਦ ਕਰਨ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਪਿੰਡ ਖੋਖਰ ਕਲਾਂ ਦੇ ਮਜ਼ਦੂਰਾਂ ਨੂੰ ਪ੍ਰਸ਼ਾਸਨ ਵੱਲੋਂ ਸਮੇਂ ਸਿਰ ਕੰਮ ਨਾ ਦੇਣ ਲਈ ਮਜ਼ਦੂਰਾਂ ਵੱਲੋਂ ਰੋਸ ਵਜੋਂ ਸੰਘਰਸ਼ ਦੇ ਰਾਹ ਚੁਣਨਾ ਪਿਆ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਮੰਨਵਾਉਣ ਲਈ ਸੰਘਰਸ਼ ਨੂੰ ਜਾਰੀ ਰੱਖਿਆ ਜਾਵੇਗਾ। ਇਸ ਦੌਰਾਨ ਬੀਡੀਪੀਓ ਲਹਿਰਾਗਾਗਾ ਦੇ ਦਫਤਰ ਦੇ ਅਧਿਕਾਰੀ ਹਰਦੀਪ ਜੋਸ਼ੀ ਦੇ ਵਿਸ਼ਵਾਸ ਦੇਣ ’ਤੇ ਉਨ੍ਹਾਂ ਧਰਨਾ ਚੁੱਕ ਲਿਆ। ਇਸ ਮੌਕੇ ਬਲਜੀਤ ਕੌਰ, ਸੁਖਪਾਲ ਕੌਰ, ਮਨੀ ਸਿੰਘ ਖੋਖਰ ਆਦਿ ਹਾਜ਼ਰ ਸਨ।

Advertisement

Advertisement