For the best experience, open
https://m.punjabitribuneonline.com
on your mobile browser.
Advertisement

ਕੰਪਿਊਟਰ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ

09:17 AM Mar 11, 2024 IST
ਕੰਪਿਊਟਰ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ
ਸੰਗਰੂਰ ’ਚ ਮੁੱਖ ਮੰਤਰੀ ਦੀ ਕੋਠੀ ਨੇੜੇ ਧਰਨਾ ਦਿੰਦੇ ਹੋਏ ਕੰਪਿਊਟਰ ਅਧਿਆਪਕ। ਫੋਟੋ: ਲਾਲੀ
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 10 ਮਾਰਚ
ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਅੱਜ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਨੇ ਮੁੱਖ ਮੰਤਰੀ ਦੀ ਸਥਾਨਕ ਰਿਹਾਇਸ਼ ਵਾਲੀ ਕਲੋਨੀ ਦੇ ਗੇਟ ਅੱਗੇ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਦੀ ਵਾਅਦਾਖ਼ਿਲਾਫ਼ੀ ਦੇ ਵਿਰੋਧ ’ਚ ਨਾਅਰੇਬਾਜ਼ੀ ਕੀਤੀ। ਕੰਪਿਊਟਰ ਅਧਿਆਪਕਾਂ ਨੇ ਇਸ ਮੌਕੇ ਸਰਕਾਰ ਵੱਲੋਂ ਉਨ੍ਹਾਂ ਨੂੰ ਸਿੱਖਿਆ ਵਿਭਾਗ ਵਿੱਚ ਤਬਦੀਲ ਕਰਨ ਸਬੰਧੀ ਕੀਤੇ ਸਾਰੇ ਵਾਅਦੇ ਬੈਨਰ ਬਣਾ ਕੇ ਚੁੱਕੇ ਹੋਏ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਵੱਖ ਵੱਖ ਜ਼ਿਲ੍ਹਿਆਂ ਤੋਂ ਅੱਜ ਇਥੇ ਕੌਮੀ ਮਾਰਗ-7 ਦੇ ਪਟਿਆਲਾ ਬਾਈਪਾਸ ਓਵਰਬ੍ਰਿੱਜ ਹੇਠਾਂ ਇਕੱਠੇ ਹੋਏ ਕੰਪਿਊਟਰ ਅਧਿਆਪਕਾਂ ਨੇ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰੋਸ ਮਾਰਚ ਕੀਤਾ। ਕਲੋਨੀ ਦੇ ਗੇਟ ਅੱਗੇ ਪੁੱਜ ਕੇ ਪ੍ਰਦਰਸ਼ਨਕਾਰੀਆਂ ਨੇ ਸੜਕ ’ਤੇ ਧਰਨਾ ਦਿੱਤਾ, ਜਿਸ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨ ਤਾਰਨ ਨੇ ਕਿਹਾ ਕਿ ‘ਆਪ’ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਤਬਦੀਲ ਕਰਨ ਦਾ ਵਾਅਦਾ ਕੀਤਾ ਸੀ, ਜੋ ਹਾਲੇ ਤੱਕ ਪੂਰਾ ਨਹੀਂ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਛੇਵੇਂ ਪੇਅ ਕਮਿਸ਼ਨ ਦਾ ਲਾਭ ਦਿੰਦੇ ਹੋਏ ਉਨ੍ਹਾਂ ਦੇ ਰੈਗੂਲਰ ਆਰਡਰਾਂ ਵਿੱਚ ਦਰਜ ਸਾਰੇ ਲਾਭ ਬਹਾਲ ਕੀਤੇ ਜਾਣ ਤੇ ਬਿਨਾਂ ਸ਼ਰਤ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁੱਜੇ ਐੱਸਡੀਐੱਮ ਚਰਨਜੋਤ ਸਿੰਘ ਵਾਲੀਆ ਨੇ 14 ਮਾਰਚ ਨੂੰ ਕੈਬਨਿਟ ਸਬ-ਕਮੇਟੀ ਨਾਲ ਯੂਨੀਅਨ ਦੀ ਮੀਟਿੰਗ ਤੈਅ ਕਰਵਾਈ।

Advertisement

Advertisement
Author Image

Advertisement
Advertisement
×