ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੈਸਟ ਫੈਕਲਟੀ ਪ੍ਰੋਫੈਸਰਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ

08:45 AM Oct 18, 2024 IST
ਸੰਗਰੂਰ ’ਚ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਧਰਨਾ ਦਿੰਦੇ ਹੋਏ ਗੈਸਟ ਫੈਕਲਟੀ ਪ੍ਰੋਫੈਸਰ।

ਗੁਰਦੀਪ ਸਿੰਘ ਲਾਲੀ
ਸੰਗਰੂਰ, 17 ਅਕਤੂਬਰ
ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਨੇੜੇ ਪੰਜਾਬ ਭਰ ਦੇ ਸਰਕਾਰੀ ਕਾਲਜਾਂ ’ਚ ਸੇਵਾਵਾਂ ਨਿਭਾਅ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਆਪਣੀਆਂ ਮੰਗਾਂ ਮੰਨਵਾਉਣ ਲਈ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਦਿੱਤਾ ਅਤੇ ‘ਮਨੁੱਖੀ ਲੜੀ’ ਬਣਾ ਕੇ ਰੋਸ ਪ੍ਰਗਟਾਇਆ। ਗੈਸਟ ਫੈਕਲਟੀ ਪ੍ਰੋਫੈਸਰ ਆਪਣੀ ਨੌਕਰੀ ਨੂੰ ਸੁਰੱਖਿਅਤ ਕਰਨ ਦੀ ਮੰਗ ਕਰ ਰਹੇ ਸਨ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਜਦੋਂ ਅੱਗੇ ਵਧਣ ਦੀ ਕੋਸ਼ਿਸ਼ ਤਾਂ ਪੁਲੀਸ ਨਾਲ ਮਾਮੂਲੀ ਖਿੱਚ-ਧੂਹ ਵੀ ਹੋਈ।
ਅੱਜ ਗੈਸਟ ਫੈਕਲਟੀ ਸੰਯੁਕਤ ਫਰੰਟ ਪੰਜਾਬ ਦੀ ਅਗਵਾਈ ਹੇਠ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਸਥਾਨਕ ਵੇਰਕਾ ਮਿਲਕ ਪਲਾਂਟ ਨੇੜੇ ਪੁੱਜੇ ਜਿਥੋਂ ਰੋਸ ਮਾਰਚ ਕਰਦੇ ਹੋਏ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਕਲੋਨੀ ਦੇ ਮੁੱਖ ਗੇਟ ਨੇੜੇ ਪਹੁੰਚੇ। ਉਥੇ ਪੁਲੀਸ ਨੇ ਉਨ੍ਹਾਂ ਨੂੰ ਬੈਰੀਕੇਡ ਲਗਾ ਕੇ ਰੋਕ ਲਿਆ। ਪੁਲੀਸ ਵੱਲੋਂ ਰੋਕੇ ਜਾਣ ’ਤੇ ਪ੍ਰੋਫੈਸਰਾਂ ਨੇ ਉਥੇ ਹੀ ਧਰਨਾ ਲਾ ਦਿੱਤਾ। ਇਸ ਮੌਕੇ ਫਰੰਟ ਆਗੂਆਂ ਨੇ ਕਿਹਾ ਕਿ ਸਰਕਾਰੀ ਕਾਲਜਾਂ ਵਿੱਚ 850 ਦੇ ਕਰੀਬ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ, ਰੈਗੂਲਰ ਪ੍ਰੋਫੈਸਰਾਂ ਵਾਂਗ ਸੇਵਾਵਾਂ ਨਿਭਾਅ ਰਹੇ ਹਨ ਪਰ ਸਰਕਾਰ ਵਲੋਂ ਹੁਣ ਨਵੀਂ ਭਰਤੀ ਦੇ ਉਮੀਦਵਾਰਾਂ ਨੂੰ ਕਾਲਜਾਂ ਵਿਚ ਜੁਆਇਨ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀਆਂ ਅਸਾਮੀਆਂ ਨੂੰ ਖਾਲੀ ਦਰਸਾ ਕੇ ਬਾਹਰ ਦਾ ਰਾਹ ਦਿਖਾਉਣ ਦੇ ਯਤਨ ਕੀਤੇ ਜਾ ਰਹੇ ਹਨ, ਜਿਸ ਕਾਰਨ ਉਨ੍ਹਾਂ ਦੀ ਨੌਕਰੀ ਖਤਰੇ ਵਿੱਚ ਹੈ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਹਨ ਕਿਉਂਕਿ ਉਨ੍ਹਾਂ ਨੂੰ ਨੌਕਰੀ ਖੁੱਸਣ ਦਾ ਡਰ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਅਤੇ ਉਚੇਰੀ ਸਿੱਖਿਆ ਮੰਤਰੀ ਤੋਂ ਪੁਰਜ਼ੋਰ ਮੰਗ ਕੀਤੀ ਕਿ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀ ਨੌਕਰੀ ਸੁਰੱਖਿਅਤ ਕਰਨ ਲਈ ਜਲਦ ਨੀਤੀ ਬਣਾਈ ਜਾਵੇ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀ ਨੌਕਰੀ ਸੁਰੱਖਿਅਤ ਨਾ ਕੀਤੀ ਤਾਂ ਉਹ ਵਿਦਿਆਰਥੀਆਂ, ਕਿਸਾਨ-ਮਜ਼ਦੂਰ ਜਥੇਬੰਦੀਆਂ ਅਤੇ ਹਮਖਿਆਲੀ ਪਾਰਟੀਆਂ ਦੇ ਸਹਿਯੋਗ ਨਾਲ ਸਰਕਾਰ ਵਿਰੁੱਧ ਵੱਡਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ। ਇਸ ਮੌਕੇ ਫਰੰਟ ਆਗੂ ਡਾ. ਰਵਿੰਦਰ ਸਿੰਘ, ਪ੍ਰੋਫੈਸਰ ਗੁਰਜੀਤ ਸਿੰਘ, ਅਰਮਿੰਦਰ ਸਿੰਘ, ਡਾ. ਹੁਕਮ ਚੰਦ, ਧਰਮਜੀਤ ਸਿੰਘ, ਪਰਮਜੀਤ ਸਿੰਘ, ਗੁਲਸ਼ਨਦੀਪ ਦਾਨੀਆ, ਬਲਕਰਨ ਸਿੰਘ, ਪ੍ਰੋਫੈਸਰ ਕੁਲਦੀਪ ਸਿੰਘ ਢਿੱਲੋ, ਚਮਕੌਰ ਸਿੰਘ, ਪਰਮਜੀਤ ਸਿੰਘ ਸਿੱਧੂ, ਮੁਹੰਮਦ ਤਨਵੀਰ, ਪੁਸ਼ਪਿੰਦਰ ਸਿੰਘ, ਸਲਾਹਕਾਰ ਡਾ. ਅਵਤਾਰ ਸਿੰਘ, ਬਖਸ਼ੀਸ਼ ਆਜ਼ਾਦ, ਪ੍ਰੋ. ਪ੍ਰਦੀਪ ਸਿੰਘ, ਡਾ. ਦੀਪਕ ਕੌਸ਼ਲ, ਪ੍ਰੋ. ਪਵਿੱਤਰ ਸਿੰਘ ਤੇ ਰਣਜੀਤ ਕੁਮਾਰ ਆਦਿ ਹਾਜ਼ਰ ਸਨ।

Advertisement

ਪ੍ਰਸ਼ਾਸਨ ਨੇ ਸਿੱਖਿਆ ਮੰਤਰੀ ਨਾਲ ਮੀਟਿੰਗ ਤੈਅ ਕਰਵਾਈ

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗੈਸਟ ਫੈਕਲਟੀ ਸੰਯੁਕਤ ਫਰੰਟ ਪੰਜਾਬ ਦੀ 25 ਅਕਤੂਬਰ ਨੂੰ ਸਿੱਖਿਆ ਮੰਤਰੀ ਪੰਜਾਬ ਨਾਲ ਮੀਟਿੰਗ ਤੈਅ ਕਰਵਾਈ ਗਈ ਹੈ। ਸਿੱਖਿਆ ਮੰਤਰੀ ਨਾਲ ਮੀਟਿੰਗ ਤੈਅ ਹੋਣ ਮਗਰੋਂ ਪ੍ਰੋਫੈਸਰਾਂ ਨੇ ਆਪਣਾ ਧਰਨਾ ਸਮਾਪਤ ਕਰ ਦਿੱਤਾ।

Advertisement
Advertisement