For the best experience, open
https://m.punjabitribuneonline.com
on your mobile browser.
Advertisement

ਫਾਰਮੇਸੀ ਅਫ਼ਸਰਾਂ ਵੱਲੋਂ ਸਿਵਲ ਸਰਜਨ ਦਫ਼ਤਰ ਅੱਗੇ ਧਰਨਾ

06:41 AM Mar 07, 2024 IST
ਫਾਰਮੇਸੀ ਅਫ਼ਸਰਾਂ ਵੱਲੋਂ ਸਿਵਲ ਸਰਜਨ ਦਫ਼ਤਰ ਅੱਗੇ ਧਰਨਾ
ਫਾਰਮੇਸੀ ਅਫ਼ਸਰ ਸਿਵਲ ਸਰਜਨ ਦਫ਼ਤਰ ਅੱਗੇ ਰੋਸ ਪ੍ਰਗਟਾਉਂਦੇ ਹੋਏ।
Advertisement

ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 6 ਮਾਰਚ
ਪੰਜਾਬ ਰਾਜ ਫਾਰਮੇਸੀ ਅਫਸਰ ਐਸੋਸੀਏਸ਼ਨ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਅੱਜ ਸਿਵਲ ਸਰਜਨ ਦਫ਼ਤਰ ਅੰਮ੍ਰਿਤਸਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਜਥੇਬੰਦੀ ਦੇ ਪ੍ਰਧਾਨ ਅਸ਼ੋਕ ਕੁਮਾਰ ਸ਼ਰਮਾ ਅਤੇ ਜਨਰਲ ਸਕੱਤਰ ਪਲਵਿੰਦਰ ਸਿੰਘ ਧੰਮੂ ਨੇ ਕੀਤੀ। ਜਥੇਬੰਦੀ ਵਲੋਂ 12 ਤੋਂ 3 ਵਜੇ ਤੱਕ ਰੋਸ ਧਰਨਾ ਦਿੱਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਭਰ ਤੋਂ ਫਾਰਮੇਸੀ ਵਰਗ ਤੋਂ ਇਲਾਵਾ ਭਰਾਤਰੀ ਜਥੇਬੰਦੀਆਂ ਨੇ ਵੀ ਸ਼ਾਮਲ ਹੋ ਕੇ ਸਿਹਤ ਮੰਤਰੀ ਖਿਲਾਫ਼ ਰੋਸ ਦਾ ਪ੍ਰਗਟਾਵਾ ਕੀਤਾ। ਧਰਨੇ ਨੂੰ ਵੱਖ ਵੱਖ ਆਗੂਆਂ ਬਾਬਾ ਸ਼ਮਸ਼ੇਰ ਸਿੰਘ ਕੋਹਰੀ, ਬਾਬਾ ਮਲਕੀਅਤ ਸਿੰਘ ਭੱਟੀ, ਬਲਦੇਵ ਸਿੰਘ ਝੰਡੇਰ, ਜਸਮੇਲ ਸਿੰਘ ਵੱਲਾ, ਰਵਿੰਦਰਪਾਲ ਸਿੰਘ ਭੁੱਲਰ, ਮਨਜੀਤ ਸਿੰਘ ਬਾਬਾ ਬਕਾਲਾ, ਲਵਜੀਤ ਸਿੰਘ ਸਿੱਧੂ, ਬਲਵਿੰਦਰ ਸਿੰਘ ਕੋਟਲਾ, ਗੁਰਦੇਵ ਸਿੰਘ ਬੱਲ, ਗੁਰਦੇਵ ਸਿੰਘ ਢਿੱਲੋਂ, ਅਵਤਾਰ ਸਿੰਘ ਨਾਰਲੀ, ਜਗਤਬੀਰ ਸਿੰਘ ਢਿੱਲੋਂ, ਗੁਰਬਰਿੰਦਰ ਸਿੰਘ ਸ਼ਾਹ, ਗੁਰਵਿੰਦਰ ਸਿੰਘ ਤੁੰਗ, ਆਰ ਕੇ ਦੇਵਗਨ ਤੇ ਪਲਵਿੰਦਰ ਸਿੰਘ ਭਿੰਡਰ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਸਿਹਤ ਮੰਤਰੀ ਦੇ ਵਤੀਰੇ ਦੀ ਨਿੰਦਾ ਕੀਤੀ। ਉਨ੍ਹਾਂ ਆਪਣੀਆਂ ਅਹਿਮ ਮੰਗਾਂ ਜਿਵੇਂ ਨਵੀਆਂ ਅਸਾਮੀਆਂ ਦੀ ਰਚਨਾ, ਖਾਲੀ ਆਸਾਮੀਆਂ ’ਤੇ ਭਰਤੀ ਤੇ ਤਨਖਾਹ ਸਕੇਲ ਵਿੱਚ ਕਮੀਆਂ ਦੂਰ ਕਰਨਾ ਬਾਰੇ ਚਰਚਾ ਕੀਤੀ । ਉਨ੍ਹਾਂ ਦੋਸ਼ ਲਾਇਆ ਕਿ ਸਿਵਲ ਸਰਜਨ ਵਲੋਂ ਇਸ ਮੌਕੇ ਜਾਣਬੁੱਝ ਕੇ ਜਥੇਬੰਦੀ ਦੇ ਸਾਹਮਣੇ ਆਉਣ ਤੋਂ ਟਾਲਾ ਵੱਟਿਆ ਗਿਆ। ਉਨ੍ਹਾਂ ਦੀ ਥਾਂ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਨੀਲਮ ਭਗਤ ਨੇ ਮੰਗ ਪੱਤਰ ਲੈਣ ਉਪਰੰਤ ਕਿਹਾ ਕਿ ਇਸ ਨੂੰ ਸਿਹਤ ਮੰਤਰੀ ਤੱਕ ਭੇਜ ਦਿੱਤਾ ਜਾਵੇਗਾ। ਇਸ ਸਮੇਂ ਕੁਲਵਿੰਦਰ ਕੌਰ, ਤਲਵਿੰਦਰ ਕੌਰ, ਧਰਮਿੰਦਰ ਕੌਰ, ਜੋਤੀ ਸਹਿਗਲ, ਕੁਲਦੀਪ ਕੌਰ, ਸ਼ੈਲੀ ਸ਼ਰਮਾ, ਰਵਿੰਦਰ ਸ਼ਰਮਾ, ਹਰਮੀਤ ਸਿੰਘ ਤਰਸਿੱਕਾ, ਤੇਜਿੰਦਰ ਸਿੰਘ ਈਐੱਸਆਈ, ਸੁਖਵੰਤ ਸਿੰਘ ਰੰਧਾਵਾ, ਰਣਜੋਧ ਸਿੰਘ ਸੰਘਾ, ਕੁਲਦੀਪ ਸਿੰਘ ਚੇਤਨਪੁਰਾ, ਗੁਰਪਾਲ ਸਿੰਘ, ਲਖਵਿੰਦਰ ਸਿੰਘ ਸੋਹੀ, ਗਗਨਦੀਪ ਸਿੰਘ ਵੇਰਕਾ, ਕੇਵਲ ਸਿੰਘ ਵੇਰਕਾ ਤੇ ਜਸਪਾਲ ਸਿੰਘ ਕੋਟ ਖਾਲਸਾ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×