ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨ ਜਥੇਬੰਦੀ (ਸਿੱਧੂਪੁਰ) ਵੱਲੋਂ ਸਹਿਕਾਰੀ ਬੈਂਕ ਅੱਗੇ ਧਰਨਾ

09:53 AM May 08, 2024 IST
ਬੈਂਕ ਅੱਗੇ ਨਾਅਰੇਬਾਜ਼ੀ ਕਰਦੇ ਹੋਏ ਬੀਕੇਯੂ ਸਿੱਧੂਪੁਰ ਦੇ ਵਰਕਰ।

ਪੱਤਰ ਪ੍ਰੇਰਕ
ਲਹਿਰਾਗਾਗਾ, 7 ਮਈ
ਇੱਥੇ ਸਹਿਕਾਰੀ ਬੈਂਕ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਭੂਰਾ ਸਿੰਘ ਦੀ ਅਗਵਾਈ ’ਚ ਧਰਨਾ ਲਾ ਕੇ ਨਾਅਰੇਬਾਜ਼ੀ ਕੀਤੀ ਗਈ। ਜਥੇਬੰਦੀ ਦੇ ਜਰਨਲ ਸਕੱਤਰ ਰਾਮਫਲ ਸਿੰਘ ਜਲੂਰ ਨੇ ਕਿਹਾ ਕਿ ਸੁਸਾਇਟੀ ਬੈਂਕਾਂ ਵਿੱਚ ਲੱਗੀਆਂ ਲੰਬੀਆਂ ਲਾਈਨਾਂ ਤੋਂ ਕਿਸਾਨ ਪ੍ਰੇਸ਼ਾਨ ਹੋ ਰਹੇ ਹਨ ਪਰ ਸਰਕਾਰ ਦੇ ਕੰਨ ’ਤੇ ਜੂੰਅ ਨਹੀਂ ਸਰਕ ਰਹੀ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਲਾਈਨਾਂ ਵਿੱਚ ਖੜ੍ਹੇ ਕਰ ਕੇ ਤੰਗ ਕਰ ਰਹੀ ਹੈ ਪਰ ਦੂਜੇ ਪਾਸੇ ਕੇਂਦਰ ਸਰਕਾਰ ਕਿਸਾਨਾਂ ਨੂੰ ਸੜਕਾਂ ’ਤੇ ਰੋਲ ਰਹੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਹਿਕਾਰੀ ਸਭਾਵਾਂ ਵਿਚ ਪਹਿਲਾਂ ਵਾਂਗ ਕੰਮ ਕੀਤਾ ਜਾਵੇ ਤਾਂ ਜੋ ਕਿਸਾਨ ਇਨਾ ਲੰਬੀਆਂ ਕਤਾਰਾਂ ਤੋਂ ਬਚ ਸਕਣ। ਇਸ ਮੌਕੇ ਬਿੰਦਰ ਸਿੰਘ, ਤਾਰਾ ਸਿੰਘ, ਜੱਜੀ ਸਿੰਘ ਤੇ ਗੋਗਾ ਸਿੰਘ ਨੇ ਵੀ ਸੰਬੋਧਨ ਕੀਤਾ। ਸਹਿਕਾਰੀ ਬੈਂਕ ਦੇ ਪ੍ਰਬੰਧਕ ਦਾ ਕਹਿਣਾ ਹੈ ਕਿ ਸਹਿਕਾਰੀ ਸਭਾਵਾਂ ਦੇ ਇਕੱਲੇ ਇਕੱਲੇ ਮੈਂਬਰ ਨੂੰ ਸਭਾ ਦੇ ਪੈਸੇ ਖੁਦ ਭਰਨੇ ਪੈਂਦੇ ਹਨ, ਇਸ ਕਰਕੇ ਬੈਂਕ ਵਿੱਚ ਭੀੜ ਹੋ ਜਾਂਦੀ ਹੈ ਜਿਸ ਦਾ ਹੱਲ ਲੱਭਿਆ ਜਾ ਰਿਹਾ ਹੈ।

Advertisement

Advertisement
Advertisement