ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਡੀਸੀ ਦਫ਼ਤਰ ਅੱਗੇ ਧਰਨਾ

07:40 AM Nov 26, 2024 IST
ਜ਼ਮੀਨ ਪ੍ਰਾਪਤੀ ਕਮੇਟੀ ਦਾ ਆਗੂ ਧਰਨੇ ਨੂੰ ਸੰਬੋਧਨ ਕਰਦਾ ਹੋਇਆ।

ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 25 ਨਵੰਬਰ
ਪਿੰਡ ਤੋਲੇਵਾਲ ਅਤੇ ਲਾਂਗੜੀਆਂ ਦੇ ਦਲਿਤ ਭਾਈਚਾਰੇ ਨੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਜ਼ੋਨਲ ਸਕੱਤਰ ਗੁਰਵਿੰਦਰ ਸਿੰਘ ਬੌੜਾਂ ਅਤੇ ਜ਼ੋਨਲ ਆਗੂ ਜਗਤਾਰ ਸਿੰਘ ਤੋਲੇ ਵਾਲ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਡਾ. ਪੱਲਵੀ ਦੇ ਦਫ਼ਤਰ ਅੱਗੇ ਧਰਨਾ ਦੇ ਕੇ ਮੰਗ ਕੀਤੀ ਕਿ ਪਿੰਡ ਤੋਲੇਵਾਲ ਦੇ ਨੌਜਵਾਨਾਂ ਨੂੰ ਪਿੰਡ ਤੋਲੇਵਾਲ ਵਿੱਚ ਚੱਲ ਰਹੇ ਡਰਾਈਵਿੰਗ ਲਾਇਸੈਂਸ ਟ੍ਰੇਨਿੰਗ ਸੈਂਟਰ ਵਿੱਚ ਰੁਜ਼ਗਾਰ ਦਿੱਤਾ ਜਾਵੇ। ਪਿੰਡ ਤੋਲੇਵਾਲ ਅਤੇ ਲਾਂਗੜੀਆਂ ਵਿੱਚ ਗ਼ਰੀਬ ਲੋਕਾਂ ਲਈ ਕੱਟੇ ਪੰਜ-ਪੰਜ ਮਰਲੇ ਦੇ ਪਲਾਂਟਾਂ ਦੇ ਸੰਨਦ ਪੱਤਰ ਜਾਰੀ ਕੀਤੇ ਜਾਣ ਅਤੇ ਲਾਂਗੜੀਆਂ ਦੀ ਵਾਹੀਯੋਗ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ ਜਾਵੇ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਸਕੱਤਰ ਗੁਰਵਿੰਦਰ ਬੌੜਾਂ ਅਤੇ ਜ਼ੋਨਲ ਆਗੂ ਜਗਤਾਰ ਸਿੰਘ ਤੋਲੇਵਾਲ ਨੇ ਦੱਸਿਆ ਕਿ ਏਡੀਸੀ ਵੱਲੋਂ ਇਨ੍ਹਾਂ ਮਸਲਿਆਂ ਦੇ ਹੱਲ ਲਈ 27 ਨਵੰਬਰ ਨੂੰ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨਾਲ ਬੈਠਕ ਕਰਨ ਦਾ ਭਰੋਸਾ ਦੇਣ ਮਗਰੋਂ ਕਮੇਟੀ ਨੇ ਧਰਨਾ ਚੁੱਕਿਆ। ਧਰਨੇ ਨੂੰ ਰਣਜੀਤ ਸਿੰਘ, ਪ੍ਰਕਾਸ਼ ਕੌਰ ਲਾਂਗੜੀਆਂ, ਮਾਇਆ ਦੇਵੀ, ਕਿਰਨਜੀਤ ਕੌਰ, ਭੀਮ ਸਿੰਘ ਅਤੇ ਗੁਰਜੰਟ ਸਿੰਘ ਨੇ ਵੀ ਸੰਬੋਧਨ ਕੀਤਾ।

Advertisement

Advertisement