ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਡੀਸੀ ਦਫ਼ਤਰ ਅੱਗੇ ਧਰਨਾ

08:52 AM May 25, 2024 IST
ਸੰਗਰੂਰ ਵਿੱਚ ਡੀਸੀ ਦਫ਼ਤਰ ਅੱਗੇ ਨਾਅਰੇਬਾਜ਼ੀ ਕਰਦੇ ਹੋਏ ਮਜ਼ਦੂਰ। -ਫੋਟੋ: ਲਾਲੀ

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 24 ਮਈ
ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਭਰ ਦੇ ਸੈਂਕੜੇ ਮਜ਼ਦੂਰਾਂ ਨੇ ਸਿਖ਼ਰ ਦੁਪਹਿਰੇ ਗਰਮੀ ਦੇ ਬਾਵਜੂਦ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਵਿਸ਼ਾਲ ਰੋਸ ਮਾਰਚ ਕੀਤਾ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ। ਧਰਨਾਕਾਰੀ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸਮਰਪਿਤ ਜ਼ਮੀਨ ਹੱਦਬੰਦੀ ਕਾਨੂੰਨ ਲਾਗੂ ਕਰਵਾਉਣ, ਤੀਜੇ ਹਿੱਸੇ ਦੀ ਪੰਚਾਇਤੀ ਜ਼ਮੀਨ ਘੱਟ ਰੇਟ, ਸਾਂਝੇ ਤੌਰ ਤੇ ਲੈਣ, ਦਸ ਦਸ ਮਰਲੇ ਪਲਾਟ, ਨਜ਼ੂਲ ਜ਼ਮੀਨ, ਕਰਜ਼ਾ ਮੁਆਫੀ, ਮਗਨਰੇਗਾ, ਰਾਸ਼ਨ ਕਾਰਡਾਂ ਸਬੰਧੀ ਆਦਿ ਮੰਗਾਂ ਪੂਰੀਆਂ ਨਾ ਹੋਣ ਤੋਂ ਖਫ਼ਾ ਸਨ।
ਅੱਜ ਵੱਡੀ ਤਾਦਾਦ ’ਚ ਮਜ਼ਦੂਰ ਤੇ ਔਰਤਾਂ ਸਥਾਨਕ ਅਨਾਜ ਮੰਡੀ ’ਚ ਇਕੱਠੇ ਹੋਏ ਜਿੱਥੇ ਵਿਸ਼ਾਲ ਰੋਸ ਰੈਲੀ ਕੀਤੀ ਗਈ। ਇਸ ਮਗਰੋਂ ਤਿੱਖੀ ਧੁੱਪ ਵਿੱਚ ਰੋਸ ਮਾਰਚ ਕਰਦਿਆਂ ਕਿਰਤੀ ਡੀਸੀ ਦਫ਼ਤਰ ਅੱਗੇ ਪੁੱਜੇ ਅਤੇ ਰੋਸ ਧਰਨਾ ਦਿੱਤਾ। ਯੂਨੀਅਨ ਦੇ ਸੂਬਾ ਪ੍ਰਧਾਨ ਸੰਜੀਵ ਮਿੰਟੂ ਅਤੇ ਸੂਬਾ ਸਕੱਤਰ ਧਰਮਪਾਲ ਸਿੰਘ ਨੇ ਕਿਹਾ ਕਿ ਖੇਤ ਮਜ਼ਦੂਰਾਂ ਦਾ ਮਾਣ-ਸਨਮਾਨ ਜ਼ਮੀਨ ਦੀ ਕਾਣੀ ਵੰਡ ਖਤਮ ਕੀਤੇ ਬਿਨਾਂ ਸੰਭਵ ਨਹੀਂ। ਆਗੂਆਂ ਨੇ ਐਲਾਨ ਕੀਤਾ ਕਿ ਤੀਜੇ ਹਿੱਸੇ ਦੀ ਪੰਚਾਇਤੀ ਜ਼ਮੀਨਾਂ ਜਿਨ੍ਹਾਂ ਪਿੰਡਾਂ ਵਿੱਚ ਖੇਤ ਮਜ਼ਦੂਰ ਲਗਾਤਾਰ ਲੈਂਦੇ ਆ ਰਹੇ ਹਨ, ਉਹ ਬੋਲੀਆਂ ਦਾ ਹੋਰ ਇੰਤਜ਼ਾਰ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਪਸ਼ੂਆਂ ਲਈ ਪਿੰਡਾਂ ਵਿੱਚ ਹਰਾ ਚਾਰਾ ਸਾਂਝੇ ਤੌਰ ’ਤੇ ਬੀਜਿਆ ਜਾਵੇਗਾ। ਸੂਬਾ ਆਗੂ ਗਿੰਦਰ ਰੋਡੇ, ਬਿਮਲ ਕੌਰ, ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ, ਕਰਮਜੀਤ ਕੌਰ ਨੇ ਕਿਹਾ ਕਿ ਅੱਜ ਤੱਕ ਖੇਤ ਮਜ਼ਦੂਰਾਂ ਨੂੰ ਘਰਾਂ ਦੇ ਮਾਲਕਾਨਾ ਹੱਕ ਨਹੀਂ ਮਿਲੇ। ਚੋਣ ਪ੍ਰਣਾਲੀ ਤਹਿਤ ਵੋਟ ਬਟੋਰੂ ਪਾਰਟੀਆਂ ਰਾਹੀਂ ਮਜ਼ਦੂਰ ਜਮਾਤ ਦੀਆਂ ਮੰਗਾਂ ਦੀ ਪ੍ਰਾਪਤੀ ਕਿਸੇ ਵੀ ਕੀਮਤ ’ਤੇ ਨਹੀਂ ਹੋ ਸਕਦੀ। ਸਾਰੀਆਂ ਮੰਗਾਂ ਅਤੇ ਜ਼ਮੀਨ ਹੱਦਬੰਦੀ ਕਾਨੂੰਨ ਲਾਗੂ ਕਰਵਾਉਣ ਲਈ ਕਰੜੇ ਅਤੇ ਤਿੱਖੇ ਸੰਘਰਸ਼ਾਂ ਵਿੱਚੋਂ ਗੁਜਰੇ ਬਿਨਾਂ ਮਜ਼ਦੂਰਾਂ ਦੀ ਮੁਕਤੀ ਨਹੀਂ ਹੋ ਸਕਦੀ।
ਸਟੇਜ ਜ਼ਿਲ੍ਹਾ ਸਕੱਤਰ ਜਗਦੀਪ ਸਿੰਘ ਕਾਲਾ ਨੇ ਸੰਭਾਲੀ। ਧਰਨੇ ਨੂੰ ਭਰਾਤਰੀ ਜਥੇਬੰਦੀ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੇ ਸੂਬਾ ਪ੍ਰਧਾਨ ਰਸ਼ਪਿੰਦਰ ਜਿਮੀ, ਇਨਕਲਾਬੀ ਜਮਹੂਰੀ ਮੋਰਚਾ ਪੰਜਾਬ ਦੇ ਆਗੂ ਮਾਸਟਰ ਦਰਸ਼ਨ ਟਾਹਲੀਆਂ, ਮੇਜਰ ਉੱਪਲੀ, ਜਬਰ ਵਿਰੋਧੀ ਫਰੰਟ ਵੱਲੋਂ ਹਰਪ੍ਰੀਤ ਕੌਰ ਧੂਰੀ, ਡੀਟੀਐੱਫ ਦੇ ਆਗੂ ਪਰਮਿੰਦਰ ਸਿੰਘ ਮਾਨਸਾ, ਦਾਤਾ ਸਿੰਘ ਨਮੋਲ ਨੇ ਸੰਬੋਧਨ ਕੀਤਾ। ਇਸ ਮੌਕੇ ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪਿਆ।

Advertisement

Advertisement
Advertisement