ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡੀਸੀ ਦਫ਼ਤਰਾਂ ਦੇ ਮੂਹਰੇ ਧਰਨੇ 24 ਨੂੰ

10:31 AM Jul 10, 2023 IST

ਨਿੱਜੀ ਪੱਤਰ ਪ੍ਰੇਰਕ
ਫ਼ਿਰੋਜ਼ਪੁਰ, 9 ਜੁਲਾਈ
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ 24 ਜੁਲਾਈ ਨੂੰ ਪੰਜਾਬ ਦੇ ਡੀਸੀ ਦਫ਼ਤਰਾਂ ਅੱਗੇ ਧਰਨੇ ਲਾਉਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਅੱਜ ਮੱਲਾਂਵਾਲਾ ਦੇ ਪਿੰਡ ਖੱਚਰ ਵਾਲਾ ’ਚ ਮੀਟਿੰਗ ਹੋਈ ਜਿਸ ਵਿੱਚ ਜਥੇਬੰਦੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੇ ਵੀ ਸ਼ਿਰਕਤ ਕੀਤੀ। ਉਨ੍ਹਾਂ ਦੱਸਿਆ ਕਿ ਜਥੇਬੰਦੀ ਦੀ ਮੰਗ ਹੈ ਕਿ ਪੰਜਾਬ ਸਰਕਾਰ ਆਬਾਦਕਾਰਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦੇਵੇ। ਗੁਰਦਾਸਪੁਰ ਵਿੱਚ ਭਾਰਤ ਸਰਕਾਰ ਨਵੀਂ ਸੜਕ ਦਾ ਨਿਰਮਾਣ ਕਰਨ ਜਾ ਰਹੀ ਹੈ ਤੇ ਜਥੇਬੰਦੀ ਚਾਹੁੰਦੀ ਹੈ ਕਿ ਇਸ ਵਿੱਚ ਜਿਨ੍ਹਾਂ ਕਿਸਾਨਾਂ ਦੀ ਜ਼ਮੀਨ ਆ ਰਹੀ ਹੈ, ਉਨ੍ਹਾਂ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ।

Advertisement

ਰੇਲਵੇ ਟਰੈਕ ਜਾਮ ਕਰਨ ਦੀ ਚਿਤਾਵਨੀ
ਜਥੇਬੰਦੀ ਦੇ ਆਗੂਆਂ ਇੰਦਰਜੀਤ ਸਿੰਘ ਬਾਠ, ਰਣਜੀਤ ਸਿੰਘ ਖੱਚਰ ਵਾਲਾ ਅਤੇ ਜਸਬੀਰ ਸਿੰਘ ਆਦਿ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ 25 ਜੁਲਾਈ ਨੂੰ ਜਥੇਬੰਦੀ ਰੇਲਵੇ ਟਰੈਕ ਜਾਮ ਕਰੇਗੀ।

Advertisement
Advertisement
Tags :
ਡੀਸੀਦਫ਼ਤਰਾਂਧਰਨੇਮੂਹਰੇ
Advertisement