For the best experience, open
https://m.punjabitribuneonline.com
on your mobile browser.
Advertisement

ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਘੱਗਾ ਥਾਣੇ ਅੱਗੇ ਧਰਨਾ

06:11 AM Jul 10, 2024 IST
ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਘੱਗਾ ਥਾਣੇ ਅੱਗੇ ਧਰਨਾ
ਘੱਗਾ ਦੇ ਥਾਣੇ ਅੱਗੇ ਧਰਨਾ ਦਿੰਦੇ ਹੋਏ ਕਿਸਾਨ।
Advertisement

ਸ਼ਹਿਬਾਜ਼ ਸਿੰਘ
ਘੱਗਾ, 9 ਜੁਲਾਈ
ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਥਾਣਾ ਘੱਗਾ ਮੂਹਰੇ ਧਰਨਾ ਲਾਇਆ ਗਿਆ। ਇਸ ਸਬੰਧੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਪ੍ਰਧਾਨ ਅਮਰੀਕ ਸਿੰਘ ਘੱਗਾ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਦੀ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਬਰਾਸ ਨੂੰ ਪਿੰਡ ਦੇਧਨਾ ਵਿੱਚ ਕੁਝ ਬੰਦਿਆਂ ਵੱਲੋਂ ਧਮਕਾਇਆ ਗਿਆ ਸੀ ਅਤੇ ਇਸ ਸਬੰਧੀ ਜਸਵਿੰਦਰ ਸਿੰਘ ਵੱਲੋਂ ਥਾਣਾ ਘੱਗਾ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਸੀ ਪਰ ਇਸ ਦੇ ਬਾਵਜੂਦ ਪੁਲੀਸ ਵੱਲੋਂ ਹਾਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਕਾਰਨ ਯੂਨੀਅਨ ਨੂੰ ਥਾਣਾ ਘੱਗਾ ਦੇ ਗੇਟ ਅੱਗੇ ਧਰਨਾ ਦੇਣ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਜੇਕਰ ਕੋਈ ਹੱਲ ਨਹੀਂ ਨਿਕਲੇਗਾ ਤਾਂ ਉਹ ਸੰਘਰਸ਼ ਦੀ ਅਗਲੀ ਰੂਪ ਰੇਖਾ ਯੂਨੀਅਨ ਦੇ ਮੈਂਬਰ ਅਤੇ ਆਗੂਆਂ ਨਾਲ ਵਿਚਾਰ ਵਟਾਂਦਰਾ ਕਰਕੇ ਤੈਅ ਕਰਨਗੇ।
ਕਿਸਾਨ ਯੂਨੀਅਨ ਵੱਲੋਂ ਲਾਏ ਗਏ ਇਸ ਧਰਨੇ ਸਬੰਧੀ ਘੱਗਾ ਦੇ ਐੱਸਐੱਚਓ ਦਰਸ਼ਨ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਮਾਮਲਾ ਪੁਲੀਸ ਦੇ ਧਿਆਨ ਵਿੱਚ ਹੈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਵੇਂ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਕਿਸਾਨ ਆਗੂ ਘੁੰਮਣ ਸਿੰਘ, ਬਲਵਿੰਦਰ ਸਿੰਘ ਬਿੱਲੂ, ਅਮਰੀਕ ਸਿੰਘ ਫੌਜੀ, ਹਰਦੇਵ ਸਿੰਘ, ਗੁਰਜੰਟ ਸਿੰਘ, ਗੁਰਪਿਆਰ ਸਿੰਘ, ਗੁਰਮੇਲ ਸਿੰਘ ਸਿੱਧੂ , ਭੋਲਾ ਹੀਰ, ਰਣਧੀਰ ਸਿੰਘ ਅਤੇ ਕਿਸਾਨ ਬੀਬੀਆਂ ਹਾਜ਼ਰ ਸਨ।

Advertisement

Advertisement
Advertisement
Author Image

sukhwinder singh

View all posts

Advertisement