ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲਾਲ ਝੰਡਾ ਭੱਠਾ ਵਰਕਰਾਂ ਵੱਲੋਂ ਮਿਨੀ ਸਕੱਤਰੇਤ ਅੱਗੇ ਧਰਨਾ

06:45 AM Apr 23, 2024 IST
ਲਾਲ ਝੰਡਾ ਭੱਠਾ ਵਰਕਰਜ਼ ਯੂਨੀਅਨ ਸੀਟੂ ਦੇ ਵਰਕਰ ਰੋਸ ਪ੍ਰਗਟਾਉਂਦੇ ਹੋਏ। -ਫੋਟੋ: ਹਰਪ੍ਰੀਤ ਕੌਰ

ਪੱਤਰ ਪ੍ਰੇਰਕ
ਹੁਸ਼ਿਆਰਪੁਰ, 22 ਅਪਰੈਲ
ਲਾਲ ਝੰਡਾ ਭੱਠਾ ਵਰਕਰਜ਼ ਯੂਨੀਅਨ ਸੀਟੂ ਵੱਲੋਂ ਭੱਠਾ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਅੱਜ ਮਿੰਨੀ ਸਕੱਤਰੇਤ ਦੇ ਬਾਹਰ ਧਰਨਾ ਦਿੱਤਾ ਗਿਆ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਮਹਿੰਦਰ ਕੁਮਾਰ ਬਡੋਆਣ ਅਤੇ ਜ਼ਿਲ੍ਹਾ ਪ੍ਰਧਾਨ ਧਨਪਤ ਨੇ ਕਿਹਾ ਕਿ ਨਾ ਤਾਂ ਪਿਛਲੀਆਂ ਸਰਕਾਰਾਂ ਨੇ ਅਤੇ ਨਾ ਹੀ ਮੌਜੂਦਾ ਸਰਕਾਰਾਂ ਨੇ ਭੱਠਿਆਂ ’ਤੇ ਫੈਕਟਰੀ ਐਕਟ ਲਾਗੂ ਨਹੀਂ ਕੀਤਾ ਤੇ ਨਾ ਹੀ ਮਜ਼ਦੂਰਾਂ ਦੇ ਬੱਚਿਆਂ ਦੀ ਪੜ੍ਹਾਈ ਤੇ ਇਲਾਜ ਲਈ ਕੋਈ ਪ੍ਰਬੰਧ ਕੀਤਾ। ਉਨ੍ਹਾਂ ਮੰਗ ਕੀਤੀ ਕਿ ਭੱਠਾ ਮਜ਼ਦੂਰਾਂ ਦੀ ਰਿਹਾਇਸ਼ ਦਾ ਪੱਕਾ ਪ੍ਰਬੰਧ ਕੀਤਾ ਜਾਵੇ, ਬਿਜਲੀ ਮੁਹੱਈਆ ਕਰਵਾਈ ਜਾਵੇ, ਹਫ਼ਤਾਵਾਰੀ ਛੁੱਟੀ ਦਿੱਤੀ ਜਾਵੇ, ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਤੇ ਇਲਾਜ ਦਾ ਪ੍ਰਬੰਧ ਕੀਤਾ ਜਾਵੇ, ਹਾਜ਼ਰੀ ਕਾਰਡ ਤੇ ਪ੍ਰੋਡਕਸ਼ਨ ਕਾਰਡ ਦਿੱਤੇ ਜਾਣ, ਪ੍ਰਾਵੀਡੈਂਟ ਫੰਡ ਕੱਟਿਆ ਜਾਵੇ ਤੇ ਮਜ਼ਦੂਰਾਂ ਦੀਆਂ ਸਾਰੀਆਂ ਕੈਟਾਗਰੀਆਂ ਦੇ ਰੇਟਾਂ ਵਿੱਚ ਵਾਧਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਮੰਗਾਂ ਦਾ ਨਿਪਟਾਰਾ ਜਲਦ ਤੋਂ ਜਲਦ ਨਾ ਕੀਤਾ ਗਿਆ ਤਾਂ ਮਜ਼ਦੂਰਾਂ ਵੱਲੋਂ ਸੰਘਰਸ਼ ਛੇੜਿਆ ਜਾਵੇਗਾ। ਧਰਨੇ ਨੂੰ ਰਾਮ ਨਿਵਾਸ, ਪ੍ਰਮੋਦ ਲਾਲ ਤੇ ਰਾਮ ਦਾਤਾ ਨੇ ਵੀ ਸੰਬੋਧਨ ਕੀਤਾ।

Advertisement

Advertisement
Advertisement