For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਵੱਲੋਂ ਦਸੂਹਾ ਪੁਲੀਸ ਖ਼ਿਲਾਫ਼ ਥਾਣੇ ਅੱਗੇ ਧਰਨਾ

07:45 AM Jun 07, 2024 IST
ਕਿਸਾਨਾਂ ਵੱਲੋਂ ਦਸੂਹਾ ਪੁਲੀਸ ਖ਼ਿਲਾਫ਼ ਥਾਣੇ ਅੱਗੇ ਧਰਨਾ
ਦਸੂਹਾ ਥਾਣੇ ਅੱਗੇ ਧਰਨਾ ਦਿੰਦੇ ਹੋਏ ਕਿਸਾਨ ਜਥੇਬੰਦੀ ਦੇ ਮੈਂਬਰ।
Advertisement

ਭਗਵਾਨ ਦਾਸ ਸੰਦਲ
ਦਸੂਹਾ, 6 ਜੂਨ
ਇਥੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁਲਾ ਦੀ ਅਗਵਾਈ ਹੇਠ ਕਥਿਤ ਤੌਰ ’ਤੇ ਪੁਲੀਸ ਦੀ ਧੱਕੇਸ਼ਾਹੀ ਖ਼ਿਲਾਫ ਥਾਣਾ ਦਸੂਹਾ ਅੱਗੇ ਧਰਨਾ ਦਿੱਤਾ ਗਿਆ। ਪਰਮਜੀਤ ਸਿੰਘ ਨੇ ਦੱਸਿਆ ਕਿ ਖਣਨ ਵਿਭਾਗ ਵੱਲੋਂ ਪਿੰਡ ਅਬਦੁੱਲਾਪੁਰ ਦੀਆਂ ਚਾਰ ਟਰਾਲੀਆਂ ਟਰੈਕਟਰ ਨਾਜ਼ਾਇਜ਼ ਖਣਨ ਦੇ ਦੋਸ਼ ਹੇਠ ਦਸੂਹਾ, ਟਾਂਡਾ ਤੇ ਰੜਾ ਥਾਣਿਆਂ ਅੰਦਰ ਡੱਕੀਆਂ ਹੋਈਆਂ ਸਨ, ਜਦੋਂਕਿ ਇਹ ਟਰਾਲੀਆਂ ਉਨ੍ਹਾਂ ਕਿਸਾਨਾਂ ਦੀਆਂ ਸਨ, ਜਿਨ੍ਹਾਂ ਦੇ ਖੇਤਾਂ ਵਿੱਚ ਬਿਆਸ ਦਰਿਆ ਵਿੱਚ ਆਏ ਹੜ੍ਹਾਂ ਕਾਰਨ ਰੇਤਾ ਭਰ ਗਿਆ ਸੀ। ਖੇਤਾਂ ਵਿੱਚੋਂ ਰੇਤਾ ਬਾਹਰ ਕੱਢਣ ਲਈ ਉਨ੍ਹਾਂ ਵੱਲੋਂ ਜਿਹੜੇ ਟਰੈਕਟਰ ਟਰਾਲੀਆਂ ਵਰਤੀਆਂ ਗਈਆਂ ਸਨ, ਉਨ੍ਹਾਂ ਨੂੰ ਪੁਲੀਸ ਨੇ ਜ਼ਬਤ ਕਰ ਲਿਆ। ਉਨ੍ਹਾਂ ਦੱਸਿਆ ਕਿ ਖਣਨ ਵਿਭਾਗ ਵੱਲੋਂ ਇਨ੍ਹਾਂ ਟਰਾਲੀਆਂ ਨੂੰ ਛੱਡਣ ਦੇ ਜਾਰੀ ਹੁਕਮਾਂ ਤਹਿਤ ਜਦੋਂ ਕਿਸਾਨ ਦਸੂਹਾ ਥਾਣੇ ਗਏ ਤਾਂ ਉਨ੍ਹਾਂ ਨੇ ਜਿੱਤ ਦੇ ਜੈਕਾਰੇ ਲਗਾਏ, ਜਿਸ ’ਤੇ ਇਤਰਾਜ਼ ਜ਼ਾਹਰ ਕਰਦਿਆਂ ਡੀਐੱਸਪੀ ਜਗਦੀਸ਼ ਰਾਜ ਅੱਤਰੀ ਦੇ ਨਿਰਦੇਸ਼ਾਂ ਤਹਿਤ ਥਾਣਾ ਮੁਖੀ ਹਰਪ੍ਰੇਮ ਸਿੰਘ ਨੇ ਕਿਸਾਨਾਂ ਨੂੰ ਥਾਣੇ ਅੰਦਰ ਡੱਕ ਦਿੱਤਾ। ਇਸ ਦੇ ਵਿਰੋਧ ਵਿੱਚ ਕਿਸਾਨਾਂ ਨੇ ਥਾਣੇ ਮੂਹਰੇ ਧਰਨਾ ਲਾ ਦਿੱਤਾ ਅਤੇ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮਗਰੋਂ ਜਥੇਬੰਦੀ ਦੇ ਸੂਬਾ ਕਮੇਟੀ ਦੇ ਆਗੂ ਸਵਿੰਦਰ ਸਿੰਘ ਚੁਤਾਲਾ ਨੇ ਇਸ ਮਾਮਲੇ ਵਿੱਚ ਦਖਲ ਦੇ ਕੇ ਮਸਲਾ ਹੱਲ ਕਰਵਾਇਆ।

Advertisement

Advertisement
Author Image

joginder kumar

View all posts

Advertisement
Advertisement
×