ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਫੀਡਰ ਨਾਲ ਹੋਰ ਮੋਟਰਾਂ ਜੋੜਨ ’ਤੇ ਪਾਵਰਕੌਮ ਦੇ ਦਫ਼ਤਰ ਅੱਗੇ ਧਰਨਾ

07:07 AM Jun 07, 2024 IST

ਪੱਤਰ ਪ੍ਰੇਰਕ
ਮਾਨਸਾ, 6 ਜੂਨ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਵਿੱਚ ਮਾਨਸਾ ਨੇੜਲੇ ਪਿੰਡ ਦਲੇਲ ਸਿੰਘ ਵਾਲਾ ਦੇ ਕਿਸਾਨਾਂ ਵੱਲੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਐਕਸੀਅਨ ਦਫ਼ਤਰ ਬੁਢਲਾਡਾ ਅੱਗੇ ਧਰਨਾ ਲਾ ਕੇ ਉੱਚ ਅਧਿਕਾਰੀਆਂ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਜਥੇਬੰਦੀ ਦੇ ਮਾਨਸਾ ਬਲਾਕ ਦੇ ਪ੍ਰਧਾਨ ਜਗਸੀਰ ਸਿੰਘ ਜਵਾਹਰਕੇ ਨੇ ਕਿਹਾ ਕਿ ਪਿੰਡ ਦਲੇਲ ਸਿੰਘ ਵਾਲਾ ਵਿੱਚ ਕਾਮਰੇਡ ਧਰਮ ਸਿੰਘ ਫੱਕਰ ਫੀਡਰ 165 ਮੋਟਰਾਂ ਦੀ ਲਾਈਨ ਜੋੜ ਕੇ ਫੀਡਰ ਉੱਤੇ ਜ਼ਿਆਦਾ ਲੋਡ ਪਾ ਦਿੱਤਾ ਗਿਆ, ਜਿਸ ਕਰਕੇ ਫੀਡਰ ਓਵਰਲੋਡ ਹੋ ਕੇ ਕੱਟ ਮਾਰਦਾ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਜਥੇਬੰਦੀ ਦੇ ਆਗੂ ਕਈ ਵਾਰ ਐਕਸੀਅਨ ਬੁਢਲਾਡਾ ਨੂੰ ਮਿਲ ਕੇ ਇੱਕ ਬਰਿਕਰ ਮਸ਼ੀਨ ਲਾਉਣ ਦੀ ਮੰਗ ਕੀਤੀ ਤਾਂ ਜੋ ਲੋਡ ਦੋ ਜਗ੍ਹਾ ਵੰਡਿਆ ਜਾਵੇ ਅਤੇ ਬਿਜਲੀ ਸਪਲਾਈ ਨਿਰਵਿਘਨ ਦਿੱਤੀ ਜਾ ਸਕੇ ਪਰ ਸਿਵਾਏ ਲਾਰਿਆਂ ਤੋਂ ਕੋਈ ਮਸਲੇ ਦਾ ਹੱਲ ਨਹੀਂ ਨਿਕਲਿਆ, ਜਿਸ ਕਰਕੇ ਮਜ਼ਬੂਰੀ ਵੱਸ ਜਥੇਬੰਦੀ ਨੂੰ ਧਰਨਾ ਲਾਉਣ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਦੱਸਿਆ ਕਿ ਮਸਲੇ ਦਾ ਹੱਲ ਨਾ ਹੁੰਦੇ ਦੇਖ ਕਿਸਾਨਾਂ ਵੱਲੋਂ ਵਿਭਾਗ ਦੇ ਐਕਸੀਅਨ ਦਾ ਘਿਰਾਓ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਮਸਲੇ ਦਾ ਕੋਈ ਠੋਸ ਹੱਲ ਨਹੀਂ ਨਿਕਲਦਾ ਘਿਰਾਓ ਜਾਰੀ ਰਹੇਗਾ।
ਇਸੇ ਦੌਰਾਨ ਪਾਵਰਕੌਮ ਦੇ ਐਕਸੀਅਨ ਵੱਲੋਂ ਕਿਸਾਨ ਆਗੂਆਂ ਨਾਲ ਗੱਲਬਾਤ ਕਰਦਿਆਂ ਮਸਲੇ ਦੇ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਜਗਰਾਜ ਸਿੰਘ ਮਾਨਸਾ, ਮਹਿੰਦਰ ਸਿੰਘ ਖੜ੍ਹਕ ਸਿੰਘ ਵਾਲਾ, ਜਰਨੈਲ ਸਿੰਘ ਟਾਹਲੀਆਂ, ਮੇਜਰ ਸਿੰਘ ਗੋਬਿੰਦਪੁਰਾ, ਸੁਰਜੀਤ ਸਿੰਘ ਕੋਟ ਲੱਲੂ, ਰਘਵੀਰ ਸਿੰਘ, ਜਗਸੀਰ ਸਿੰਘ ਨੇ ਵੀ ਸੰਬੋਧਨ ਕੀਤਾ।

Advertisement

Advertisement