ਸ਼੍ਰੋਮਣੀ ਅਕਾਲੀ ਦਲ ਵੱਲੋਂ ਐੱਸਡੀਐੱਮ ਦਫ਼ਤਰ ਅੱਗੇ ਧਰਨਾ 6 ਨੂੰ
06:18 AM Nov 04, 2024 IST
ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 3 ਨਵੰਬਰ
ਸ਼੍ਰੋਮਣੀ ਅਕਾਲੀ ਦਲ ਹਲਕਾ ਚਮਕੌਰ ਸਾਹਿਬ ਵੱਲੋਂ ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਕਿਸਾਨਾਂ ਦੀ ਹੋ ਰਹੀ ਲੁੱਟ ਖਸੁੱਟ ਅਤੇ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਲੈ ਕੇ 6 ਨਵੰਬਰ ਨੂੰ ਸਵੇਰੇ 11 ਵਜੇ ਐੱਸਡੀਐੱਮ ਚਮਕੌਰ ਸਾਹਿਬ ਦੇ ਦਫਤਰ ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਦੀ ਰਾਜਨੀਤਿਕ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਜਗਪਾਲ ਸਿੰਘ ਜੌਲੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਅਮਨਦੀਪ ਸਿੰਘ ਮਾਂਗਟ ਨੇ ਦੱਸਿਆ ਕਿ ਚਮਕੌਰ ਸਾਹਿਬ ਦੇ ਹਲਕਾ ਇੰਚਾਰਜ ਕਰਨ ਸਿੰਘ ਡੀਟੀਓ ਦੇ ਕਿਸੇ ਅਦਾਲਤੀ ਰੁਝੇਵੇ ਕਾਰਨ ਇਹ ਧਰਨਾ 6 ਨਵੰਬਰ ਨੂੰ ਦਿੱਤਾ ਜਾ ਰਿਹਾ ਹੈ।
Advertisement
Advertisement