ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਐੱਸਐੱਸਪੀ ਦਫ਼ਤਰ ਅੱਗੇ ਧਰਨਾ

06:54 AM Jun 14, 2024 IST
ਹੁਸ਼ਿਆਰਪੁਰ ’ਚ ਰੋਸ ਮਾਰਚ ਕਰਦੇ ਹੋਏ ਪੇਂਡੂ ਮਜ਼ਦੂਰ ਯੂਨੀਅਨ ਦੇ ਕਾਰਕੁਨ।

ਹਰਪ੍ਰੀਤ ਕੌਰ

Advertisement

ਹੁਸ਼ਿਆਰਪੁਰ, 13 ਜੂਨ
ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਆਮ ਆਦਮੀ ਪਾਰਟੀ ਦੇ ਟਾਂਡਾ ਤੋਂ ਵਿਧਾਇਕ ਜਸਵੀਰ ਸਿੰਘ ਰਾਜਾ ਅਤੇ ਉਸ ਦੇ ਹਮਾਇਤੀਆਂ ਖ਼ਿਲਾਫ਼ ਐੱਸਸੀ/ਐੱਸਟੀ ਐਕਟ ਤਹਿਤ ਮਾਮਲਾ ਦਰਜ ਕਰਵਾਉਣ ਅਤੇ ਜੇਲ੍ਹ ’ਚ ਡੱਕੇ ਦਲਿਤ ਮਜ਼ਦੂਰਾਂ ਦੀ ਰਿਹਾਈ ਲਈ ਅੱਜ ਐੱਸਐੱਸਪੀ ਦਫ਼ਤਰ ਦੇ ਬਾਹਰ ਕਰੀਬ 4 ਘੰਟੇ ਧਰਨਾ ਦਿੱਤਾ ਗਿਆ। ਐੱਸਪੀ (ਡੀ) ਸਰਬਜੀਤ ਸਿੰਘ ਬਾਹੀਆ ਨੇ ਯੂਨੀਅਨ ਆਗੂਆਂ ਨਾਲ ਗੱਲਬਾਤ ਕਰ ਕੇ ਜੇਲ੍ਹ ’ਚ ਡੱਕੇ ਮਜ਼ਦੂਰ ਆਗੂਆਂ ਨੂੰ ਮੰਗਲਵਾਰ ਤੱਕ ਰਿਹਾਅ ਕਰਨ ਦਾ ਭਰੋਸਾ ਦਿੱਤਾ, ਜਿਸ ਉਪਰੰਤ ਧਰਨਾ ਚੁੱਕਿਆ ਗਿਆ। ਯੂਨੀਅਨ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਮਜ਼ਦੂਰ ਆਗੂਆਂ ਦੀ ਰਿਹਾਈ ਨਾ ਹੋਈ ਤਾਂ 10 ਦਿਨ ਲਈ ਪੱਕਾ ਮੋਰਚਾ ਲਗਾ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਧਰਨਾਕਾਰੀ ਪੁਰਾਣੀ ਕਚਹਿਰੀ ਨੇੜੇ ਇਕੱਠੇ ਹੋਏ, ਜਿੱਥੋਂ ਮਾਰਚ ਕਰਦੇ ਹੋਏ ਐੱਸਐੱਸਪੀ ਦਫ਼ਤਰ ਪੁੱਜੇ। ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਾਲੌਦ ਨੇ ਕਿਹਾ ਕਿ ‘ਆਪ’ ਵਿਧਾਇਕ ਦੇ ਦਬਾਅ ਕਾਰਨ ਪੁਲੀਸ ਨੇ ਨਾਜਾਇਜ਼ ਤੌਰ ’ਤੇ ਦਲਿਤ ਮਜ਼ਦੂਰਾਂ ਨੂੰ 20 ਮਈ ਤੋਂ ਜੇਲ੍ਹ ’ਚ ਡੱਕਿਆ ਹੋਇਆ ਹੈ। ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਦਲਿਤਾਂ ਨੂੰ ਅਲਾਟ ਹੋਈਆਂ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜੇ ਹਟਾ ਕੇ ਦਲਿਤਾਂ ਨੂੰ ਮਾਲਕੀ ਹੱਕ ਦਿੱਤੇ ਜਾਣ। ਇਸ ਮੌਕੇ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਅਵਤਾਰ ਸਿੰਘ ਰਸੂਲਪੁਰ, ਕਿਰਤੀ ਕਿਸਾ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਸਿੰਘ ਢੇਸੀ, ਡੈਮੋਕ੍ਰੇਟਿਕ ਮੁਲਾਜ਼ਮ ਫ਼ੈਡਰੇਸ਼ਨ ਦੇ ਮਾਸਟਰ ਸੁਖਦੇਵ ਸਿੰਘ ਡਾਨਸੀਵਾਲ, ਬੀਐੱਡ ਅਧਿਆਪਕ ਫ਼ਰੰਟ ਦੇ ਮਾਸਟਰ ਸੁਰਜੀਤ ਰਾਜਾ, ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਰਣਜੀਤ ਕੁਮਾਰ, ਕਿਸਾਨ ਆਗੂ ਕਮਲਜੀਤ ਸਨਾਵਾ, ਮੰਗਾ ਸਿੰਘ, ਗੁਰਪ੍ਰੀਤ ਸਿੰਘ, ਹੰਸ ਰਾਜ, ਨਿਰਮਲ ਸਿੰਘ, ਮੇਜਰ ਸਿੰਘ, ਸੰਤੋਖ ਸਿੰਘ ਸੰਧੂ, ਜਗਤਾਰ ਸਿੰਘ ਭਿੰਡਰ, ਐਡਵੋਕੇਟ ਧਰਮਿੰਦਰ ਕੁਮਾਰ ਦਾਦਰਾ ਆਦਿ ਮੌਜੂਦ ਸਨ।

Advertisement
Advertisement
Advertisement