ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੁਲੀਸ ਦੀ ਢਿੱਲੀ ਕਾਰਵਾਈ ਖ਼ਿਲਾਫ਼ ਚੌਕੀ ਅੱਗੇ ਧਰਨਾ

11:00 AM Oct 19, 2024 IST
ਭੁੱਚੋ ਮੰਡੀ ਵਿੱਚ ਪੁਲੀਸ ਚੌਕੀ ਅੱਗੇ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ।

ਪਵਨ ਗੋਇਲ
ਭੁੱਚੋ ਮੰਡੀ, 18 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਕਥਿੱਤ ਠੱਗੀ ਅਤੇ ਪਹੀ ਦੇ ਮਸਲੇ ਵਿੱਚ ਪੁਲੀਸ ਵੱਲੋਂ ਕੋਈ ਸੁਣਵਾਈ ਨਾ ਕੀਤੇ ਜਾਣ ਖ਼ਿਲਾਫ਼ ਅੱਜ ਭੁੱਚੋ ਪੁਲੀਸ ਚੌਕੀ ਅੱਗੇ ਧਰਨਾ ਦਿੱਤਾ। ਉਨ੍ਹਾਂ ਪੁਲੀਸ ਵਿਰੁੱਧ ਨਾਅਰੇਬਾਜ਼ੀ ਕੀਤੀ। ਉਨ੍ਹਾਂ ਮੰਗ ਕੀਤੀ ਕਿ ਠੱਗੀ ਦੇ ਮਾਮਲੇ ਵਿੱਚ ਪੀੜਤ ਨੂੰ ਇਨਸਾਫ ਦਿਵਾਇਆ ਜਾਵੇ ਅਤੇ ਪਹੀ ਦੇ ਮਸਲੇ ਨੂੰ ਜਲਦੀ ਹੱਲ ਕੀਤਾ ਜਾਵੇ। ਭੁੱਚੋ ਦੇ ਡੀਐੱਸਪੀ ਰਵਿੰਦਰ ਸਿੰਘ ਰੰਧਾਵਾ ਅਤੇ ਨਥਾਣਾ ਦੇ ਐਸਐੱਚਓ ਬਲਵਿੰਦਰ ਸਿੰਘ ਨੇ ਧਰਨਾਕਾਰੀ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਸੋਮਵਾਰ ਤੱਕ ਦੋਵੇਂ ਮਸਲੇ ਹੱਲ ਕਰ ਦਿੱਤੇ ਜਾਣਗੇ। ਇਸ ਭਰੋਸੇ ਮਗਰੋਂ ਕਿਸਾਨਾਂ ਨੇ ਧਰਨਾ ਚੁੱਕ ਦਿੱਤਾ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਮੀਤ ਪ੍ਰਧਾਨ ਗੁਰਮੇਲ ਸਿੰਘ ਲਹਿਰਾ ਮੁਹੱਬਤ ਨੇ ਕਿਹਾ ਕਿ ਅਕਤੂਬਰ 2022 ਵਿੱਚ ਬਠਿੰਡਾ ਦੇ ਇੱਕ ਵਿਅਕਤੀ ਵੱਲੋਂ ਪਿੰਡ ਲਹਿਰਾ ਮੁਹੱਬਤ ਦੇ ਨਵਦੀਪ ਸਿੰਘ ਪੁੱਤਰ ਬੱਗਾ ਸਿੰਘ ਨਾਲ ਲੱਗਪਗ 26 ਲੱਖ ਰੁਪਏ ਦੀ ਠੱਗੀ ਮਾਰੀ ਸੀ। ਇਸ ਪੀੜਤ ਵਿਅਕਤੀ ਨੂੰ ਇਨਸਾਫ ਦਿਵਾਉਣ ਲਈ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ ਅਤੇ ਆਗੂਆਂ ਦਾ ਇੱਕ ਵਫ਼ਦ ਭੁੱਚੋ ਪੁਲੀਸ ਚੌਕੀ ਦੇ ਇੰਚਾਰਜ ਨੂੰ ਵੀ ਮਿਲਿਆ ਸੀ ਪਰ ਪੁਲੀਸ ਨੇ ਕੋਈ ਸੁਣਵਾਈ ਨਹੀਂ ਕੀਤੀ। ਦੂਜੇ ਮਾਮਲੇ ਵਿੱਚ ਪਿੰਡ ਤੁੰਗਵਾਲੀ ਦੇ ਕਿਸਾਨ ਬਿੱਕਰ ਸਿੰਘ ਪੁੱਤਰ ਮੱਲ ਸਿੰਘ ਦੇ ਪਹੀ ਦੇ ਰੌਲੇ ਦਾ ਵੀ ਪੁਲੀਸ ਨੇ ਕੋਈ ਹੱਲ ਨਹੀਂ ਕੀਤਾ। ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜੇ ਪੁਲੀਸ ਨੇ ਭਰੋਸੇ ਅਨੁਸਾਰ ਸੋਮਵਾਰ ਤੱਕ ਕੋਈ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

Advertisement

ਰੇਲਵੇ ਸਟੇਸ਼ਨ ’ਤੇ ਰੋਸ ਵਿਖਾਵਾ

ਭੁੱਚੋ ਮੰਡੀ: ਪਿੰਡ ਬੁਰਜ ਕਾਹਨ ਸਿੰਘ ਵਾਲਾ ਦੇ ਵਾਸੀਆਂ ਨੇ ਭਾਕਿਯੂ ਡਕੌਂਦਾ ਦੇ ਬਲਾਕ ਪ੍ਰਧਾਨ ਬੂਟਾ ਸਿੰਘ ਤੁੰਗਵਾਲੀ ਅਤੇ ਭਾਕਿਯੂ ਉਗਰਾਹਾਂ ਦੇ ਆਗੂ ਡਾ. ਸਿਕੰਦਰ ਸਿੰਘ ਦੀ ਅਗਵਾਈ ਹੇਠ ਰੇਲਵੇ ਫਾਟਕ ਜ਼ਿਆਦਾ ਦੇਰ ਬੰਦ ਰਹਿਣ ਦੀ ਭਾਰੀ ਸਮੱਸਿਆ ਦੇ ਹੱਲ ਲਈ ਰੇਲਵੇ ਸਟੇਸ਼ਨ ’ਤੇ ਰੋਸ ਵਿਖਾਵਾ ਕੀਤਾ ਅਤੇ ਰੇਲਵੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਤੁੰਗਵਾਲੀ ਅਤੇ ਚੱਕ ਬਖਤੂ ਵਾਲੇ ਰੇਲਵੇ ਫਾਟਕਾਂ ਜ਼ਮੀਨਦੋਜ ਜਾਂ ਡਲਾਈ ਓਵਰ ਪੁਲ ਬਣਾ ਕੇ ਸਮੱਸਿਆ ਨੂੰ ਜਲਦੀ ਹੱਲ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਸਮੱਸਿਆ ਹੱਲ ਨਾ ਕੀਤੀ, ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।

Advertisement
Advertisement