For the best experience, open
https://m.punjabitribuneonline.com
on your mobile browser.
Advertisement

ਪੰਜਾਬੀ ’ਵਰਸਿਟੀ ਦੇ ਕੱਚੇ ਅਧਿਆਪਕਾਂ ਵੱਲੋਂ ਡੀਨ ਦੇ ਦਫ਼ਤਰ ਅੱਗੇ ਧਰਨਾ

06:49 AM Jun 13, 2024 IST
ਪੰਜਾਬੀ ’ਵਰਸਿਟੀ ਦੇ ਕੱਚੇ ਅਧਿਆਪਕਾਂ ਵੱਲੋਂ ਡੀਨ ਦੇ ਦਫ਼ਤਰ ਅੱਗੇ ਧਰਨਾ
Advertisement

ਖੇਤਰੀ ਪ੍ਰਤੀਨਿਧ
ਪਟਿਆਲਾ, 12 ਜੂਨ
ਕੰਟਰੈਕਟ ’ਚ ਵਾਧਾ ਅਤੇ ਤਨਖਾਹਾਂ ਜਾਰੀ ਕਰਨ ਦੀ ਮੰਗ ਲਈ ਪੰਜਾਬੀ ਯੂਨੀਵਰਸਿਟੀ ਦੇ ਕੰਟਰੈਕਟ ਆਧਾਰਿਤ ਅਧਿਆਪਕਾਂ ਵੱਲੋਂ ਪੁਕਟਾ (ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰਜ਼ ਐਸੋਸੀਏਸ਼ਨ) ਦੀ ਸੂਬਾਈ ਪ੍ਰਧਾਨ ਡਾ. ਤਰਨਜੀਤ ਕੌਰ ਦੀ ਅਗਵਾਈ ਹੇਠ ਅੱਜ ਇੱਥੇ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਦੇ ਦਫ਼ਤਰ ਅੱਗੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਧਰਨੇ ਨੂੰ ਜਥੇਬੰਦੀ ਦੀ ਪ੍ਰਧਾਨ ਡਾ. ਤਰਨਜੀਤ ਕੌਰ, ਜਰਨਲ ਸਕੱਤਰ ਡਾ. ਦਲਬੀਰ ਸਿੰਘ ਅਤੇ ਮੀਡੀਆ ਸਲਾਹਕਾਰ ਪ੍ਰੋ. ਰੁਪਿੰਦਰਪਾਲ ਸਿੰਘ ਧਰਮਸੋਤ ਸਮੇਤ ਹੋਰਨਾਂ ਨੇ ਵੀ ਸੰਬੋਧਨ ਕੀਤਾ। ਇਨ੍ਹਾਂ ਵਿੱਚ ਡਾ. ਦਲਵੀਰ ਸਿੰਘ, ਡਾ. ਧਰਮਿੰਦਰ ਸਿੰਘ, ਡਾ. ਰਾਜਮਹਿੰਦਰ ਸਿੰਘ, ਡਾ. ਕਮਲਦੀਪ ਕੌਰ, ਡਾ. ਅਰਵਿੰਦਰ ਸਿੰਘ ਅਤੇ ਡਾ. ਤੇਜਿੰਦਰਪਾਲ ਸਿੰਘ ਆਦਿ ਸ਼ਾਮਲ ਹਨ। ਪੁਕਟਾ ਦੇ ਪ੍ਰਧਾਨ ਪ੍ਰਧਾਨ ਡਾ. ਤਰਨਜੀਤ ਕੌਰ ਨੇ ਕਿਹਾ ਕਿ ਇਸ ਵਰਗ ਦੇ ਉਹ 165 ਅਧਿਆਪਕ ਹਨ। ਜਿਨ੍ਹਾਂ ਨੇ ਪੀਐੱਚ.ਡੀ ਵੀ ਕੀਤੀ ਹੋਈ ਹੈ, ਬਾਵਜੂਦ ਇਸ ਦੇ ਉਹ 10 ਤੋਂ 15 ਸਾਲਾਂ ਤੋਂ ਠੇਕੇ ’ਤੇ ਹੀ ਨੌਕਰੀ ਕਰ ਰਹੇ ਹਨ। ਜਦਕਿ ਚਾਹੀਦਾ ਇਹ ਹੈ ਕਿ ਯੂਨੀਵਰਸਿਟੀ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕਰੇ। ਉਨ੍ਹਾਂ ਹੋਰ ਕਿਹਾ ਕਿ ਯੂਨੀਵਰਸਿਟੀ ਨੇ ਸੇਵਾਵਾਂ ਰੈਗੂਲਰ ਤਾਂ ਕੀ ਕਰਨੀਆਂ ਸੀ, ਬਲਕਿ ਆਪਣਾ ਕੰਟਰੈਕਟਰ (ਐਕਸਟੈਨਸ਼ਨ) ਵਧਾਉਣ ਲਈ ਵੀ ਉਨ੍ਹਾਂ ਨੂੰ ਸੜਕਾਂ ’ਤੇ ਬਹਿਣ ਲਈ ਮਜਬੂਰ ਹੋਣਾ ਪੈਂਦਾ ਹੈ। ਅੱਜ ਦੇ ਧਰਨੇ ਦੌਰਾਨ ਬੁਲਾਰਿਆਂ ਨੇ ਪ੍ਰਸ਼ਾਸਨ ਤੋਂ ਉਨ੍ਹਾਂ ਦੇ ਕੰਟਰੈਕਟ ’ਚ ਵਾਧਾ ਅਤੇ ਤਨਖਾਹ ਜਾਰੀ ਕਰਨ ਦੀ ਮੰਗ ਵੀ ਕੀਤੀ।

Advertisement

Advertisement
Author Image

joginder kumar

View all posts

Advertisement
Advertisement
×