ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਜ਼ਦੂਰਾਂ ਖ਼ਿਲਾਫ਼ ਦਰਜ ਕੇਸ ਰੱਦ ਕਰਵਾਉਣ ਲਈ ਡੀਐੱਸਪੀ ਦਫ਼ਤਰ ਅੱਗੇ ਧਰਨਾ

08:04 AM Jul 25, 2024 IST
ਮਹਿਲ ਕਲਾਂ ਵਿਚ ਡੀਐੱਸਪੀ ਦਫਤਰ ਅੱਗੇ ਧਰਨਾ ਦਿੰਦੇ ਹੋਏ ਕਿਸਾਨ ਤੇ ਮਜ਼ਦੂਰ। -ਫੋਟੋ: ਪੰਜਾਬੀ ਟ੍ਰਿਬਿਊਨ

ਨਵਕਿਰਨ ਸਿੰਘ
ਮਹਿਲ ਕਲਾਂ, 24 ਜੁਲਾਈ
ਪਿੰਡ ਛੀਨੀਵਾਲ ਕਲਾਂ ਦੇ ਮਜ਼ਦੂਰ ਪਰਿਵਾਰਾਂ ਖ਼ਿਲਾਫ਼ ਮਹਿਲ ਕਲਾਂ ਪੁਲੀਸ ਵੱਲੋਂ ਦਰਜ ਪੁਲੀਸ ਕੇਸ ਰੱਦ ਕਰਨ ਦੀ ਮੰਗ ਲਈ ਅੱਜ ਇਲਾਕੇ ਦੀਆਂ ਮਜ਼ਦੂਰ, ਕਿਸਾਨ ਜਥੇਬੰਦੀਆਂ ਨੇ ਡੀਐਸਪੀ ਦਫਤਰ ਮਹਿਲ ਕਲਾਂ ਅੱਗੇ ਧਰਨਾ ਦਿੱਤਾ ਅਤੇ ਪ੍ਰਸ਼ਾਸਨ ਤੇ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ, ਦਿਹਾਤੀ ਮਜ਼ਦੂਰ ਸਭਾ ਦੇ ਜਨਰਲ ਸਕੱਤਰ ਭੋਲਾ ਸਿੰਘ ਕਲਾਲ ਮਾਜਰਾ, ਨਰੇਗਾ ਰੁਜ਼ਗਾਰ ਪ੍ਰਾਪਤ ਯੂਨੀਅਨ ਦੇ ਆਗੂ ਖੁਸੀਆ ਸਿੰਘ, ਮਜ਼ਦੂਰ ਆਗੂ ਏਕਮ ਸਿੰਘ ਛੀਨੀਵਾਲ, ਜੋਰਾ ਸਿੰਘ ਚੀਮਾ ਤੇ ਚਰਨਜੀਤ ਸਿੰਘ ਆਦਿ ਨੇ ਕਿਹਾ ਕਿ ਪਿੰਡ ਛੀਨੀਵਾਲ ਕਲਾਂ ਵਿੱਚ ਇਕ ਗਲੀ ਦੇ ਵਿਵਾਦ ਵਿੱਚ ਇਨਸਾਫ ਦੇਣ ਦੀ ਬਜਾਏ ਪੁਲੀਸ ਨੇ ਇਨਸਾਫ਼ ਦੀ ਮੰਗ ਕਰਨ ਵਾਲੀ ਵਿਧਵਾ ਰਾਣੀ ਕੌਰ, ਉਸ ਦੇ ਪੁੱਤਰ ਮਹਾਂ ਸਿੰਘ, ਨਿੱਕਾ ਸਿੰਘ ਤੇ ਜਰਨੈਲ ਸਿੰਘ ਆਦਿ ਮਜ਼ਦੂਰਾਂ ਖ਼ਿਲਾਫ਼ ਝੂਠਾ ਕੇਸ ਦਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਿਧਵਾ ਰਾਣੀ ਕੌਰ ਦੇ ਘਰ ਸਾਹਮਣੇ ਬਣੀ ਇੰਟਰਲਾਕ ਟਾਇਲ ਵਾਲੀ ਪੰਚਾਇਤੀ ਗਲੀ ਨੂੰ ਪਿੰਡ ਦਾ ਹੀ ਇਕ ਪਰਿਵਾਰ ਕਥਿਤ ਆਪਣੇ ਘਰ ਵਿੱਚ ਰਲਾਉਣੀ ਚਾਹੁੰਦਾ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੁਲੀਸ ਵੱਲੋਂ ਕੇਸ ਰੱਦ ਨਾ ਕੀਤਾ ਤਾਂ 9 ਅਗਸਤ ਨੂੰ ਬਰਨਾਲਾ-ਲੁਧਿਆਣਾ ਮੁੱਖ ਮਾਰਗ ’ਤੇ ਅਣਮਿਥੇ ਸਮੇਂ ਲਈ ਚੱਕਾ ਜਾਮ ਕੀਤਾ ਜਾਵੇਗਾ। ਡੀਐੱਸਪੀ ਮਹਿਲ ਕਲਾਂ ਕੰਵਲਪਾਲ ਸਿੰਘ ਨੇ ਜਥੇਬੰਦੀਆਂ ਤੋਂ ਮੰਗ ਪੱਤਰ ਲਿਆ ਅਤੇ ਭਰੋਸਾ ਦਿੱਤਾ ਕਿ ਇਸ ਮਾਮਲੇ ਦੀ ਪੂਰੀ ਜਾਂਚ ਕਰਕੇ ਇਨਸਾਫ ਦਿੱਤਾ ਜਾਵੇਗਾ।

Advertisement

Advertisement
Advertisement