For the best experience, open
https://m.punjabitribuneonline.com
on your mobile browser.
Advertisement

ਡੀਏਪੀ ਦੀ ਘਾਟ ਦੂਰ ਕਰਨ ਲਈ ਮਿਨੀ ਸਕੱਤਰੇਤ ਅੱਗੇ ਧਰਨਾ

10:05 AM Sep 24, 2024 IST
ਡੀਏਪੀ ਦੀ ਘਾਟ ਦੂਰ ਕਰਨ ਲਈ ਮਿਨੀ ਸਕੱਤਰੇਤ ਅੱਗੇ ਧਰਨਾ
ਬਠਿੰਡਾ ਵਿੱਚ ਧਰਨਾ ਦਿੰਦੇ ਹੋਏ ਕਿਸਾਨ ਤੇ ਬੀਬੀਆਂ। -ਫੋਟੋ: ਪਵਨ ਸ਼ਰਮਾ
Advertisement

ਮਨੋਜ ਸ਼ਰਮਾ
ਬਠਿੰਡਾ, 23 ਸਤੰਬਰ
ਡੀਏਪੀ ਖਾਦ ਦੀ ਘਾਟ ਦੂਰ ਕਰਨ ਅਤੇ ਕਾਲਾਬਾਜ਼ਾਰੀ ਰੋਕਣ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਬਠਿੰਡਾ ਇਕਾਈ ਵੱਲੋਂ ਮਿਨੀ ਸਕੱਤਰੇਤ ਨੇੜੇ ਧਰਨਾ ਦੇ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ, ਜ਼ਿਲ੍ਹਾ ਆਗੂ ਬਸੰਤ ਸਿੰਘ ਕੋਠਾ ਗੁਰੂ, ਜਗਦੇਵ ਸਿੰਘ ਜੋਗੇਵਾਲਾ, ਜਗਸੀਰ ਸਿੰਘ ਝੁੰਬਾ ਅਤੇ ਮਾਲਣ ਕੌਰ ਕੋਠਾ ਗੁਰੂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਕਿਸਾਨਾਂ ਦਾ ਖੇਤੀ ਤੋਂ ਮੋਹ ਭੰਗ ਕਰਨ ਲਈ ਕਦੇ ਖਾਦਾਂ ਦੀ ਕਮੀ, ਫਸਲ ਵੇਚਣ ਵੇਲੇ ਦਿੱਕਤਾਂ, ਨਕਲੀ ਖਾਦਾਂ ਸਪਰੇਹਾਂ ਰਾਹੀਂ ਕਿਸਾਨਾਂ ਨੂੰ ਖੱਜਲ ਖੁਆਰ ਕਰ ਰਹੀ ਹੈ ਤਾਂ ਕਿ ਖੇਤੀ ਦੇ ਕਾਰਪਰੇਟਾਂ ਦਾ ਕਬਜ਼ਾ ਕਰਾਇਆ ਜਾ ਸਕੇ। ਆਗੂਆਂ ਨੇ ਕਿਹਾ ਜੇਕਰ ਖਾਦ ਦੀ ਕਮੀ ਛੇਤੀ ਪੂਰੀ ਨਾ ਕੀਤੀ ਗਈ ਤਾਂ ਸੰਘਰਸ਼ ਤਿੱਖਾ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ ਧਰਨੇ ਮਗਰੋਂ ਕਿਸਾਨਾਂ ਨੇ ਮੁੱਖ ਖੇਤੀਬਾੜੀ ਅਫਸਰ ਜਗਸੀਰ ਸਿੰਘ ਨੂੰ ਮੰਗ ਪੱਤਰ ਸੌਂਪਿਆ।

Advertisement

ਕਿਰਤੀ ਕਿਸਾਨ ਯੂਨੀਅਨ ਵੱਲੋਂ ਧਰਨਾ ਦੇਣ ਦਾ ਐਲਾਨ

ਗੁਰੂਹਰਸਹਾਏ (ਅਸ਼ੋਕ ਸੀਕਰੀ):

Advertisement

ਕਿਰਤੀ ਕਿਸਾਨ ਯੂਨੀਅਨ ਵੱਲੋਂ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਝਾੜੀ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਕਿਸਾਨ ਆਗੂਆਂ ਨੇ ਫ਼ੈਸਲਾ ਕੀਤਾ ਕਿ 25 ਸਤੰਬਰ ਨੂੰ ਐੱਸਡੀਐੱਮ ਗੁਰੂਸਹਾਏ ਨੂੰ ਬਾਸਮਤੀ ਦੀ ਐੱਮਐੱਸਪੀ ’ਤੇ ਖਰੀਦ ਸਬੰਧੀ, ਡੀਏਪੀ ਖਾਦ ਦੇ ਪ੍ਰਬੰਧਾਂ ਲਈ ਧਰਨਾ ਦੇ ਕੇ ਮੰਗ ਪੱਤਰ ਦਿੱਤਾ ਜਾਵੇਗਾ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਤੇ ਸਕੱਤਰ ਮਨਦੀਪ ਸਿੰਘ ਤੇ ਔਰਤ ਵਿੰਗ ਦੇ ਕਨਵੀਨਰ ਰਾਜ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਫਸਲਾਂ ਦੀ ਬਿਜਾਈ ਲਈ ਡੀਏਪੀ ਦੇ ਸਟਾਕ ਦਾ ਅਗਾਊਂ ਪ੍ਰਬੰਧ ਕਰਨ ਵਿੱਚ ਫੇਲ੍ਹ ਸਾਬਤ ਹੋ ਗਈ ਹੈ।

Advertisement
Author Image

joginder kumar

View all posts

Advertisement