ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪ੍ਰਾਪਰਟੀ ਡੀਲਰ ਦੀ ਧੱਕੇਸ਼ਾਹੀ ਖ਼ਿਲਾਫ਼ ਥਾਣੇ ਅੱਗੇ ਧਰਨਾ

07:58 AM Apr 04, 2024 IST

ਖੇਤਰੀ ਪ੍ਰਤੀਨਿਧ
ਪਟਿਆਲਾ, 3 ਅਪਰੈਲ
ਇੱਕ ਪ੍ਰਾਪਰਟੀ ਡੀਲਰ ਦੀ ਕਥਿਤ ਧੱਕੇਸ਼ਾਹੀ ਅਤੇ ਉਸ ਖ਼ਿਲਾਫ਼ ਕਾਰਵਾਈ ਨਾ ਕਰਨ ’ਤੇ ਪੁਲੀਸ ਖ਼ਿਲਾਫ਼ ਅੱਜ ਕਿਸਾਨਾਂ ਅਤੇ ਜਮਹੂਰੀ ਲੋਕਾਂ ਨੇ ਥਾਣਾ ਪਸਿਆਣਾ ਦੇ ਸਾਹਮਣੇ ਧਰਨਾ ਲਾ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਚੇਤਾਵਨੀ ਦਿੱਤੀ ਗਈ ਕਿ ਜੇਕਰ ਇਸ ਸ਼ਖਸ ਖਿਲਾਫ਼ ਬਣਦੀ ਕਾਰਵਾਈ ਅਮਲ ’ਚ ਨਾ ਲਿਆਂਦੀ ਗਈ ਤਾਂ ਉਹ ‘ਆਪ’ ਉਮੀਦਵਾਰਾਂ ਦਾ ਘਿਰਾਓ ਕਰਨਗੇ।
ਇਸ ਧਰਨੇ ’ਚ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ, ਰਿਟਾਇਰਡ ਐਸੋਸੀਏਸ਼ਨ ਪੀਪੀਸੀਐਲ, ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਅਤੇ ਭਾਰਤੀ ਕਿਸਾਨ ਯੂਨੀਅਨ ਭਟੇੜੀ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਕਾਰਕੁਨਾਂ ਨੇ ਸ਼ਿਰਕਤ ਕੀਤੀ ਜਿਸ ਨੂੰ ਰਣਜੀਤ ਸਵਾਜਪੁਰ, ਗੁਰਗਿਆਨ ਸਿਓਣਾ, ਗੁਰਮੀਤ ਦਿਤੁਪੁਰ, ਸੋਹਣ ਸਿੰਘ, ਬਲਕਾਰ ਸਿੰਘ, ਜਰਨੈਲ ਕਾਲੇਕੇ, ਅਵਤਾਰ ਕੌਰਜੀਵਾਲਾ, ਪਰਗਟ ਕਾਲਾਖਾੜ, ਬਹਾਦਰ ਦਦਹੇੜਾ, ਰਾਮ ਚੰਦ ਧਾਮੋਮਾਜਰਾ, ਵਿਕਰਮਜੀਤ ਅਰਨੋ, ਗੁਰਨਾਮ ਢੈਠਲ ਤੇ ਸੁਰਿੰਦਰ ਕਕਰਾਲਾ ਆਦਿ ਨੇ ਸੰਬੋਧਨ ਕੀਤਾ। ਆਗੂਆਂ ਦਾ ਕਹਿਣਾ ਸੀ ਕਿ 15 ਮਾਰਚ ਨੂੰ ਇੱਕ ਪ੍ਰਾਪਰਟੀ ਡੀਲਰ ਵੱਲੋਂ ਭਾੜੇ ਦੇ ਹਥਿਆਰਬੰਦ ਬੰਦਿਆਂ ਨੂੰ ਨਾਲ ਲੈ ਕੇ ਪੰਜਾਬ ਐਨਕਲੇਵ ਸਮਾਣਾ ਰੋਡ ਸਵਾਜਪੁਰ ਵਿਖੇ ਕਲੋਨੀ ’ਤੇ ਕਬਜ਼ਾ ਕਰਨ ਦੀ ਨੀਅਤ ਨਾਲ ਉੱਥੇ ਰਹਿ ਰਹੇ ਪਰਿਵਾਰਾਂ ਦੀ ਕੁੱਟਮਾਰ ਕੀਤੀ ਗਈ। 22 ਮਾਰਚ ਨੂੰ ਐੱਸਐੱਸਪੀ ਅਤੇ ਐੱਸਡੀਐਮ ਨੂੰ ਮੰਗ ਪੱਤਰ ਵੀ ਦਿੱਤਾ ਗਿਆ ਪਰ ਅਜੇ ਤੱਕ ਵੀ ਮੁਲਜਮਾ ਖਿਲਾਫ਼ ਤਾਂ ਕਾਰਵਾਈ ਨਹੀਂ ਕੀਤੀ ਗਈ ਪਰ ਪੀੜਤਾਂ ਅਤੇ ਯੂਨੀਅਨ ਆਗੂਆਂ ਖ਼ਿਲਾਫ਼ ਝੂਠਾ ਕੇਸ ਦਰਜ ਕਰ ਦਿੱਤਾ ਗਿਆ ਹੈ।

Advertisement

Advertisement