ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਵੱਲੋਂ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਲਈ ਥਾਣੇ ਅੱਗੇ ਧਰਨਾ

07:59 AM May 30, 2024 IST
ਜੈਤੋ ਵਿੱਚ ਪੁਲੀਸ ਥਾਣੇ ਅੱਗੇ ਧਰਨਾ ਦਿੰਦੇ ਹੋਏ ਕਿਸਾਨ।

ਸ਼ਗਨ ਕਟਾਰੀਆ
ਜੈਤੋ, 29 ਮਈ
ਪਿੰਡ ਦਲ ਸਿੰਘ ਵਾਲਾ ਵਿੱਚ ਪਿਛਲੇ ਦਿਨੀਂ ਵਾਪਰੀ ਘਟਨਾ ਦੇ ਸਬੰਧ ’ਚ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਇਥੇ ਥਾਣੇ ਅੱਗੇ ਬੇਮਿਆਦੀ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ। ਥਾਣੇ ਅੱਗੇ ਧਰਨੇ ’ਚ ਸ਼ਾਮਲ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਨੰਗਲ ਅਤੇ ਜ਼ਿਲ੍ਹਾ ਜਨਰਲ ਸਕੱਤਰ ਨੱਥਾ ਸਿੰਘ ਰੋੜੀਕਪੂਰਾ ਨੇ ਦੋਸ਼ ਲਾਇਆ ਕਿ ਪਿੰਡ ਦਲ ਸਿੰਘ ਵਾਲਾ ਵਿੱਚ ਵਿਧਵਾ ਔਰਤ ਰਜਿੰਦਰ ਕੌਰ ਦੇ ਘਰ ਵਿੱਚ 24 ਮਈ ਦੀ ਅੱਧੀ ਰਾਤ ਨੂੰ ਜੈਤੋ ਦੇ ਐੱਸਐੱਚਓ ਅਤੇ ਅੰਗ ਰੱਖਿਅਕ ਕਥਿਤ ਕੰਧ ਟੱਪ ਕੇ ਦਾਖ਼ਲ ਹੋਏ ਅਤੇ ਅੰਦਰਲਾ ਗੇਟ ਭੰਨ ਕੇ ਔਰਤਾਂ ਅਤੇ ਬੱਚੀਆਂ ਨਾਲ ਦੁਰਵਿਹਾਰ ਤੇ ਕੁੱਟਮਾਰ ਕੀਤੀ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ’ਚ ਸ਼ਾਮਲ ਪੁਲੀਸ ਅਧਿਕਾਰੀ ਅਤੇ ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਲੈ ਕੇ ਥਾਣੇ ਅੱਗੇ ਅੱਜ ਤੋਂ ਪੱਕਾ ਧਰਨਾ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਰਵਾਈ ਹੋਣ ਤੱਕ ਬੇਮਿਆਦੀ ਮੋਰਚਾ ਲਗਾਤਾਰ ਜਾਰੀ ਰੱਖਿਆ ਜਾਵੇਗਾ।
ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਮੱਤਾ, ਜ਼ਿਲ੍ਹਾ ਵਿੱਤ ਸਕੱਤਰ ਤਾਰਾ ਸਿੰਘ ਰੋੜੀਕਪੂਰਾ, ਜ਼ਿਲ੍ਹਾ ਆਗੂ ਹਰਪ੍ਰੀਤ ਸਿੰਘ ਦਲ ਸਿੰਘ ਵਾਲਾ, ਜ਼ਿਲ੍ਹਾ ਆਗੂ ਜਸਪ੍ਰੀਤ ਸਿੰਘ ਜੈਤੋ, ਜ਼ਿਲ੍ਹਾ ਆਗੂ ਮਲਕੀਤ ਸਿੰਘ ਚੰਮੇਲੀ, ਬਲਾਕ ਜੈਤੋ ਦੇ ਪ੍ਰਧਾਨ ਜਗਜੀਤ ਸਿੰਘ ਜੈਤੋ, ਬਲਾਕ ਜੈਤੋ ਦੇ ਆਗੂ ਛਿੰਦਾ ਸਿੰਘ ਦਲ ਸਿੰਘ ਵਾਲਾ, ਬਲਾਕ ਜੈਤੋ ਆਗੂ ਚਰਨਜੀਤ ਸਿੰਘ ਰਣ ਸਿੰਘ ਵਾਲਾ, ਬਲਾਕ ਕੋਟਕਪੂਰਾ ਦੇ ਆਗੂ ਜੱਸੀ ਕੋਟਕਪੂਰਾ, ਬਲਾਕ ਫ਼ਰੀਦਕੋਟ ਦੇ ਆਗੂ ਸੁਖਦੀਪ ਸਿੰਘ ਘੁੜਿਆਣਾ, ਬਲਾਕ ਫ਼ਰੀਦਕੋਟ ਦੇ ਆਗੂ ਜਸਵਿੰਦਰ ਸਿੰਘ ਭਾਗਥਲਾ, ਰਜਿੰਦਰ ਕੌਰ ਦਲ ਸਿੰਘ ਵਾਲਾ ਤੋਂ ਇਲਾਵਾ ਕਿਸਾਨ ਅਤੇ ਔਰਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Advertisement

Advertisement