ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਤਲ ਮਾਮਲੇ ਦੀ ਨਿਰਪੱਖ ਜਾਂਚ ਨਾ ਹੋਣ ’ਤੇ ਥਾਣੇ ਅੱਗੇ ਧਰਨਾ

10:21 AM Aug 14, 2024 IST
ਤਰਨ ਤਾਰਨ ਦੇ ਥਾਣਾ ਸਦਰ ਸਾਹਮਣੇ ਧਰਨਾ ਦਿੰਦੇ ਹੋਏ ਕਿਸਾਨ-ਮਜ਼ਦੂਰ।

ਗੁਰਬਖਸ਼ਪੁਰੀ
ਤਰਨ ਤਾਰਨ, 13 ਅਗਸਤ
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਕੁਝ ਦਿਨ ਪਹਿਲਾਂ ਇਲਾਕੇ ਦੇ ਪਿੰਡ ਝਾਮਕਾ ਕਲਾਂ ਦੇ 17 ਸਾਲ ਦੇ ਲੜਕੇ ਅਭੀਨੂਰ ਸਿੰਘ ਦਾ ਕਤਲ ਕਰਨ ਦੇ ਮਾਮਲੇ ਵਿੱਚ ਪੁਲੀਸ ਵੱਲੋਂ ਨਿਰਪੱਖ ਜਾਂਚ ਨਾ ਕਰਨ ਖਿਲਾਫ਼ ਸਥਾਨਕ ਥਾਣਾ ਸਦਰ ਸਾਹਮਣੇ ਅੱਜ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ| ਜਥੇਬੰਦੀ ਦੇ ਜ਼ੋਨ ਪ੍ਰਧਾਨ ਸਲਵਿੰਦਰ ਸਿੰਘ ਜੀਓਬਾਲਾ ਅਤੇ ਸਲਵਿੰਦਰ ਸਿੰਘ ਡਾਲੇਕੇ ਦੀ ਅਗਵਾਈ ਵਿੱਚ ਦਿੱਤੇ ਧਰਨੇ ਵਿੱਚ ਇਲਾਕੇ ਦੇ ਪਿੰਡਾਂ ਦੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ| ਧਰਨਾਕਾਰੀਆਂ ਨੂੰ ਜਥੇਬੰਦੀ ਦੇ ਆਗੂ ਰਣਯੋਧ ਸਿੰਘ ਗੱਗੋਬੂਆ, ਲਖਵਿੰਦਰ ਸਿੰਘ ਪਲਾਸੌਰ, ਕਰਮਜੀਤ ਸਿੰਘ ਗੱਗੋਬੂਆ, ਕੁਲਦੀਪ ਸਿੰਘ ਬੁੱਗਾ, ਮੁਖਤਿਆਰ ਸਿੰਘ ਬਾਕੀਪੁਰ ਸਮੇਤ ਹੋਰਨਾਂ ਨੇ ਸੰਬੋਧਨ ਕੀਤਾ।
ਬੁਲਾਰਿਆਂ ਕਿਹਾ ਕਿ ਕਰੀਬ ਦੋ ਹਫਤੇ ਪਹਿਲਾਂ ਹੋਏ ਇਸ ਕਤਲ ਦੇ ਮੁੱਖ ਮੁਲਜ਼ਮ ਅਰਸ਼ਦੀਪ ਸਿੰਘ ਅਤੇ ਹੋਰਨਾਂ ਨੂੰ ਅਜੇ ਤੱਕ ਵੀ ਗ੍ਰਿਫਤਾਰ ਨਹੀਂ ਕੀਤਾ ਗਿਆ। ਆਗੂਆਂ ਕਿਹਾ ਕਿ ਮਾਮਲੇ ਦੀ ਜਾਂਚ ਨਿਰਪੱਖ ਨਾ ਕਰਨ ’ਤੇ ਜਥੇਬੰਦੀ ਆਪਣਾ ਸੰਘਰਸ਼ ਹੋਰ ਤੇਜ਼ ਕਰਨ ਲਈ ਮਜਬੂਰ ਹੋਵੇਗੀ। ਜਥੇਬੰਦੀ ਨੇ ਨਿਆਂ ਮਿਲਣ ਤੱਕ ਧਰਨਾ ਜਾਰੀ ਰੱਖੇ ਜਾਣ ਦੀ ਚਿਤਾਵਨੀ ਦਿੱਤੀ ਹੈ।

Advertisement

Advertisement
Advertisement