ਬਿਜਲੀ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ 12 ਨੂੰ
10:19 AM Dec 10, 2023 IST
Advertisement
ਫਤਿਹਗੜ੍ਹ ਪੰਜਤੂਰ (ਪੱਤਰ ਪ੍ਰੇਰਕ): ਬਿਜਲੀ ਕਾਮਿਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਮੰਨਵਾਉਣ ਲਈ 12 ਦਸੰਬਰ ਨੂੰ ਬਿਜਲੀ ਮੰਤਰੀ ਦੀ ਅੰਮ੍ਰਿਤਸਰ ਵਾਲੀ ਰਿਹਾਇਸ਼ ਦਾ ਘਿਰਾਓ ਕਰਕੇ ਰੋਸ ਧਰਨਾ ਦਿੱਤਾ ਜਾਵੇਗਾ। ਮੁਲਾਜ਼ਮ ਆਗੂ ਅਮਰਜੀਤ ਸਿੰਘ ਨੇ ਦੱਸਿਆ ਕਿ ਪੀਐੱਸਪੀਐੱਲ ਵੱਲੋਂ ਸਹਾਇਕ ਲਾਈਨਮੈਨਾਂ ਦੀ ਭਰਤੀ ਕੀਤੀ ਗਈ ਸੀ। ਪਰਖਕਾਲ ਪੂਰੇ ਹੋਏ ਨੂੰ ਲਗਪਗ ਇੱਕ ਸਾਲ ਦਾ ਸਮਾਂ ਹੋਣ ਵਾਲਾ ਹੈ ਪਰ ਪਾਵਰਕੌਮ ਦੀ ਮੈਨੇਜਮੈਂਟ ਵੱਲੋਂ ਅੱਜ ਤੱਕ ਰੈਗੂਲਰ ਸਕੇਲ ’ਤੇ ਪੂਰੀਆਂ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ ਜਿਸ ਕਾਰਨ ਸਾਰੇ ਹੀ ਮੁਲਾਜ਼ਮ ਮਾਨਸਿਕ ਪ੍ਰੇਸ਼ਾਨੀ ਵਿੱਚੋਂ ਗੁਜ਼ਰ ਰਹੇ ਹਨ।
Advertisement
Advertisement
Advertisement