For the best experience, open
https://m.punjabitribuneonline.com
on your mobile browser.
Advertisement

ਨਗਰ ਕੌਂਸਲ ਪ੍ਰਧਾਨ ਦੀ ਰਿਹਾਇਸ਼ ਅੱਗੇ ਧਰਨਾ

09:09 AM Apr 13, 2024 IST
ਨਗਰ ਕੌਂਸਲ ਪ੍ਰਧਾਨ ਦੀ ਰਿਹਾਇਸ਼ ਅੱਗੇ ਧਰਨਾ
ਖਰੜ ਨਗਰ ਕੌਂਸਲ ਪ੍ਰਧਾਨ ਨਾਲ ਸਮਝੌਤਾ ਹੋਣ ਮਗਰੋਂ ਹੜਤਾਲ ਖ਼ਤਮ ਕਰਨ ਦਾ ਐਲਾਨ ਕਰਦੇ ਹੋਏ ਕਰਮਚਾਰੀ। -ਫੋਟੋ: ਵਿੱਕੀ ਘਾਰੂ
Advertisement

ਸ਼ਸ਼ੀ ਪਾਲ ਜੈਨ
ਖਰੜ, 12 ਅਪਰੈਲ
ਇੱਥੇ ਨਗਰ ਕੌਸਲ ਦੇ ਸਮੂਹ ਕਰਮਚਾਰੀਆਂ ਨੇ ਕੁੱਝ ਕਰਮਚਾਰੀਆਂ ਨੂੰ ਤਨਖਾਹ ਦੀ ਅਦਾਇਗੀ ਨਾ ਹੋਣ ’ਤੇ ਸ਼ਹਿਰ ਵਿਚ ਰੈਲੀ ਕੱਢੀ ਅਤੇ ਕੌਂਸਲ ਪ੍ਰਧਾਨ ਜਸਪ੍ਰੀਤ ਕੌਰ ਲੌਂਗੀਆ ਦੇ ਘਰ ਦੇ ਸਾਹਮਣੇ ਧਰਨਾ ਲਾ ਕੇ ਨਾਅਰੇਬਾਜ਼ੀ ਕੀਤੀ। ਅੱਜ ਸਵੇਰੇ ਯੂਨੀਅਨ ਦੇ ਪ੍ਰਧਾਨ ਪ੍ਰਦੀਪ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਸਮੂਹ ਕਰਮਚਾਰੀ ਇੱਕ ਰੈਲੀ ਕੱਢਦਿਆਂ ਸ਼ਹਿਰ ਵਿੱਚ ਘੁੰਮੇ ਅਤੇ ਨਗਰ ਕੌਂਸਲ ਪ੍ਰਧਾਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਹ ਕੂੜੇ ਨਾਲ ਭਰੀਆਂ ਟਰਾਲੀਆਂ ਲੈ ਕੌਂਸਲ ਪ੍ਰਧਾਨ ਦੇ ਘਰ ਅੱਗੇ ਪੁੱਜੇ।
ਕਰਮਚਾਰੀਆਂ ਨੇ ਦੋਸ਼ ਲਾਇਆ ਕਿ ਕੌਂਸਲ ਦੇ ਕੁਝ ਕਰਮਚਾਰੀਆਂ ਨੂੰ ਅੱਜ ਤੱਕ ਤਨਖਾਹ ਨਹੀਂ ਮਿਲੀ, ਜਿਸ ਲਈ ਪ੍ਰਧਾਨ ਜ਼ਿੰਮੇਵਾਰ ਹੈ। ਕਰਮਚਾਰੀਆਂ ਨੇ ਕੌਂਸਲ ਪ੍ਰਧਾਨ ਦੇ ਘਰ ਸਾਹਮਣੇ ਦਸਹਿਰਾ ਗਰਾਊਂਡ ਵਿੱਚ ਧਰਨਾ ਲਾ ਕੇ ਨਾਅਰੇਬਾਜ਼ੀ ਕੀਤੀ। ਇਸ ਮਗਰੋਂ ਨਗਰ ਕੌਂਸਲ ਪ੍ਰਧਾਨ ਧਰਨਾ ਸਥਾਨ ’ਤੇ ਪੁੱਜੀ। ਉਨ੍ਹਾਂ ਕਿਹਾ ਕਿ ਨਾ ਤਾਂ ਉਨ੍ਹਾਂ ਤਨਖ਼ਾਹ ਰੋਕੀ ਹੈ ਅਤੇ ਨਾ ਹੀ ਅੱਗੇ ਤੋਂ ਰੋਕੀ ਜਾਵੇਗੀ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਦੀ ਗਲਤਫਹਿਮੀ ਕਾਰਨ ਅਜਿਹਾ ਹੋਇਆ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਪੰਜ ਤਰੀਕ ਤੱਕ ਸਾਰੇ ਕਰਮਚਾਰੀਆਂ ਨੂੰ ਤਨਖ਼ਾਹ ਦੇ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਹੁਤ ਵਾਰੀ ਹੁੰਦਾ ਹੈ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਨਹੀਂ ਲਿਆਇਆ ਜਾਂਦਾ ਪਰ ਜਦੋਂ ਵੀ ਲਿਆਇਆ ਜਾਂਦਾ ਹੈ ਤਾਂ ਉਹ ਬਹੁਤ ਵੱਡਾ ਹੋ ਜਾਂਦਾ ਹੈ।
ਇਸ ਉਪਰੰਤ ਦੋਵੇਂ ਧਿਰਾਂ ਵਿਚਾਲੇ ਸਮਝੌਤਾ ਹੋਣ ’ਤੇ ਮੁਲਾਜ਼ਮਾਂ ਨੇ ਹੜਤਾਲ ਖ਼ਤਮ ਕਰ ਦਿੱਤੀ। ਇਸ ਹੜਤਾਲ ਨਾਲ ਸ਼ਹਿਰ ਅੰਦਰ ਬਹੁਤ ਥਾਈਂ ਕੂੜੇ ਦੇ ਢੇਰ ਲੱਗ ਗਏ।

Advertisement

Advertisement
Author Image

joginder kumar

View all posts

Advertisement
Advertisement
×