ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦੁੱਧ ਉਤਪਾਦਕਾਂ ਵੱੱਲੋਂ ਵੇਰਕਾ ਮਿਲਕ ਪਲਾਂਟ ਅੱਗੇ ਧਰਨਾ

07:01 AM Aug 08, 2024 IST
ਮਿਲਕ ਪਲਾਂਟ ਅੱਗੇ ਕੀਤੀ ਗਈ ਰੈਲੀ ਵਿੱਚ ਸ਼ਾਮਲ ਮੁਲਾਜ਼ਮ।‌

ਗੁਰਿੰਦਰ ਸਿੰਘ
ਲੁਧਿਆਣਾ, 7 ਅਗਸਤ
ਪੰਜਾਬ ਰਾਜ ਸਹਿਕਾਰੀ ਸਕੱਤਰ ਯੂਨੀਅਨ ਅਤੇ ਦੁੱਧ ਉਤਪਾਦਕਾਂ ਦੇ ਸਾਂਝੇ ਫਰੰਟ ਵੱਲੋਂ ਦੁੱਧ ਉਤਪਾਦਕਾਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਵੇਰਕਾ ਮਿਲਕ ਪਲਾਂਟ ਲੁਧਿਆਣਾ ਤੇ ਮੁਹਾਲੀ ਦੀ ਤਰਸਯੋਗ ਹਾਲਤ ਦੇ ਰੋਸ ਵਜੋਂ ਧਰਨਾ ਦਿੱਤਾ ਗਿਆ। ਜ਼ਿਲ੍ਹਾ ਪ੍ਰਧਾਨ ਤਰਨਜੀਤ ਕੂਹਲੀ ਦੀ ਅਗਵਾਈ ਵਿੱਚ ਦਿੱਤੇ ਧਰਨੇ ਦੌਰਾਨ ਵਿੱਚ ਪੰਜਾਬ ਭਰ ਤੋਂ ਸੈਂਕੜਿਆਂ ਦੀ ਗਿਣਤੀ ਵਿੱਚ ਸਕੱਤਰ ਤੇ ਦੁੱਧ ਉਤਪਾਦਕ ਪਹੁੰਚੇ। ਇਸ ਮੌਕੇ ਬੁਲਾਰਿਆਂ ਕਿਹਾ ਕਿ ਦੁੱਧ ਉਤਪਾਦਕਾਂ ਦੀ ਖੂਨ ਪਸੀਨੇ ਦੀ ਕਮਾਈ ਕੁਝ ਭ੍ਰਿਸ਼ਟ ਅਧਿਕਾਰੀਆਂ ਦੀ ਜੇਬ ’ਚ ਜਾ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਿਲਕਫੈੱਡ ਅਧਿਕਾਰੀਆਂ ਵੱਲੋਂ ਪ੍ਰਬੰਧਕ ਕਮੇਟੀਆਂ ਦੇ ਅਧਿਕਾਰਾਂ ਨੂੰ ਸਿਫ਼ਰ ਕੀਤਾ ਜਾ ਚੁੱਕਾ ਹੈ ਅਤੇ ਨਿੱਤ ਨਵੇਂ ਫੁਰਮਾਨ ਜਾਰੀ ਕਰਕੇ ਦੁੱਧ ਉਤਪਾਦਕਾਂ ਲਈ ਮੁਸ਼ਕਿਲਾਂ ਖੜ੍ਹੀਆਂ ਕੀਤੀਆਂ ਜਾ ਰਹੀਆਂ ਹਨ। ਮਿਲਕਫੈੱਡ ਵੱਲੋਂ ਦੁੱਧ ਖ੍ਰੀਦਣ ਦੇ ਨਵੇਂ ਨਵੇਂ ਮਾਪਦੰਡ ਤਿਆਰ ਕੀਤੇ ਜਾ ਰਹੇ ਹਨ, ਜਿਸ ਨਾਲ ਆਉਣ ਵਾਲੇ ਦਿਨਾਂ ਵਿੱਚ ਵੇਰਕਾ ਦੇ 50 ਪ੍ਰਤੀਸ਼ਤ ਦੁੱਧ ਦਾ ਨੁਕਸਾਨ ਹੋਵੇਗਾ। ਵੇਰਕਾ ਪੰਜਾਬ ਗਾਵਾਂ ਦਾ 3.0 ਤੋਂ ਥੱਲੇ ਫੈਟ ਵਾਲਾ ਦੁੱਧ ਅਤੇ ਮੱਝਾਂ ਦਾ ਪੰਜ ਜ਼ੀਰੋ ਤੋਂ ਥੱਲੇ ਫੈਟ ਵਾਲਾ ਦੁੱਧ ਖਰੀਦ ਕਰਨ ਤੋਂ ਇਨਕਾਰ ਕੀਤਾ ਜਾ ਚੁੱਕਾ ਹੈ। ਆਗੂਆਂ ਨੇ ਕਿਹਾ ਕਿ ਜੇਕਰ ਦੁੱਧ ਉਤਪਾਦਕਾਂ ਦੇ ਮਸਲੇ ਹੱਲ ਨਹੀਂ ਕੀਤੇ ਜਾਂਦੇ ਅਤੇ ਸਿਸਟਮ ਅਨਲੋਕ ਨਹੀਂ ਕੀਤਾ ਜਾਂਦਾ ਤਾਂ 12 ਅਗਸਤ ਤੋਂ ਮਿਲਕ ਪਲਾਂਟ ਲੁਧਿਆਣਾ ਵਿੱਖੇ ਪੱਕਾ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਜਸਵੀਰ ਸਿੰਘ ਭੱਟੀ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਤੋਂ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ, ਤਰਸੇਮ ਸਿੰਘ ਬੱਸੂਵਾਲ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਤੋਂ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ ਅਤੇ ਗੁਰਪ੍ਰੀਤ ਨੂਰਪੁਰਾ, ਸਾਬਕਾ ਮੁਲਾਜ਼ਮ ਆਗੂ ਰਾਜਿੰਦਰ ਸਿੰਘ ਪੀਏਯੂ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਤੋਂ ਪਵਿੱਤਰ ਸਿੰਘ ਲਾਲੀ, ਜਮਹੂਰੀ ਕਿਸਾਨ ਸਭਾ ਤੋਂ ਹਰਨੇਕ ਸਿੰਘ ਗੁੱਜਰਵਾਲ, ਅਵਤਾਰ ਸਿੰਘ ਜਰਗੜੀ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।

Advertisement

Advertisement
Advertisement