ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੱਚੇ ਅਧਿਆਪਕਾਂ ਵੱਲੋਂ ਬਹਾਲੀ ਲਈ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਧਰਨਾ

08:29 AM Aug 12, 2024 IST

ਗੁਰਦੀਪ ਸਿੰਘ ਲਾਲੀ
ਸੰਗਰੂਰ, 11 ਅਗਸਤ
ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਆਈਈਵੀ, ਈਜੀਐੱਸ, ਏਆਈਈ, ਐੱਸਟੀਆਰ ਅਤੇ ਸਿੱਖਿਆ ਪ੍ਰੋਵਾਈਡਰਾਂ ਨੇ ਮਿਲਕ ਪਲਾਂਟ ਨੇੜੇ ਧਰਨਾ ਲਾ ਕੇ ਉਨ੍ਹਾਂ ਨੂੰ ਨੌਕਰੀ ’ਤੇ ਮੁੜ ਬਹਾਲ ਕਰਨ ਦੀ ਮੰਗ ਕੀਤੀ। ਜਾਣਕਾਰੀ ਅਨੁਸਾਰ ਅੱਜ ਸਵੇਰੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪੁੱਜੇ ਸਿੱਖਿਆ ਪ੍ਰੋਵਾਈਡਰ ਸਥਾਨਕ ਵੇਰਕਾ ਮਿਲਕ ਪਲਾਂਟ ਦੇ ਪਾਰਕ ਵਿੱਚ ਇਕੱਠੇ ਹੋਏ ਜਿਥੋਂ ਉਨ੍ਹਾਂ ਰੋਸ ਮਾਰਚ ਕਰਦਿਆਂ ਡਰੀਮ ਲੈਂਡ ਕਲੋਨੀ ਪੁੱਜ ਕੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨਾ ਸੀ ਪਰ ਜ਼ਿਲ੍ਹਾ ਪ੍ਰਸ਼ਾਸਨ ਨੇ ਰੋਸ ਮਾਰਚ ਤੋਂ ਪਹਿਲਾਂ ਹੀ ਯੂਨੀਅਨ ਨੂੰ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਦਾ ਲਿਖਤੀ ਪੱਤਰ ਸੌਂਪ ਦਿੱਤਾ ਜਿਸ ਕਾਰਨ ਘਿਰਾਓ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ। ਪਾਰਕ ਵਿਚ ਰੋਸ ਪ੍ਰਦਰਸ਼ਨ ਦੌਰਾਨ ਯੂਨੀਅਨ ਦੇ ਸੂਬਾ ਪ੍ਰਧਾਨ ਵਿਕਾਸ ਸਾਹਨੀ, ਮੀਤ ਪ੍ਰਧਾਨ ਲਖਵਿੰਦਰ ਕੌਰ ਅਤੇ ਸਕੱਤਰ ਕਿਰਨਾ ਕੌਰ ਨੇ ਕਿਹਾ ਕਿ ਆਈਈਵੀ, ਈਜੀਐੱਸ, ਏਆਈਈ, ਐੱਸਟੀਆਰ ਅਤੇ ਸਿੱਖਿਆ ਪ੍ਰੋਵਾਈਡਰ ਪਿਛਲੇ ਕਈ ਸਾਲਾਂ ਦੀ ਸੇਵਾ ਨਿਭਾਅ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਪਹਿਲੀ ਜੁਲਾਈ, 5 ਜੁਲਾਈ ਅਤੇ 7 ਜੁਲਾਈ ਨੂੰ ਜਲੰਧਰ ਵਿੱਚ ਯੂਨੀਅਨ ਨੂੰ ਪੈਨਲ ਮੀਟਿੰਗ ਕਰਵਾਉਣ ਦਾ ਵਾਅਦਾ ਕੀਤਾ ਸੀ ਪਰ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਮੀਟਿੰਗ ਨਹੀਂ ਕਰਵਾਈ ਗਈ। ਇਸ ਦੌਰਾਨ ਉਨ੍ਹਾਂ ਅਧਿਆਪਕਾਂ ਨੂੰ ਜਲਦੀ ਸਿੱਖਿਆ ਵਿਭਾਗ ਵਿੱਚ ਨੌਕਰੀ ’ਤੇ ਬਹਾਲ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਜਲਦੀ ਨਾ ਮੰਨੀਆਂ ਗਈਆਂ ਤਾਂ ਉਨ੍ਹਾਂ ਵੱਲੋਂ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ।

Advertisement

Advertisement
Advertisement