For the best experience, open
https://m.punjabitribuneonline.com
on your mobile browser.
Advertisement

ਮੰਗਾਂ ਮੰਨਵਾਉਣ ਲਈ ਮਿਨੀ ਸਕੱਤਰੇਤ ਨੇੜੇ ਧਰਨਾ

09:44 AM Jul 18, 2024 IST
ਮੰਗਾਂ ਮੰਨਵਾਉਣ ਲਈ ਮਿਨੀ ਸਕੱਤਰੇਤ ਨੇੜੇ ਧਰਨਾ
Advertisement

ਨਿੱਜੀ ਪੱਤਰ ਪ੍ਰੇਰਕ
ਸਿਰਸਾ, 17 ਜੁਲਾਈ
ਕਲੈਰੀਕਲ ਐਸੋਸੀਏਸ਼ਨ ਵੈਲਫੇਅਰ ਸੁਸਾਇਟੀ ਹਰਿਆਣਾ ਦੇ ਬੈਨਰ ਹੇਠ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮਿਨੀ ਸਕੱਤਰੇਤ ਦੇ ਬਾਹਰ ਧਰਨਾ ਦਿੱਤਾ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨਾਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਉਹ ਤਿੱਖਾ ਅੰਦੋਲਨ ਕਰਨ ਲਈ ਮਜਬੂਰ ਹੋਣਗੇ। ਮਿਨੀ ਸਕੱਤਰੇਤ ਦੇ ਬਾਹਰ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਸੁਸਾਇਟੀ ਦੇ ਜ਼ਿਲ੍ਹਾ ਪ੍ਰਧਾਨ ਸਾਹਿਲ ਬਾਗੜੀ ਨੇ ਕਿਹਾ ਕਿ ਹਰਿਆਣਾ ਸਰਕਾਰ ਕਰਮਚਾਰੀਆਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ। ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਰਮਚਾਰੀਆਂ ਦੀਆਂ ਤਨਖਾਹਾਂ ’ਚ ਵਾਧਾ ਕੀਤਾ ਜਾਏ ਤੇ ਹੋਰ ਬਣੀਆਂ ਸਹੁਲਤਾਂ ਮੁਹੱਈਆ ਕਰਵਾਈਆਂ ਜਾਣ। ਇਸ ਮੌਕੇ ਡੀਸੀ ਦਫ਼ਤਰ ਤੋਂ ਪ੍ਰਮੋਦ ਢਿੱਲੋਂ, ਰਮਨਦੀਪ, ਪਵਨ ਮਾਵਾਲੀਆ, ਕਪਿਲ ਸ਼ਰਮਾ, ਦੀਪਕ, ਨਰੇਸ਼ ਸ਼ਰਮਾ, ਲਖਵੀਰ ਸਿੰਘ, ਨਿਸ਼ਾਂਤ, ਅਮਿਤ ਅਤੇ ਰਾਜ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×