ਮੱਲੀਆਂ ਟੌਲ ਪਲਾਜ਼ੇ ’ਤੇ ਮੁਲਾਜ਼ਮਾਂ ਦਾ ਧਰਨਾ ਜਾਰੀ
08:59 AM Nov 28, 2024 IST
Advertisement
ਪੱਤਰ ਪ੍ਰੇਰਕ
ਸ਼ਹਿਣਾ, 27 ਨਵੰਬਰ
ਪਿੰਡ ਮੱਲੀਆਂ ਦੇ ਟੌਲ ਪਲਾਜ਼ੇ ’ਤੇ ਮੁਲਾਜ਼ਮਾਂ ਦਾ ਧਰਨਾ ਅੱਜ 14ਵੇਂ ਦਿਨ ਵੀ ਜਾਰੀ ਰਿਹਾ। ਟੌਲ ਮੁਲਾਜ਼ਮਾਂ ਦੇ ਦੇ ਸੰਘਰਸ਼ ਦੀ ਟੌਲ ਪਲਾਜ਼ਾ ਵਰਕਰ ਯੂਨੀਅਨ ਪੰਜਾਬ ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਹਮਾਇਤ ਕੀਤੀ ਜਾ ਰਹੀ ਹੈ। ਟੌਲ ਪਲਾਜ਼ਾ ਵਰਕਰਜ਼ ਯੂਨੀਅਨ ਦੇ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਟੌਲ ਮੁਲਾਜ਼ਮ ਡੇਢ ਸਾਲ ਤੋਂ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਹਨ ਅਤੇ 4 ਦਰਜਨ ਦੇ ਕਰੀਬ ਮੁਲਾਜ਼ਮ ਬੇਰੁਜ਼ਗਾਰ ਹੋ ਰਹੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਟੌਲ ਕਰਮੀਆਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸਾਰੇ ਟੌਲ ਪਲਾਜ਼ੇ ਪਰਚੀ ਮੁਕਤ ਕਰ ਦਿੱਤੇ ਜਾਣਗੇ।
Advertisement
Advertisement
Advertisement