For the best experience, open
https://m.punjabitribuneonline.com
on your mobile browser.
Advertisement

ਪੱਤਰਕਾਰਾਂ ਤੇ ਹੋਰ ਆਗੂਆਂ ਵਲੋਂ ਭੰਡਾਰੀ ਪੁਲ ’ਤੇ ਧਰਨਾ

10:15 AM May 26, 2024 IST
ਪੱਤਰਕਾਰਾਂ ਤੇ ਹੋਰ ਆਗੂਆਂ ਵਲੋਂ ਭੰਡਾਰੀ ਪੁਲ ’ਤੇ ਧਰਨਾ
ਪੁਤਲਾ ਫੁਕਦੇ ਹੋਏ ਪੱਤਰਕਾਰ ਤੇ ਹੋਰ ਜਥੇਬੰਦੀਆਂ ਦੇ ਨੁਮਾਇੰਦੇ।
Advertisement

ਜਸਬੀਰ ਸਿੰਘ ਸੱਗੂ
ਅੰਮ੍ਰਿਤਸਰ, 25 ਮਈ
ਸੀਨੀਅਰ ਪੰਜਾਬੀ ਪੱਤਰਕਾਰ ਡਾ. ਬਰਜਿੰਦਰ ਸਿੰਘ ਹਮਦਰਦ ’ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪਰਚਾ ਦਰਜ ਕੀਤੇ ਜਾਣ ਵਿਰੁੱਧ ਅੰਮ੍ਰਿਤਸਰ ਜ਼ਿਲ੍ਹੇ ਦੇ ਸਮੂਹ ਪੱਤਰਕਾਰਾਂ, ਪੱਤਰਕਾਰ ਜਥੇਬੰਦੀਆਂ ਅਤੇ ਵੱਖ-ਵੱਖ ਸਿਆਸੀ ਆਗੂਆਂ ਵਲੋਂ ‘ਆਪ’ ਸੂਬਾ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਭੰਡਾਰੀ ਪੁਲ ’ਤੇ ਰੋਸ ਧਰਨਾ ਦੇਣ ਉਪਰੰਤ ਹਾਲ ਗੇਟ ਦੇ ਬਾਹਰ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਗਿਆ।
ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਪੰਜਾਬ ’ਚ ਆਪਣੀ ਡਿਗਦੀ ਸਾਖ ਵੇਖ ਭਗਵੰਤ ਮਾਨ ਕੋਝੇ ਹੱਥਕੰਡੇ ਵਰਤ ਰਹੇ ਹਨ। ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਅਮਰਬੀਰ ਸਿੰਘ ਢੋਟ, ਪੱਤਰਕਾਰ ਸੁਖਪਾਲ ਸਿੰਘ ਧਨੋਆ, ਜ਼ਿਲ੍ਹਾ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਸੁਰਜੀਤ ਸਿੰਘ ਪਹਿਲਵਾਨ, ਭਾਜਪਾ ਤਰਜਮਾਨ ਪ੍ਰੋ. ਸਰਚਾਂਦ ਸਿੰਘ ਖ਼ਿਆਲਾ, ਕਾਂਗਰਸੀ ਆਗੂ ਭਗਵੰਤ ਪਾਲ ਸਿੰਘ ਸੱਚਰ, ਹਵਾਰਾ ਕਮੇਟੀ ਦੇ ਮਹਾਂਬੀਰ ਸਿੰਘ ਸੁਲਤਾਨਵਿੰਡ, ਅੰਮ੍ਰਿਤਸਰ ਵਿਕਾਸ ਮੰਚ ਤੋਂ ਕੁਲਵੰਤ ਸਿੰਘ ਅਣਖੀ ਤੇ ਡਾ. ਚਰਨਜੀਤ ਸਿੰਘ ਗੁੰਮਟਾਲਾ ਨੇ ਕਿਹਾ ਕਿ ਡਾ. ਹਮਦਰਦ ਦੇ ਖ਼ਿਲਾਫ਼ ਐੱਫ.ਆਈ.ਆਰ ਨਿਰਪੱਖ ਤੇ ਆਜ਼ਾਦ ਚੋਣਾਂ ’ਚ ਸਿੱਧਾ ਦਖ਼ਲ ਤੇ ਪ੍ਰੈੱਸ ਦੀ ਆਜ਼ਾਦੀ ’ਤੇ ਹਮਲਾ ਹੈ। ਉਨ੍ਹਾਂ ਕਿਹਾ ਕਿ ਇਹ ਐੱਫ.ਆਈ.ਆਰ ਤੁਰੰਤ ਰੱਦ ਕਰਕੇ ਡਾ. ਹਮਦਰਦ ਖ਼ਿਲਾਫ਼ ਲਾਏ ਦੋਸ਼ਾਂ ਦੀ ਜਾਂਚ ਨਿਰਪੱਖ ਏਜੰਸੀ ਨੂੰ ਸੌਂਪੀ ਜਾਵੇ। ਦਿ ਪ੍ਰੈੱਸ ਕਲੱਬ ਆਫ਼ ਅੰਮ੍ਰਿਤਸਰ ਦੇ ਪ੍ਰਧਾਨ ਰਾਜੇਸ਼ ਗਿੱਲ, ਜਨਰਲ ਸਕੱਤਰ ਮਨਿੰਦਰ ਸਿੰਘ ਮੋਂਗਾ, ਸੀਨੀਅਰ ਮੀਤ ਪ੍ਰਧਾਨ ਜਸਵੰਤ ਸਿੰਘ ਜੱਸ ਅਤੇ ਸਕੱਤਰ ਸਤੀਸ਼ ਸ਼ਰਮਾ ਨੇ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਪੱਤਰਕਾਰ ਸਰਕਾਰ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਕੀਤੀ ਕਾਰਵਾਈ ਦੀ ਨਿਖੇਧੀ ਕਰਦੇ ਹਨ।

Advertisement

Advertisement
Author Image

sukhwinder singh

View all posts

Advertisement
Advertisement
×