ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਾਂਝੇ ਮਜ਼ਦੂਰ ਮੋਰਚੇ ਵੱਲੋਂ ਡੀਸੀ ਦਫ਼ਤਰ ਵਿਚ ਧਰਨਾ ਪ੍ਰਦਰਸ਼ਨ

05:12 PM Jul 19, 2024 IST
ਡੀਸੀ ਬਰਨਾਲਾ ਦਫ਼ਤਰ ਵਿਖੇ ਧਰਨੇ ਦੌਰਾਨ ਨਾਅਰੇਬਾਜ਼ੀ ਕਰਦੇ ਮਜ਼ਦੂਰ।-ਫੋਟੋ: ਬੱਲੀ

ਪਰਸ਼ੋਤਮ ਬੱਲੀ

Advertisement

ਬਰਨਾਲਾ,19 ਜੁਲਾਈ

ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਮਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਡੀਸੀ ਕੰਪਲੈਕਸ ਵਿਖੇ ਧਰਨਾ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹੇ ਭਰ ਤੋਂ ਮਜ਼ਦੂਰ ਅਤੇ ਮਗਨਰੇਗਾ ਔਰਤਾਂ ਨੇ ਭਰਵੀਂ ਸ਼ਮੂਲੀਅਤ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਪਿਛਲੇ ਛੇ-ਸੱਤ ਮਹੀਨਿਆਂ ਤੋਂ ਮਗਨਰੇਗਾ ਮਜ਼ਦੂਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਜ਼ਦੂਰਾਂ ਤੋਂ ਕੰਮ ਕਿਸੇ ਹੋਰ ਜਗ੍ਹਾ 'ਤੇ ਕਰਵਾਇਆ ਜਾਂਦਾ ਹੈ, ਪਰ ਹਾਜ਼ਰੀ 5-6 ਕਿਲੋਮੀਟਰ ਦੂਰ ਕਿਸੇ ਹੋਰ ਜਗ੍ਹਾ ‘ਤੇ ਲਗਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਨੂੰ ਅੱਤ ਦੀ ਗਰਮੀ 'ਚ ਜਿੱਥੇ ਪ੍ਰੇਸ਼ਾਨ ਹੋਣਾ ਪੈਂਦਾ ਹੈ, ਉੱਥੇ ਹੀ ਮਾਲੀ ਨੁਕਸਾਨ ਵੀ ਝੱਲਣਾ ਪੈ ਰਿਹਾ ਹੈ।

Advertisement

ਆਗੂਆਂ ਦੋਸ਼ ਲਗਾਇਆ ਕਿ ਕਿ ਮੋਦੀ ਦੀ ਕੇਂਦਰ ਸਰਕਾਰ ਮਨਰੇਗਾ ਕਾਨੂੰਨ ਖ਼ਤਮ ਕਰਨਾ ਚਾਹੁੰਦੀ ਹੈ। ਕਿਉਂਕਿ ਮੋਦੀ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਮਨਰੇਗਾ ਦੇ ਬਜਟ ਵਿੱਚ 48 ਹਜ਼ਾਰ ਕਰੋੜ ਰੁਪਏ ਦੀ ਕਟੌਤੀ ਕਰ ਦਿੱਤੀ ਹੈ। ਸੰਬੋਧਨ ਦੌਰਾਨ ਬੁਲਾਰਿਆਂ ਨੇ ਆਪਣੀ ਵੱਖ-ਵੱਖ ਮੰਗਾਂ ਨੂੰ ਵੀ ਦੁਹਰਾਇਆ।

Advertisement
Advertisement