ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਮੰਗਾਂ ਸਬੰਧੀ ਧਰਨਾ

06:50 AM Jun 21, 2024 IST
ਧਰਨਾ ਦਿੰਦੇ ਹੋਏ ਪੇਂਡੂ ਮਜ਼ਦੂਰ ਯੂਨੀਅਨ ਦੇ ਵਰਕਰ।

ਪੱਤਰ ਪ੍ਰੇਰਕ
ਲਹਿਰਾਗਾਗਾ, 20 ਜੂਨ
ਪੰਜਾਬ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਪਿੰਡ ਗੋਬਿੰਦਪੁਰਾ ਪਾਪੜਾ ਦੀ ਦਲਿਤਾਂ ਲਈ ਰਿਜ਼ਰਵ ਜ਼ਮੀਨ ਦੀ ਡੰਮੀ ਬੋਲੀ ਰੁਕਵਾਉਣ ਤੇ ਮਜ਼ਦੂਰਾਂ ਨੂੰ ਕਥਿਤ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲਿਆਂ ’ਤੇ ਕਾਰਵਾਈ ਕਰਵਾਉਣ ਲਈ ਧਰਨਾ ਦਿੱਤਾ ਗਿਆ।
ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਹਰਭਗਵਾਨ ਸਿੰਘ ਤੇ ਜ਼ਿਲ੍ਹਾ ਆਗੂ ਗੋਪੀਗਿਰ ਕਲਰ ਭੈਣੀ ਨੇ ਦੱਸਿਆ ਕਿ ਪਿੰਡ ਗੋਬਿੰਦਪੁਰਾ ਪਾਪੜਾ ਵਿੱਚ ਪੰਚਾਇਤੀ ਰਿਜ਼ਰਵ ਕੋਟੇ ਦੀ 13.5 ਏਕੜ ਜ਼ਮੀਨ ਦੀ ਡੰਮੀ ਬੋਲੀ ਕਰਵਾ ਕੇ ਜ਼ਮੀਨ ’ਤੇ ਕਬਜ਼ਾ ਤੇ ਮਜ਼ਦੂਰਾਂ ਨੂੰ ਧਮਕੀ ਦੇਣ ਖਿਲਾਫ ਸੰਘਰਸ਼ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਧੱਕੇਸ਼ਾਹੀ ਖ਼ਿਲਾਫ਼ ਸਬ ਡਿਵੀਜ਼ਨ ਪੁਲੀਸ ਅਧਿਕਾਰੀ ਤੇ ਐੱਸਡੀਐੱਮ ਨੂੰ ਲਿਖਤੀ ਸ਼ਿਕਾਇਤਾਂ ਵੀ ਕੀਤੀਆਂ ਪਰ ਅਧਿਕਾਰੀਆ ਨੇ ਕੋਈ ਕਾਰਵਾਈ ਨਹੀਂ ਕੀਤੀ ਗਈ ਜਿਸ ਕਰਕੇ ਦਲਿਤ ਭਾਈਚਾਰੇ ਵਿੱਚ ਭਾਰੀ ਰੋਸ ਹੈ। ਧਰਨੇ ਨੂੰ ਭੋਲਾ ਸਿੰਘ, ਮਲਕੀਤ ਕੋਰ, ਸੁਰਜੀਤ ਸਿੰਘ ਗਿਆਨੀ ਨੇ ਸੰਬੋਧਨ ਕੀਤਾ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਪੜਤਾਲ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

Advertisement

Advertisement