ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਆਪ’ ਉਮੀਦਵਾਰ ਨੂੰ ਸਵਾਲ ਕਰਨ ਮੌਕੇ ਦਰਜ ਕੇਸ ਰੱਦ ਕਰਵਾਉਣ ਲਈ ਧਰਨਾ

08:00 AM May 30, 2024 IST
ਬੋਹਾ ਥਾਣੇ ਅੱਗੇ ਧਰਨੇ ਦੌਰਾਨ ਸੰਬੋਧਨ ਕਰਦਾ ਹੋਇਆ ਇਕ ਆਗੂ।

ਪੱਤਰ ਪ੍ਰੇਰਕ
ਬੋਹਾ, 29 ਮਈ
ਪਿੰਡ ਬਰ੍ਹੇ ਵਿੱਚ ‘ਆਪ’ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੂੰ ਸੁਆਲ ਪੁੱਛਣ ’ਤੇ ਹੋਈ ਤਕਰਾਰ ਤੋਂ ਬਾਅਦ ਪਿੰਡ ਦੇ ਅੱਠ ਨੌਜਵਾਨਾਂ ਤੇ ਕੁਝ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਬੋਹਾ ਪੁਲੀਸ ਵੱਲੋਂ ਬੀਤੇ ਦਿਨ ਪਰਚੇ ਦਰਜ ਕਰ ਲਏ ਗਏ ਸਨ। ਅੱਜ ਪਿੰਡ ਦੇ ਲੋਕਾਂ ਨੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਅਗਵਾਈ ਹੇਠ ਇਹ ਪਰਚੇ ਰੱਦ ਕਰਾਉਣ ਲਈ ਥਾਣਾ ਬੋਹਾ ਅੱਗੇ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਭੈਣੀਭਾਘਾ, ਤਰਸੇਮ ਸਿੰਘ ਗੋਬਿੰਦਪੁਰਾ ਜਸਵੰਤ ਸਿੰਘ ਥਿੰਦ , ਗੁਰਜੀਤ ਸਿੰਘ ਟਾਹਲੀਆਂ, ਬਲਵੀਰ ਸਿੰਘ ਝੰਡੂਕੇ ਨੇ ਕਿਹਾ ਕਿ ਸਿਆਸੀ ਪਾਰਟੀਆਂ ਤੋਂ ਸੁਆਲ ਪੁੱਛਣਾ ਲੋਕਾਂ ਦਾ ਜਮਹੂਰੀ ਅਧਿਕਾਰ ਹੈ। ਥਾਣਾ ਬੋਹਾ ਦੇ ਮੁਖੀ ਇੰਸਪੈਕਟਰ ਜਸਪ੍ਰੀਤ ਸਿੰਘ ਨੇ ਕਿਹਾ ਕਿ ਇਹ ਪਰਚਾ ਉਸ ਵੀਡੀਓ ਦੇ ਅਧਾਰ ’ਤੇ ਕੀਤਾ ਗਿਆ ਹੈ ਜਿਸ ਵਿੱਚ ਇਹ ਨੌਜਵਾਨ ਆਪ ਦੇ ਜਲਸੇ ਵਿਚ ਵਿਘਨ ਪਾਉਂਦੇ ਤੇ ਪੁਲੀਸ ਨਾਲ ਹੱਥੋਪਾਈ ਹੁੰਦੇ ਵਿਖਾਈ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਕਿਸਾਨ ਆਗੂਆਂ ਨੂੰ ਇਹ ਪਰਚੇ ਝੂਠੇ ਲੱਗਦੇ ਹਨ ਤਾਂ ਉਹ ਪੁਲੀਸ ਦੇ ਉਚ ਅਧਿਕਾਰੀਆਂ ਨੂੰ ਮਿਲ ਕੇ ਮੁੜ ਜਾਂਚ ਦੀ ਮੰਗ ਕਰ ਸਕਦੇ ਹਨ।

Advertisement

Advertisement