ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜ਼ਖਮੀ ਮਜ਼ਦੂਰ ਨੂੰ ਇਨਸਾਫ਼ ਦਿਵਾਉਣ ਲਈ ਧਰਨਾ

10:39 AM Aug 31, 2024 IST
ਸੰਗਰੂਰ ’ਚ ਥਾਣਾ ਸਦਰ ਬਾਲੀਆਂ ਅੱਗੇ ਰੋਸ ਧਰਨਾ ਦਿੰਦੇ ਹੋਏ ਮਜ਼ਦੂਰ ਜਥੇਬੰਦੀਆਂ ਦੇ ਕਾਰਕੁਨ।

ਗੁਰਦੀਪ ਸਿੰਘ ਲਾਲੀ
ਸੰਗਰੂਰ, 30 ਅਗਸਤ
ਪਿੰਡ ਕਾਂਝਲਾ ਨੇੜੇ ਸੜਕ ਹਾਦਸੇ ’ਚ ਜ਼ਖ਼ਮੀ ਹੋਏ ਮਜ਼ਦੂਰ ਹੈਪੀ ਸਿੰਘ ਨੂੰ ਇਨਸਾਫ਼ ਦਿਵਾਉਣ ਅਤੇ ਪੁਲੀਸ ਦੀ ਢਿੱਲੀ ਕਾਰਵਾਈ ਖ਼ਿਲਾਫ਼ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਮਜ਼ਦੂਰਾਂ ਵਲੋਂ ਥਾਣਾ ਸਦਰ ਬਾਲੀਆਂ ਅੱਗੇ ਰੋਸ ਧਰਨਾ ਦਿੱਤਾ ਗਿਆ।
ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਨਮੋਲ, ਜ਼ਿਲ੍ਹਾ ਆਗੂ ਕਰਮਜੀਤ ਕੌਰ, ਅਮਰੀਕ ਸਿੰਘ ਨੇ ਕਿਹਾ ਕਿ ਪਿਛਲੇ ਦਿਨੀਂ ਪਿੰਡ ਉਪਲੀ ਦੇ ਨੌਜਵਾਨ ਹੈਪੀ ਸਿੰਘ, ਜੋ ਕਿ ਮਜ਼ਦੂਰ ਪਰਿਵਾਰ ਨਾਲ ਸਬੰਧਤ ਹੈ, ਉਸ ਦੀ ਸੜਕ ਹਾਦਸੇ ਵਿੱਚ ਲੱਤ ਟੁੱਟ ਗਈ ਸੀ। ਪੀੜਤ ਪਰਿਵਾਰ ਉਸੇ ਦਿਨ ਤੋਂ ਪੁਲੀਸ ਪ੍ਰਸ਼ਾਸਨ ਤੋਂ ਕਾਰਵਾਈ ਕਰਨ ਅਤੇ ਇਨਸਾਫ ਦੀ ਮੰਗ ਕਰ ਰਿਹਾ ਸੀ। ਪੁਲੀਸ ਪ੍ਰਸ਼ਾਸਨ ਵੱਲੋਂ ਇਸ ਮਸਲੇ ਉੱਪਰ ਢਿੱਲੀ ਕਾਰਗੁਜ਼ਾਰੀ ਕੀਤੀ ਗਈ ਸੀ। ਜਿਸ ਖ਼ਿਲਾਫ਼ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਵੱਲੋਂ ਮਜ਼ਦੂਰ ਪਰਿਵਾਰ ਦੀ ਮਦਦ ਲਈ ਅਤੇ ਜ਼ਖਮੀ ਹੈਪੀ ਸਿੰਘ ਨੂੰ ਇਨਸਾਫ ਦਵਾਉਣ ਲਈ ਅੱਜ ਪਿੰਡ ਉਪਲੀ ਦੇ ਸਮੂਹ ਮਜ਼ਦੂਰ ਭਾਈਚਾਰੇ ਨੂੰ ਰਵਿਦਾਸ ਧਰਮਸ਼ਾਲਾ ਵਿੱਚ ਇਕੱਠਾ ਕੀਤਾ ਅਤੇ ਬਾਲੀਆਂ ਥਾਣੇ ਅੱਗੇ ਆ ਕੇ ਧਰਨਾ ਲਗਾਇਆ। ਇਸ ਧਰਨੇ ਦੀ ਹਮਾਇਤ ’ਚ ਪਹੁੰਚੀਆਂ ਭਰਾਤਰੀ ਜਥੇਬੰਦੀਆਂ ਨਾਰੀ ਏਕਤਾ ਜਬਰ ਵਿਰੋਧੀ ਫਰੰਟ ਦੇ ਸੂਬਾ ਪ੍ਰਧਾਨ ਹਰਪ੍ਰੀਤ ਕੌਰ, ਪ੍ਰੇਮ ਸਿੰਘ ਅਤੇ ਇਨਕਲਾਬੀ ਜਮਹੂਰੀ ਮੋਰਚਾ ਪੰਜਾਬ ਦੇ ਆਗੂ ਮੇਜਰ ਸਿੰਘ ਨੇ ਮਜ਼ਦੂਰਾਂ ਨਾਲ ਹੋ ਰਹੀ ਬੇਇਨਸਾਫੀ ਦੀ ਨਿਖੇਧੀ ਕੀਤੀ। ਕੁਝ ਸਮੇਂ ਬਾਅਦ ਮੌਕੇ ਦੇ ਅਫਸਰ ਐੱਸਐੱਚਓ ਕਸ਼ਮੀਰ ਸਿੰਘ ਵੱਲੋਂ ਦੋਵਾਂ ਧਿਰਾਂ ਨੂੰ ਬੁਲਾਇਆ ਗਿਆ। ਦੋਸ਼ੀ ਧਿਰ ਵੱਲੋਂ ਪੀੜਤ ਪਰਿਵਾਰ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਜ਼ਿੰਮੇਵਾਰੀ ਚੁੱਕੀ ਗਈ। ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਉਪਰੰਤ ਧਰਨੇ ਦੀ ਸਮਾਪਤੀ ਕੀਤੀ। ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੇ ਜ਼ਿਲ੍ਹਾ ਆਗੂ ਹਮੀਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅੱਜ ਐਡਵੋਕੇਟ ਆਰਤੀ, ਮਨਦੀਪ ਸਿੰਘ, ਪੰਕਜ ਅਤੇ ਮਜ਼ਦੂਰਾਂ, ਕਿਸਾਨਾਂ ਦੇ ਆਗੂਆਂ ਦੇ ਘਰਾਂ ਵਿੱਚ ਐੱਨਆਈਏ ਮਾਰੇ ਗਏ ਛਾਪੇ ਦੀ ਯੂਨੀਅਨ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ। ਇਸ ਦਾ ਡੱਟ ਕੇ ਵਿਰੋਧ ਕਰਦੇ ਹਾਂ। ਅੱਜ ਦੇ ਧਰਨੇ ਵਿੱਚ ਪਿੰਡ ਆਗੂ ਬਲਵੀਰ ਸਿੰਘ, ਹਰਦੀਪ ਸਿੰਘ, ਮਹਿੰਦਰ ਸਿੰਘ, ਮੁਖਤਿਆਰ ਕੌਰ ਰਣਜੀਤ ਸਿੰਘ ਆਦਿ ਸ਼ਾਮਲ ਸਨ।

Advertisement

Advertisement