ਅਕਾਲੀਆਂ ਵੱਲੋਂ ਸਰਕਾਰੀ ਨੀਤੀਆਂ ਵਿਰੁੱਧ ਧਰਨੇ
ਗੁਰਦੇਵ ਸਿੰਘ ਗਹੂੰਣ
ਬਲਾਚੌਰ, 18 ਅਗਸਤ
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਵਿਰੁੱਧ ਕਾਠਗੜ੍ਹ ਅਤੇ ਰੈਲ ਮਾਜਰਾ ਵਿੱਚ ਰੋਸ ਧਰਨੇ ਦਿੱਤੇ ਗਏ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਬ੍ਰਿਗੇਡੀਅਰ ਰਾਜ ਕੁਮਾਰ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ ਗਠਜੋੜ ਦੀ ਸਰਕਾਰ ਵੇਲੇ ਚਲਾਈਆਂ ਗਈਆਂ ਸਕੀਮਾਂ ਬੰਦ ਕਰ ਦਿੱਤੀਆਂ ਹਨ। ਇਸ ਮੌਕੇ ਬ੍ਰਿਗੇਡੀਅਰ ਰਾਜ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਬੇ-ਰੁਜ਼ਗਾਰੀ ਭੱਤਾ ਤੁਰੰਤ ਦੇਣਾ ਸ਼ੁਰੂ ਕਰੇ, ਸ਼ਗਨ ਸਕੀਮ 51,000 ਰੁਪਏ ਕਰਕੇ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਪਾਵੇ, ਬੰਦ ਕੀਤੇ ਸੇਵਾ ਕੇਂਦਰ ਮੁੜ ਚਾਲੂ ਕਰੇ, ਐਸ.ਸੀ. ਵਿਦਿਆਰਥੀਆਂ ਦੀ ਸਕਾਲਰਸ਼ਿਪ ਤੁਰੰਤ ਦੇਵੇ, ਕੱਟੇ ਹੋਏ ਨੀਲੇ ਕਾਰਡ ਤੁਰੰਤ ਬਹਾਲ ਕਰੇ, ਚੋਣਾਂ ਦੌਰਾਨ ਘਰ-ਘਰ ਰੁਜ਼ਗਾਰ ਦੇਣ ਦੇ ਕੀਤੇ ਵਾਅਦੇ ਨੂੰ ਅਮਲੀ ਜਾਮਾ ਪਹਿਨਾਵੇ ਅਤੇ ਰੇਤ, ਸ਼ਰਾਬ ਅਤੇ ਮਾਈਨਿੰਗ ਮਾਫੀਏ ਤੋਂ ਪੰਜਾਬ ਦੇ ਲੋਕਾਂ ਨੂੰ ਨਿਜਾਤ ਦਿਲਾਈ ਜਾਵੇ।