For the best experience, open
https://m.punjabitribuneonline.com
on your mobile browser.
Advertisement

ਪੰਜਾਬ ’ਚ ਹੜ੍ਹਾਂ ਦੇ ਮੁਆਵਜ਼ੇ ਲਈ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਅੱਗੇ ਕਿਸਾਨਾਂ ਵੱਲੋਂ ਧਰਨੇ

12:42 PM Sep 22, 2023 IST
ਪੰਜਾਬ ’ਚ ਹੜ੍ਹਾਂ ਦੇ ਮੁਆਵਜ਼ੇ ਲਈ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਅੱਗੇ ਕਿਸਾਨਾਂ ਵੱਲੋਂ ਧਰਨੇ
Advertisement

ਜੋਗਿੰਦਰ ਸਿੰਘ ਮਾਨ
ਮਾਨਸਾ, 22 ਸਤੰਬਰ
ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਸੱਦੇ ਅਨੁਸਾਰ ਅੱਜ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਅੱਗੇ ਧਰਨੇ ਸ਼ੁਰੂ ਹੋ ਗਏ‌। ਇਹ ਹੜ੍ਹਾਂ ਦੇ ਮੁਆਵਜ਼ੇ ਲਈ ਦਿੱਤੇ ਜਾ ਰਹੇ ਹਨ। ਧਰਨਿਆਂ ਵਿੱਚ ਪੰਜਾਬ ਦੇ ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਲ ਸਾਰੀਆਂ ਕਿਸਾਨ ਜਥੇਬੰਦੀਆਂ ਸ਼ਾਮਲ ਹਨ ਪਰ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ ਵੱਖਰੇ ਤੌਰ ’ਤੇ ਧਰਨੇ ਦਿੱਤੇ ਜਾ ਰਹੇ ਹਨ।

Advertisement

ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਵਜ਼ੀਰਾਂ ਸਮੇਤ ਭਾਜਪਾ ਦੇ ਵੱਡੇ ਆਗੂਆਂ ਦੇ ਘਰਾਂ ਮੂਹਰੇ ਲਗਾਤਾਰ ਤਿੰਨ ਦਿਨ ਇਸੇ ਮੁਆਵਜ਼ੇ ਨੂੰ ਲੈ ਕੇ ਧਰਨੇ ਦਿੱਤੇ ਜਾ ਚੁੱਕੇ ਹਨ। ਇਸੇ ਦੌਰਾਨ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਮਾਨਸਾ ਦੀਆਂ ਜ਼ਿਲ੍ਹਾ ਕਚਹਿਰੀਆਂ ਵਿਚ ਮੁਆਵਜ਼ੇ ਲਈ ਧਰਨਾ ਦਿੱਤਾ ਗਿਆ ਹੈ।

ਬਠਿੰਡਾ ’ਚ ਕਿਸਾਨਾਂ ਵੱਲੋਂ ਦਿੱਤੇ ਧਰਨੇ ਦੀ ਝਲਕ।-ਫੋਟੋ: ਪਵਨ ਸ਼ਰਮਾ
Advertisement
Author Image

Advertisement
Advertisement
×