ਢੀਂਡਸਾ ਵੱਲੋਂ ਸਿਮਰਨਜੀਤ ਮਾਨ ਨੂੰ ਨਜ਼ਰਬੰਦ ਕਰਨ ਦੀ ਨਿਖੇਧੀ
06:33 AM Feb 03, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਫਰਵਰੀ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਸਮਾਜ ਸੇਵੀ ਭਾਨਾ ਸਿੱਧੂ ਦੀ ਰਿਹਾਈ ਲਈ ਉਲੀਕੇ ਗਏ ਪ੍ਰੋਗਰਾਮ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਸ਼ਾਮਲ ਹੋਣ ਤੋਂ ਰੋਕਣ ਲਈ ਘਰ ਵਿੱਚ ਹੀ ਨਜ਼ਰਬੰਦ ਕਰਨ ਦੀ ਨਿਖੇਧੀ ਕੀਤੀ ਹੈ। ਢੀਂਡਸਾ ਨੇ ਕਿਹਾ ਕਿ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਭਾਨਾ ਸਿੱਧੂ ਦੀ ਰਿਹਾਈ ਲਈ ਉਲੀਕੇ ਗਏ ਧਰਨੇ ਵਿੱਚ ਜਾਣ ਤੋਂ ਰੋਕ ਕੇ ‘ਆਪ’ ਸਰਕਾਰ ਨੇ ਤਾਨਾਸ਼ਾਹੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਸਰਕਾਰ ਦੀ ਇਹ ਕਾਰਵਾਈ ਜਮਹੂਰੀਅਤ ਦਾ ਕਤਲ ਹੈ।
Advertisement
Advertisement