ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਢੀਂਡਸਾ ਵੱਲੋਂ ਕਰਤਾਰਪੁਰ ਸਾਹਿਬ ਕੈਂਪਸ ’ਚ ਬੇਅਦਬੀ ਦੀ ਨਿਖੇਧੀ

06:56 AM Nov 21, 2023 IST
featuredImage featuredImage

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਨਵੰਬਰ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨੇੜੇ ਨਾਚ ਗਾਣੇ ਅਤੇ ਸ਼ਰਾਬ-ਮੀਟ ਦੀ ਵਰਤੋਂ ਨਾਲ ਮਰਿਆਦਾ ਦੀ ਕੀਤੀ ਉਲੰਘਣਾ ਦੀ ਨਿਖੇਧੀ ਕੀਤੀ ਹੈ। ਇਸ ਦੌਰਾਨ ਉਨ੍ਹਾਂ ਮੰਗ ਕੀਤੀ ਕਿ ਪਾਕਿਸਤਾਨ ਸਰਕਾਰ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇ। ਸ੍ਰੀ ਢੀਂਡਸਾ ਨੇ ਕਿਹਾ ਕਿ ਗੁਰੂ ਨਾਨਕ ਦੇਵ ਦਾ ਪਵਿੱਤਰ ਸਥਾਨ ਕਰਤਾਰਪੁਰ ਸਾਹਿਬ ਸਾਰੀ ਦੁਨੀਆ ਤੇ ਖਾਸ ਕਰਕੇ ਸਿੱਖ ਜਗਤ ਲਈ ਆਸਥਾ ਦਾ ਪ੍ਰਤੀਕ ਹੈ। ਅਜਿਹੇ ਪਵਿੱਤਰ ਅਸਥਾਨ ’ਤੇ ਬੇਅਦਬੀ ਦੀ ਵਾਪਰੀ ਇਹ ਘਟਨਾ ਬੇਹੱਦ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਰਿਪੋਰਟਾਂ ਮੁਤਾਬਕ 18 ਨਵੰਬਰ ਦੀ ਰਾਤ ਨੂੰ ਇਹ ਪਾਰਟੀ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਦੀਦਾਰ ਤੋਂ ਵੀਹ ਫੁੱਟ ਦੀ ਦੂਰੀ ’ਤੇ ਕੀਤੀ ਗਈ ਸੀ, ਜਿਸ ਵਿੱਚ ਪਾਕਿਸਤਾਨ ਸਰਕਾਰ ਦੇ ਉੱਚ ਅਧਿਕਾਰੀਆਂ ਸਮੇਤ ਵੱਖ-ਵੱਖ ਭਾਈਚਾਰਿਆਂ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਪਾਰਟੀ ਵਿੱਚ ਸ਼ਰਾਬ ਅਤੇ ਮੀਟ ਦਾ ਸੇਵਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਿੱਖ ਮਰਿਆਦਾ ਨਾਲ ਕਿਸੇ ਨੂੰ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ।

Advertisement

Advertisement