For the best experience, open
https://m.punjabitribuneonline.com
on your mobile browser.
Advertisement

ਢੀਂਡਸਾ ਪਰਿਵਾਰ ਦੀ ਅਕਾਲੀ ਦਲ ਨਾਲ ਨਾਰਾਜ਼ਗੀ ਬਰਕਰਾਰ

08:58 AM May 05, 2024 IST
ਢੀਂਡਸਾ ਪਰਿਵਾਰ ਦੀ ਅਕਾਲੀ ਦਲ ਨਾਲ ਨਾਰਾਜ਼ਗੀ ਬਰਕਰਾਰ
Advertisement

ਪੱਤਰ ਪ੍ਰੇਰਕ
ਲਹਿਰਾਗਾਗਾ, 4 ਮਈ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਇੱਥੇ ਦੱਸਿਆ ਕਿ ਉਹ ਅਕਾਲੀ ਹਨ ਤੇ ਅਕਾਲੀ ਹੀ ਰਹਿਣਗੇ ਪਰ ਪਾਰਟੀ ਪ੍ਰਤੀ ਉਨ੍ਹਾਂ ਦੀ ਨਾਰਾਜ਼ਗੀ ਬਰਕਰਾਰ ਰਹੇਗੀ। ਢੀਂਡਸਾ ਨੇ ਕਿਹਾ ਕਿ ਉਹ ਨਾ ਤਾਂ ਪਾਰਟੀ ਉਮੀਦਵਾਰ ਦੇ ਹੱਕ ਵਿੱਚ ਕੋਈ ਪ੍ਰਚਾਰ ਕਰਨਗੇ ਅਤੇ ਨਾ ਹੀ ਵਿਰੋਧ ਕਰਨਗੇ। ਉਨ੍ਹਾਂ ਦਾ ਕਹਿਣਾ ਹੈ ਕਿ ਪਾਰਟੀ ਨੇ ਢੀਂਡਸਾ ਪਰਿਵਾਰ ਦੀ ਕਦਰ ਨਹੀਂ ਪਾਈ। ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕਾ ਸੰਗਰੂਰ ਤੋਂ ਟਿਕਟ ਨਾ ਮਿਲਣਾ ਕੋਈ ਮੁੱਦਾ ਨਹੀਂ। ਉਹ ਕਈ ਹੋਰ ਮੁੱਦਿਆਂ ਕਰਕੇ ਪਾਰਟੀ ਤੋਂ ਨਾਰਾਜ਼ ਹਨ।

Advertisement

Advertisement
Author Image

sukhwinder singh

View all posts

Advertisement
Advertisement
×