ਧੂਰੀ: ਸਾਬਕਾ ਵਿਧਾਇਕ ਧਨਵੰਤ ਸਿੰਘ ਦਾ ਦੇਹਾਂਤ
02:01 PM Jun 11, 2024 IST
ਹਰਦੀਪ ਸਿੰਘ ਸੋਢੀ
ਧੂਰੀ, 11 ਜੂਨ
ਧੂਰੀ ਦੇ ਸਾਬਕਾ ਵਿਧਾਇਕ ਧਨਵੰਤ ਸਿੰਘ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੀ ਸਿਹਤ ਪਿਛਲੇ ਕੁਝ ਦਿਨਾਂ ਤੋਂ ਖਰਾਬ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਜੱਦੀ ਪਿੰਡ ਮਾਨਵਾਲਾ ਵਿਖੇ 12 ਜੂਨ ਨੂੰ ਦੁਪਹਿਰ 12 ਵਜੇ ਕੀਤਾ ਜਾਵੇਗਾ। ਸ੍ਰੀ ਧਨਵੰਤ ਇੱਕ ਵਾਰ ਕਾਂਗਰਸ ਦੀ ਟਿਕਟ ਤੋਂ ਇੱਕ ਵਾਰ ਆਜ਼ਾਦ ਤੌਰ ’ਤੇ ਚੋਣ ਜਿੱਤੇ ਸਨ। ਉਨ੍ਹਾਂ ਨੇ ਅਪਣੇ ਕਾਰਜਕਾਲ ਦੌਰਾਨ ਧੂਰੀ ਅੰਦਰ ਕਈ ਵਿਕਾਸ ਦੇ ਕੰਮ ਕਰਵਾਏ। ਉਨ੍ਹਾਂ ਨੂੰ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਦਾ ਸਿਆਸੀ ਗੁਰੂ ਵੀ ਸਮਝਿਆਂ ਜਾਂਦਾ ਸੀ।
Advertisement
Advertisement