ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਆਈਜੀ ਭੁੱਲਰ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਹਦਾਇਤਾਂ

09:33 AM Jun 17, 2024 IST
ਡੀਆਈਜੀ ਹਰਚਰਨ ਸਿੰਘ ਭੁੱਲਰ

ਸਰਬਜੀਤ ਸਿੰਘ ਭੰਗੂ
ਪਟਿਆਲਾ, 16 ਜੂਨ
ਪਟਿਆਲਾ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਵੱਲੋਂ ਜ਼ਿਲ੍ਹੇ ਦੇ ਐੱਸਐੱਸਪੀ ਵਰੁਣ ਸ਼ਰਮਾ ਸਣੇ ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਜ਼ਿਲ੍ਹਿਆਂ ਦੇ ਐੱਸਐੱਸਪੀਜ਼, ਐੱਸਪੀਜ਼ ਅਤੇ ਡੀਐੱਸਪੀਜ਼ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਨਸ਼ਿਆਂ ਦੀ ਰੋਕਥਾਮ ਅਤੇ ਪੁਲੀਸ ਦੀ ਕਾਰਜ ਪ੍ਰਣਾਲੀ ਵਧੀਆ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਸ ਮੌਕੇ ਪ੍ਰਬੰਧਕੀ ਆਧਾਰ ’ਤੇ ਇੰਸਪੈਕਟਰ ਪੱਧਰ ਤੱਕ ਦੀਆਂ ਬਦਲੀਆਂ ਤੇ ਤਾਇਨਾਤੀਆਂ ਕਰਨ ਦੀ ਹਦਾਇਤ ਕਰਦਿਆਂ ਉਨ੍ਹਾਂ ਕਿਹਾ ਕਿ ਕਿਸੇ ਵੀ ਕਰਮਚਾਰੀ ਨੂੰ ਉਸ ਦੀ ਰਿਹਾਇਸ਼ ਵਾਲੀ ਸਬ-ਡਿਵੀਜ਼ਨ ਵਿੱਚ ਤਾਇਨਾਤ ਨਾ ਕੀਤਾ ਜਾਵੇ। ਡੀਆਈਜੀ ਸ੍ਰੀ ਭੁੱਲਰ ਨੇ ਕਿਹਾ ਕਿ ਨਸ਼ਿਆਂ ਅਤੇ ਦੂਜੇ ਅਪਰਾਧਾਂ ਖ਼ਿਲਾਫ਼ ਠੋਸ ਕਾਰਜ ਪ੍ਰਣਾਲੀ ਤਿਆਰ ਕੀਤੀ ਜਾਵੇ। ਵੱਡੇ ਸਮੱਗਲਰਾਂ ਦੀ ਪਛਾਣ ਕਰਨ ਅਤੇ ਸਪਲਾਈ ਲਾਈਨ ਤੋੋੜਨ ਦੀ ਹਦਾਇਤ ਕੀਤੀ। ਉਨ੍ਹਾਂ ਭ੍ਰਿਸ਼ਟਾਚਾਰ ਜਾਂ ਨਸ਼ਾ ਤਸਕਰਾਂ ਨਾਲ ਜੁੜੇ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਵੀ ਕਾਰਵਾਈ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ।

Advertisement

ਐੱਸਐੱਸਪੀ ਵਰੁਣ ਸ਼ਰਮਾ

916 ਸਿਪਾਹੀਆਂ ਅਤੇ ਇੰਸਪੈਕਟਰਾਂ ਦੇ ਤਬਾਦਲੇ

ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਹੁਕਮਾਂ ’ਤੇ ਪੰਜਾਬ ਪੁਲੀਸ ਰੂਲਜ਼ ਤਹਿਤ ਪਟਿਆਲਾ ਰੇਂਜ ’ਚ ਸਿਪਾਹੀ ਤੋਂ ਇੰਸਪੈਕਟਰ ਰੈਂਕ ਤੱਕ ਦੇ 916 ਕਰਮਚਾਰੀਆਂ ਦੇ ਤਬਾਦਲੇ ਕੀਤੇ ਗਏ। ਐੱਸਐੱਸਪੀ ਵਰੁਣ ਸ਼ਰਮਾ ਨੇ 537 ਕਰਮਚਾਰੀਆਂ ਦੇ ਤਬਾਦਲੇ ਕੀਤੇ ਹਨ। ਇਸੇ ਤਰ੍ਹਾਂ ਸੰਗਰੂਰ ’ਚ 188, ਬਰਨਾਲਾ ’ਚ 118 ਅਤੇ ਮਾਲੇਰਕੋਟਲਾ ਜ਼ਿਲ੍ਹੇ ’ਚ 73 ਪੁਲੀਸ ਕਰਮਚਾਰੀ ਦੀਆਂ ਬਦਲੀਆਂ ਅਤੇ ਤਾਇਨਾਤੀਆਂ ਕੀਤੀਆਂ ਗਈਆਂ ਹਨ।

Advertisement
Advertisement