ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿੱਧੂ ਦੇ ਹਲਕੇ ’ਚ ਡਿੰਪਾ ਇੰਚਾਰਜ ਨਿਯੁਕਤ

08:44 AM Jun 08, 2024 IST

ਅੰਮ੍ਰਿਤਸਰ (ਟਨਸ): ਕਾਂਗਰਸ ਹਾਈਕਮਾਂਡ ਵੱਲੋਂ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਦਾ ਇੰਚਾਰਜ ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੂੰ ਨਿਯੁਕਤ ਕੀਤਾ ਗਿਆ ਹੈ। ਇਸ ਹਲਕੇ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਵਿਧਾਇਕ ਰਹਿ ਚੁੱਕੇ ਹਨ। ਸਾਬਕਾ ਸੰਸਦ ਮੈਂਬਰ ਸ੍ਰੀ ਡਿੰਪਾ ਨੇ ਇਸ ਦੀ ਪੁਸ਼ਟੀ ਕੀਤੀ ਹੈ ਅਤੇ ਕਿਹਾ ਕਿ ਇਸ ਸਬੰਧ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਵੇਰਵਿਆਂ ਮੁਤਾਬਕ ਇਸ ਸਬੰਧੀ ਪੱਤਰ ਭਾਵੇਂ ਪਹਿਲਾਂ ਹੀ ਜਾਰੀ ਕਰ ਦਿੱਤਾ ਗਿਆ ਸੀ ਪਰ ਇਸ ਨੂੰ ਜਨਤਕ ਚੋਣਾਂ ਦੇ ਨਤੀਜੇ ਤੋਂ ਬਾਅਦ ਕੀਤਾ ਗਿਆ। ਇਸ ਪੱਤਰ ਵਿੱਚ ਕਿਹਾ ਗਿਆ ਕਿ ਕਾਂਗਰਸ ਹਾਈਕਮਾਂਡ ਤੋਂ ਮਿਲੇ ਦਿਸ਼ਾ ਨਿਰਦੇਸ਼ਾਂ ਦੇ ਮੁਤਾਬਕ ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੂੰ ਅੰਮ੍ਰਿਤਸਰ ਵਿਧਾਨ ਸਭਾ ਹਲਕਾ ਪੂਰਬੀ ਵਿੱਚ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਪੱਤਰ ’ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਸਤਖ਼ਤ ਹਨ। ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਭਾਵੇਂ ਚੋਣ ਜਿੱਤ ਗਏ ਹਨ ਪਰ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ’ਚੋਂ ਕਾਂਗਰਸ ਦੇ ਉਮੀਦਵਾਰ ਦੀ ਹਾਰ ਹੋਈ ਹੈ। ਇਸ ਹਲਕੇ ਵਿੱਚੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ 29,635 ਵੋਟਾਂ ਪ੍ਰਾਪਤ ਕੀਤੀਆਂ ਹਨ, ਜਦੋਂਕਿ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੂੰ 28,440 ਵੋਟਾਂ ਮਿਲੀਆਂ ਹਨ। ਇਸ ਹਲਕੇ ਵਿੱਚ ‘ਆਪ’ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੂੰ 18,402 ਵੋਟਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਨਿਲ ਜੋਸ਼ੀ ਨੂੰ 10,943 ਵੋਟਾਂ ਮਿਲੀਆਂ ਹਨ।
ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕਾ ਨਵਜੋਤ ਸਿੰਘ ਸਿੱਧੂ ਦਾ ਵਿਧਾਨ ਸਭਾ ਹਲਕਾ ਹੈ, ਜਿੱਥੋਂ ਉਹ ਖੁਦ ਵੀ ਵਿਧਾਇਕ ਰਹੇ ਹਨ ਅਤੇ ਉਨ੍ਹਾਂ ਦੀ ਪਤਨੀ ਵੀ ਵਿਧਾਇਕ ਰਹਿ ਚੁੱਕੀ ਹੈ। ਸ੍ਰੀ ਸਿੱਧੂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਹਲਕੇ ਤੋਂ ਚੋਣ ਹਾਰ ਗਏ ਸਨ। ਇਹ ਪਹਿਲੀ ਵਾਰ ਸੀ, ਜਦੋਂ ਸ੍ਰੀ ਸਿੱਧੂ ਨੂੰ ਹਾਰ ਦਾ ਮੂੰਹ ਦੇਖਣਾ ਪਿਆ।

Advertisement

Advertisement