ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਿਨੇਸ਼ ਕਾਰਤਿਕ ਨੇ ਕ੍ਰਿਕਟ ਦੀਆਂ ਸਾਰੀਆਂ ਵੰਨਗੀਆਂ ਤੋਂ ਸੰਨਿਆਸ ਲਿਆ

08:58 AM Jun 02, 2024 IST

ਚੇਨੱਈ, 1 ਜੂਨ
ਭਾਰਤ ਦੇ ਸਾਬਕਾ ਵਿਕਟਕੀਪਰ ਬੱਲੇਬਾਜ਼ ਦਿਨੇਸ਼ ਕਾਰਤਿਕ ਨੇ ਦੋ ਦਹਾਕਿਆਂ ਤੱਕ ਦੇਸ਼ ਲਈ ਖੇਡਣ ਤੋਂ ਬਾਅਦ ਅੱਜ ਕ੍ਰਿਕਟ ਦੇ ਹਰ ਫਾਰਮੈਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ। ਰੌਇਲ ਚੈਲੰਜਰਜ਼ ਬੰਗਲੂਰੂ (ਆਰਸੀਬੀ) ਦੇ ਇੰਡੀਅਨ ਪ੍ਰੀਮੀਅਰ ਲੀਗ ਐਲੀਮੀਨੇਟਰ ਤੋਂ ਬਾਹਰ ਹੋਣ ਤੋਂ ਬਾਅਦ ਉਸ ਦਾ ਸੰਨਿਆਸ ਲੈਣਾ ਤੈਅ ਸੀ ਪਰ ਕਾਰਤਿਕ ਨੇ ਆਪਣੇ 39ਵੇਂ ਜਨਮ ਦਿਨ ’ਤੇ ਇਸ ਬਾਰੇ ਅਧਿਕਾਰਤ ਤੌਰ ’ਤੇ ਐਲਾਨ ਕੀਤਾ।
ਕਾਰਤਿਕ ਨੇ ‘ਐਕਸ’ ’ਤੇ ਲਿਖਿਆ, ‘‘ਬਹੁਤ ਸੋਚ-ਵਿਚਾਰ ਤੋਂ ਬਾਅਦ ਮੈਂ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਫ਼ੈਸਲਾ ਕੀਤਾ ਹੈ। ਮੈਂ ਅਧਿਕਾਰਤ ਤੌਰ ’ਤੇ ਸੰਨਿਆਸ ਲੈਣ ਦਾ ਐਲਾਨ ਕਰਦਾ ਹਾਂ ਅਤੇ ਅੱਗੇ ਆਉਣ ਵਾਲੀਆਂ ਨਵੀਆਂ ਚੁਣੌਤੀਆਂ ਲਈ ਤਿਆਰ ਹਾਂ।’’ ਕ੍ਰਿਕਟ ਦੇ ਤਿੰਨੋਂ ਫਾਰਮੈਟਾਂ ਵਿੱਚ 180 ਮੈਚਾਂ ’ਚ ਭਾਰਤ ਦੀ ਨੁਮਾਇੰਦਗੀ ਕਰਦਿਆਂ ਕਾਰਤਿਕ ਨੇ ਇੱਕ ਸੈਂਕੜੇ ਅਤੇ 17 ਨੀਮ ਸੈਂਕੜਿਆਂ ਦੀ ਮਦਦ ਨਾਲ 3,463 ਦੌੜਾਂ ਬਣਾਈਆਂ ਹਨ। ਵਿਕਟਕੀਪਰ ਦੇ ਤੌਰ ’ਤੇ ਉਸ ਨੇ 172 ਖਿਡਾਰੀਆਂ ਨੂੰ ਆਊਟ ਕੀਤਾ ਹੈ। ਉਹ ਭਾਰਤ ਲਈ ਆਖਰੀ ਵਾਰ ਰੋਹਿਤ ਸ਼ਰਮਾ ਦੀ ਕਪਤਾਨੀ ਹੇਠ 2022 ਟੀ-20 ਵਿਸ਼ਵ ਕੱਪ ਵਿੱਚ ਖੇਡਿਆ ਸੀ। ਉਹ ਰਾਹੁਲ ਦ੍ਰਾਵਿੜ, ਅਨਿਲ ਕੁੰਬਲੇ, ਮਹਿੰਦਰ ਸਿੰਘ ਧੋਨੀ ਅਤੇ ਵਿਰਾਟ ਕੋਹਲੀ ਦੀ ਅਗਵਾਈ ਹੇਠ ਵੀ ਦੇਸ਼ ਲਈ ਖੇਡ ਚੁੱਕਾ ਹੈ। -ਪੀਟੀਆਈ

Advertisement

Advertisement
Advertisement