ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਹਰਿਆਣਾ ਮਾਂਗੇ ਹਿਸਾਬ’ ਮੁਹਿੰਮ ਤਹਿਤ ਯਮੁਨਾਨਗਰ ਪਹੁੰਚੇ ਦੀਪੇਂਦਰ ਹੁੱਡਾ

08:07 AM Jul 17, 2024 IST
ਕਾਂਗਰਸ ਪਾਰਟੀ ਵੱਲੋਂ ਸ਼ੁਰੂ ਕੀਤੀ ‘ਹਰਿਆਣਾ ਮਾਂਗੇ ਹਿਸਾਬ’ ਮੁਹਿੰਮ ਤਹਿਤ ਯਮੁਨਾਨਗਰ ਵਿੱਚ ਸੰਸਦ ਮੈਂਬਰ ਦੀਪੇਂਦਰ ਹੁੱਡਾ ਅਤੇ ਹੋਰ।

ਦਵਿੰਦਰ ਸਿੰੰਘ
ਯਮੁਨਾਨਗਰ, 16 ਜੁਲਾਈ
ਸੰਸਦ ਮੈਂਬਰ ਦੀਪੇਂਦਰ ਹੁੱਡਾ ਨੇ ਕਾਂਗਰਸ ਪਾਰਟੀ ਵੱਲੋਂ ਸ਼ੁਰੂ ਕੀਤੀ ‘ਹਰਿਆਣਾ ਮਾਂਗੇ ਹਿਸਾਬ’ ਮੁਹਿੰਮ ਦੇ ਦੂਜੇ ਦਿਨ ਅੱਜ ਯਮੁਨਾਨਗਰ ਵਿਧਾਨ ਸਭਾ ਵਿੱਚ ਮਾਰਚ ਕੀਤਾ ਅਤੇ ਭਾਜਪਾ ਸਰਕਾਰ ਦੇ 10 ਸਾਲਾਂ ਦੇ ਕੁਸ਼ਾਸਨ ਵਿਰੁੱਧ ਜਵਾਬ ਮੰਗਿਆ। ਇਹ ਮਾਰਚ ਸਿਵਲ ਹਸਪਤਾਲ ਤੋਂ ਸ਼ੁਰੂ ਹੋ ਕੇ ਸਰਦਾਰ ਭਗਤ ਸਿੰਘ ਚੌਕ ਤੱਕ ਜਾਰੀ ਰਿਹਾ। ਇਸ ਦੌਰਾਨ ਹੁੰਮਸ ਅਤੇ ਤੇਜ਼ ਧੁੱਪ ਦੇ ਬਾਵਜੂਦ ਸੜਕਾਂ ’ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਕਈ ਥਾਵਾਂ ’ਤੇ ਲੋਕਾਂ ਨੇ ਜੇਸੀਬੀ ਤੋਂ ਫੁੱਲਾਂ ਦੀ ਵਰਖਾ ਕਰਕੇ ਯਾਤਰਾ ਦਾ ਸਵਾਗਤ ਕੀਤਾ । ਯਾਤਰਾ ਦੌਰਾਨ ਕਿਸਾਨਾਂ, ਵਕੀਲਾਂ ਅਤੇ ਵੱਖ-ਵੱਖ ਸੰਗਠਨਾਂ ਦੇ ਨੁਮਾਇੰਦਿਆਂ ਨੇ ਸੰਸਦ ਮੈਂਬਰ ਦੀਪੇਂਦਰ ਹੁੱਡਾ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਦੀਪੇਂਦਰ ਹੁੱਡਾ ਦੇ ਨਾਲ ਅੰਬਾਲਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਵਰੁਣ ਮੁਲਾਣਾ, ਵਿਧਾਇਕ ਬੀਐੱਲ ਸੈਣੀ ਮੌਜੂਦ ਸਨ। ਲੋਕਾਂ ਨੇ ਦੱਸਿਆ ਕਿ ਉਹ ਕਈ ਤਰ੍ਹਾਂ ਦਾ ਸਰਕਾਰੀ ਪੋਰਟਲ ਅਤੇ ਆਈ.ਡੀਜ਼ ਤੋਂ ਤੰਗ ਆ ਚੁੱਕੇ ਹਨ ਅਤੇ ਸਰਕਾਰੀ ਵਿਭਾਗਾਂ ਦੇ ਚੱਕਰ ਲਗਾ ਕੇ ਥੱਕ ਚੁੱਕੇ ਹਨ। ਇਸ ’ਤੇ ਦੀਪੇਂਦਰ ਹੁੱਡਾ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਕਾਂਗਰਸ ਦੀ ਸਰਕਾਰ ਆਉਣ ’ਤੇ ਉਨ੍ਹਾਂ ਨੂੰ ਇਨ੍ਹਾਂ ਲੋਕ ਵਿਰੋਧੀ ਪੋਰਟਲਾਂ ਤੋਂ ਮੁਕਤ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੀ ਭਾਜਪਾ ਸਰਕਾਰ ਦੇ ਮੰਤਰੀਆਂ ਨੂੰ ਦੱਸਣਾ ਚਾਹੀਦਾ ਹੈ ਕਿ ਭਾਜਪਾ ਨੇ ਪਿਛਲੇ 10 ਸਾਲਾਂ ਵਿੱਚ ਯਮੁਨਾਨਗਰ ਦੀ ਦੁਰਦਸ਼ਾ ਕਿਉਂ ਕੀਤੀ ਹੈ। ਉਨ੍ਹਾਂ ਕਿਹਾ ਕਿ ਯਮੁਨਾਨਗਰ ਵਿੱਚ ਭਾਜਪਾ ਦੇ ਦਸ ਸਾਲਾਂ ਦੇ ਰਾਜ ਵਿਫੱਚ ਕੋਈ ਵਿਕਾਸ ਨਹੀਂ ਹੋਇਆ। ਦੀਪੇਂਦਰ ਹੁੱਡਾ ਨੇ ਦੱਸਿਆ ਕਿ ਮੀਰਾਬਾਈ ਬਾਜ਼ਾਰ ਦੇ ਵਫ਼ਦ ਨੇ ਉਨ੍ਹਾਂ ਨੂੰ ਦੱਸਿਆ ਕਿ ਸਰਕਾਰ ਨੇ ਰਜਿਸਟਰੀਆਂ ਬੰਦ ਕਰ ਦਿੱਤੀਆਂ ਹਨ, ਆਮ ਲੋਕਾਂ ਨੂੰ ਜ਼ਮੀਨ-ਜਾਇਦਾਦ ਦੀ ਖਰੀਦੋ-ਫਰੋਖਤ ਵਿੱਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਉਨ੍ਹਾਂ ਕਿਹਾ ਕਿ ਲੋਕ ਭਾਜਪਾ ਦੇ ਰਾਜ ਤੋਂ ਤੰਗ ਹਨ। ਲੋਕ ਮਾਈਨਿੰਗ, ਭ੍ਰਿਸ਼ਟਾਚਾਰ ਅਤੇ ਹੋਰ ਮੁੱਦਿਆਂ ’ਤੇ ਕੇਂਦਰ ਅਤੇ ਹਰਿਆਣਾ ਦੀ ਭਾਜਪਾ ਸਰਕਾਰ ਤੋਂ ਜਵਾਬ ਮੰਗ ਰਹੇ ਹਨ। ਇਸ ਮੌਕੇ ਸੰਸਦ ਮੈਂਬਰ ਵਰੁਣ ਚੌਧਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਭਾਜਪਾ ਸਰਕਾਰ ਦੀਆਂ ਖਾਮੀਆਂ ਨੂੰ ਆਮ ਜਨਤਾ ਤੱਕ ਪਹੁੰਚਾਉਣਗੇ। ਸਾਬਕਾ ਵਿਧਾਇਕ ਬਿਸ਼ਨ ਲਾਲ ਸੈਣੀ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਵਿੱਚ ਮੁੱਖ ਮੰਤਰੀ ਦੇ ਸਾਬਕਾ ਸਿਆਸੀ ਸਲਾਹਕਾਰ ਪ੍ਰੋਫੈਸਰ ਵਰਿੰਦਰ ਸਿੰਘ, ਸਤੀਸ਼ ਤੇਜਲੀ, ਰਮਨ ਤਿਆਗੀ, ਰਾਜ ਕੁਮਾਰ ਤਿਆਗੀ, ਸਤਪਾਲ ਕੌਸ਼ਿਕ, ਡਾ. ਰਾਜਨ ਸ਼ਰਮਾ, ਨਰ ਸਿੰਘ ਪਾਲ ਆਦਿ ਹਾਜ਼ਰ ਸਨ।

Advertisement

Advertisement
Advertisement