ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਫ਼ਾਰਤੀ ਵਫ਼ਦ ਵੱਲੋਂ ਪਾਕਿ ਜੇਲ੍ਹ ’ਚ ਦੋ ਭਾਰਤੀ ਨਾਗਰਿਕਾਂ ਨਾਲ ਮੁਲਾਕਾਤ

06:40 AM May 30, 2024 IST

ਇਸਲਾਮਾਬਾਦ, 29 ਮਈ
ਪਾਕਿਸਤਾਨ ਸਥਿਤ ਭਾਰਤੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਵੱਲੋਂ ਚਾਰ ਸਾਲ ਪਹਿਲਾਂ ਜਾਸੂਸੀ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਦੋ ਭਾਰਤੀ ਨਾਗਰਿਕਾਂ ਨਾਲ ਰਾਵਲਪਿੰਡੀ ਦੀ ਉੱਚ ਸੁਰੱਖਿਆ ਵਾਲੀ ਅਡਿਆਲਾ ਜੇਲ੍ਹ ਵਿੱਚ ਮੁਲਾਕਾਤ ਕੀਤੀ ਗਈ। ਮੀਡੀਆ ਰਿਪੋਰਟਾਂ ਵਿੱਚ ਇਹ ਜਾਣਕਾਰੀ ਦਿੱਤੀ ਗਈ ਹੈ। ‘ਦਿ ਐਕਸਪ੍ਰੈੱਸ ਟ੍ਰਿਬਿਊਨ’ ਅਖ਼ਬਾਰ ਨੇ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ ਦੋਵੇਂ ਨੌਜਵਾਨ ਫਿਰੋਜ਼ ਅਹਿਮਦ ਲੋਨ (29) ਅਤੇ ਨੂਰ ਮੁਹੰਮਦ ਵਾਨੀ (24) ਜੰਮੂ ਕਸ਼ਮੀਰ ਦੇ ਬਾਂਦੀਹੁਰਾਹ ਕਸਬੇ ਦੇ ਗੋਰੇਜ਼ ਇਲਾਕੇ ਦੇ ਵਸਨੀਕ ਹਨ। ਇਨ੍ਹਾਂ ਨੂੰ 2020 ਵਿੱਚ ਮਕਬੂਜ਼ਾ ਕਸ਼ਮੀਰ (ਪੀਓਕੇ) ਦੇ ਗਿਲਗਿਤ-ਬਾਲਤਿਸਤਾਨ ਵਿੱਚੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਰਿਪੋਰਟ ਮੁਤਾਬਕ, ਦੋਵਾਂ ਭਾਰਤੀ ਨਾਗਰਿਕਾਂ ਨੂੰ ਹਾਲ ਹੀ ਵਿੱਚ ਗਿਲਗਿਤ-ਬਾਲਤਿਸਤਾਨ ਦੀ ਜੇਲ੍ਹ ਤੋਂ ਰਾਵਲਪਿੰਡੀ ਦੀ ਅਡਿਆਲਾ ਜੇਲ੍ਹ ਵਿੱਚ ਤਬਦੀਲ ਕੀਤਾ ਗਿਆ ਸੀ।’’ -ਪੀਟੀਆਈ

Advertisement

Advertisement
Advertisement