ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅੰਮ੍ਰਿਤਸਰ ਤੋਂ ਬੈਂਕਾਕ ਤੇ ਬੰਗਲੂਰੂ ਲਈ ਸਿੱਧੀਆਂ ਉਡਾਣਾਂ 27 ਤੋਂ

08:52 AM Dec 14, 2024 IST

ਅੰਮ੍ਰਿਤਸਰ:

Advertisement

ਏਅਰ ਇੰਡੀਆ ਐਕਸਪ੍ਰੈੱਸ 27 ਦਸੰਬਰ ਤੋਂ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਦੋ ਨਵੀਆਂ ਉਡਾਣਾਂ (ਕੌਮਾਂਤਰੀ ਤੇ ਘਰੇਲੂ) ਸ਼ੁਰੂ ਕਰ ਰਹੀ ਹੈ, ਜੋ ਇਸ ਸ਼ਹਿਰ ਨੂੰ ਸਿੱਧਾ ਬੈਂਕਾਕ ਤੇ ਬੰਗਲੂਰੂ ਨਾਲ ਜੋੜਨਗੀਆਂ। ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਅਤੇ ਕਨਵੀਨਰ (ਭਾਰਤ) ਯੋਗੇਸ਼ ਕਾਮਰਾ ਨੇ ਦੱਸਿਆ ਕਿ ਇਹ ਪੰਜਾਬ ਦੇ ਹਵਾਈ ਸੰਪਰਕ ਅਤੇ ਪੰਜਾਬੀਆਂ ਲਈ ਨਵੇਂ ਸਾਲ ਦਾ ਤੋਹਫਾ ਹੈ। ਏਅਰਲਾਈਨ ਵੱਲੋਂ ਜਾਰੀ ਸਮਾਂ ਸੂਚੀ ਮੁਤਾਬਕ ਬੰਗਲੂਰੂ ਤੋਂ ਉਡਾਣ ਸਵੇਰੇ 5:55 ਵਜੇ ਚੱਲ ਕੇ 9:20 ਵਜੇ ਸਵੇਰੇ ਅੰਮ੍ਰਿਤਸਰ ਪਹੁੰਚੇਗੀ। ਇੱਥੋਂ ਵਾਪਸੀ ਰਾਤ 11:30 ਵਜੇ ਹੋਵੇਗੀ ਅਤੇ ਸਵੇਰੇ 2:45 ਵਜੇ ਬੰਗਲੂਰੂ ਪਹੁੰਚੇਗੀ। ਇਸੇ ਤਰ੍ਹਾਂ ਅੰਮ੍ਰਿਤਸਰ ਤੋਂ ਉਡਾਣ ਸਵੇਰੇ 10:40 ਵਜੇ ਰਵਾਨਾ ਹੋ ਕੇ ਬੈਂਕਾਕ ਦੇ ਸਵਰਨਭੂਮੀ ਹਵਾਈ ਅੱਡੇ ’ਤੇ ਸ਼ਾਮ 5 ਵਜੇ ਪਹੁੰਚੇਗੀ ਜਿੱਥੋਂ ਵਾਪਸੀ ਸ਼ਾਮ 6 ਵਜੇ ਹੋਵੇਗੀ ਅਤੇ 9.30 ਵਜੇ ਅੰਮ੍ਰਿਤਸਰ ਪਹੁੰਚੇਗੀ। ਇਹ ਉਡਾਣਾਂ ਹਫ਼ਤੇ ਵਿੱਚ ਚਾਰ ਦਿਨ (ਸੋਮਵਾਰ, ਬੁੱਧਵਾਰ, ਸ਼ੁੱਕਰਵਾਰ ਤੇ ਐਤਵਾਰ) ਨੂੰ ਚੱਲਣਗੀਆਂ। -ਪੱਤਰ ਪ੍ਰੇਰਕ

Advertisement
Advertisement