For the best experience, open
https://m.punjabitribuneonline.com
on your mobile browser.
Advertisement

ਸੱਜਣ ਕੁਮਾਰ ਖ਼ਿਲਾਫ਼ ਮਾਮਲੇ ’ਚ ਕਤਲ ਦੀ ਧਾਰਾ ਜੋੜਨ ਦਾ ਨਿਰਦੇਸ਼

07:26 AM May 31, 2024 IST
ਸੱਜਣ ਕੁਮਾਰ ਖ਼ਿਲਾਫ਼ ਮਾਮਲੇ ’ਚ ਕਤਲ ਦੀ ਧਾਰਾ ਜੋੜਨ ਦਾ ਨਿਰਦੇਸ਼
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਮੀਡੀਆ ਨਾਲ ਗੱਲਬਾਤ ਕਰਦੇ ਹੋਏ।
Advertisement

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 30 ਮਈ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਬੀਤੇ ਸਮੇਂ ਵਿੱਚ ਰੋਜ਼ ਐਵੇਨਿਊ ਕੋਰਟ ’ਚ 1984 ਕਤਲੇਆਮ ਦੇ ਮਾਮਲੇ ਦੀ ਚੱਲ ਰਹੀ ਸੁਣਵਾਈ ਦੌਰਾਨ ਕਾਂਗਰਸੀ ਆਗੂ ਸੱਜਣ ਕੁਮਾਰ ਖ਼ਿਲਾਫ਼ ਲੱਗੀ ਧਾਰਾ 302 ਅਤੇ 325 ਖ਼ਤਮ ਕਰ ਦਿੱਤੀਆਂ ਗਈਆਂ ਸਨ।
ਉਨ੍ਹਾਂ ਇਸ ਮਾਮਲੇ ਵਿੱਚ ਦਿੱਲੀ ਦੇ ਉਪ ਰਾਜਪਾਲ ਨੂੰ ਸਾਰੇ ਵੇਰਵੇ ਦੇ ਕੇ ਦੱਸਿਆ ਸੀ ਕਿ ਇਹ ਸਿੱਖ ਨਸਲਕੁਸ਼ੀ ਦਾ ਮਾਮਲਾ ਹੈ ਜਿਸ ਵਿੱਚ ਰੰਗਾਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਮਗਰੋਂ ਥਾਣਾ ਵਿਕਾਸਪੁਰੀ ਵਿੱਚ 1992 ’ਚ ਐੱਫਆਈਆਰ ਨੰਬਰ 227/92 ਤੇ ਐੱਫਆਈਆਰ ਨੰਬਰ 264/92 ਥਾਣਾ ਦਰਜ ਹੋਈਆਂ ਸਨ। ਆਗੂਆਂ ਨੇ ਦੱਸਿਆ ਕਿ ਸੱਜਣ ਕੁਮਾਰ 1984 ਦੀ ਸਿੱਖ ਨਸਲਕੁਸ਼ੀ ਦੌਰਾਨ ਜਿਸ ਭੀੜ ਦੀ ਅਗਵਾਈ ਕਰ ਰਿਹਾ ਸੀ, ਉਸ ਨੇ ਸੋਹਣ ਸਿੰਘ ਤੇ ਅਵਤਾਰ ਸਿੰਘ ਨਾਮ ਦੇ ਦੋ ਸਿੱਖਾਂ ਦਾ ਕਤਲ ਕੀਤਾ ਸੀ। ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਦਿੱਤੀ ਗਈ ਅਰਜ਼ੀ ਦਾ ਨੋਟਿਸ ਲੈਂਦਿਆਂ ਉਪ ਰਾਜਪਾਲ ਨੇ ਵਿਸ਼ੇਸ਼ ਜਾਂਚ ਟੀਮ ਨੂੰ ਸੱਜਣ ਕੁਮਾਰ ਖ਼ਿਲਾਫ਼ ਹਾਈ ਕੋਰਟ ਵਿੱਚ ਅਪੀਲ ਦਾਇਰ ਕਰਨ ਲਈ ਕਿਹਾ ਸੀ।

Advertisement

Advertisement
Author Image

sukhwinder singh

View all posts

Advertisement
Advertisement
×